ਸੁਨਾਮ ਦੇ ਬਾਬੂ ਭਗਵਾਨ ਦਾਸ ਅਰੋੜਾ ਮੈਮੋਰੀਅਲ ਫਾਊਂਡੇਸ਼ਨ ਵੱਲੋਂ ਪਿੰਡ ਲੌਂਗੋਵਾਲ ਵਿਖੇ ਕਰਵਾਏ ਗਏ ਦੋ ਰੋਜ਼ਾ ਖੇਡ ਮਹਾਂਕੁੰਭ ''ਖੇਡਾਂ ਹਲਕਾ ਸੁਨਾਮ ਦੀਆਂ'' ਸਮਾਪਤ ਹੋ ਗਿਆ । ਇਸ ਐਤਵਾਰ ਨੂੰ ਦੇਰ ਸ਼ਾਮ ਨੂੰ ਪੇਂਡੂ ਖਿਡਾਰੀਆਂ ਦੇ ਕੌਮੀ ਪੱਧਰ 'ਤੇ ਨਾਮਣਾ ਖੱਟਣ ਅਤੇ ਪੰਜਾਬ ਦਾ ਨਾਮ ਰੌਸ਼ਨ ਕਰਨ ਦਾ ਰਾਹ ਪੱਧਰਾ ਕਰਨ ਦੀਆਂ ਯਾਦਾਂ ਛੱਡਦੇ ਹੋਏ ਇਹ ਖੇਡਾਂ ਸਮਾਪਤ ਹੋ ਗਈਆਂ। ਇਸ ਮੌਕੇ ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਮੰਤਰੀ ਅਮਨ ਅਰੋੜਾ ਨੇ ਐਲਾਨ ਕੀਤਾ ਕਿ ''ਖੇਡਾਂ ਹਲਕਾ ਸੁਨਾਮ ਦੀਆਂ'' ਟੂਰਨਾਮੈਂਟ ਹਰ ਸਾਲ ਕਰਵਾਇਆ ਜਾਵੇਗਾ।
ਜ਼ਿਕਰਯੋਗ ਹੈ ਕਿ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰਰੀਤ ਕੌਰ ਦੇ ਵੱਲੋਂ ਇਸ ਸੁਪਰ ਸਪੋਰਟਸ ਲੀਗ ਦੇ ਸਮਾਪਤੀ ਸਮਾਰੋਹ ਦੇ ਵਿੱਚ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ ।ਜਿਨ੍ਹਾਂ ਦੇ ਵੱਲੋਂ ਇਨ੍ਹਾਂ ਖੇਡਾਂ ਦੇ ਵਿੱਚ ਜੇਤੂ ਰਹੀਆਂ ਟੀਮਾਂ ਨੂੰ ਨਕਦ ਇਨਾਮ ਅਤੇ ਖ਼ਾਸ ਤੌਰ 'ਤੇ ਤਿਆਰ ਕੀਤੀਆਂ ਟਰਾਫੀਆਂ ਦੇ ਕੇ ਸਨਮਾਨਿਤ ਕੀਤਾ ਗਿਆ।
ਇਨ੍ਹਾਂ ਖੇਡ ਮੁਕਾਬਲਿਆਂ ਦੇ ਦੌਰਾਨ ਵਾਲੀਬਾਲ ਸ਼ੂਟਿੰਗ ਦੇ ਵਿੱਚ ਪਿੰਡ ਅਕਬਰਪੁਰ ਦੀ ਟੀਮ ਨੇ ਪਹਿਲਾ, ਸ਼ੇਰੋਂ ਦੀ ਟੀਮ ਨੇ ਦੂਜਾ ਅਤੇ ਸਾਹਪੁਰ ਕਲਾਂ ਦੀ ਟੀਮ ਦੇ ਵੱਲੋਂ ਤੀਸਰਾ ਸਥਾਨ ਹਾਸਲ ਕੀਤਾ ਗਿਆ। ਵਾਲੀਬਾਲ ਸਮੈਸ਼ਿੰਗ ਵਿੱਚ ਬਡਰੁੱਖਾਂ ਨੇ ਪਹਿਲਾ ਸਥਾਨ, ਲਖਮੀਰਵਾਲਾ ਨੇ ਦੂਜਾ ਅਤੇ ਬਹਾਦਰਪੁਰ ਨੇ ਤੀਜਾ ਸਥਾਨ ਹਾਸਲ ਕੀਤਾ। ਸੀਨੀਅਰ ਵਿੰਗ ਦੇ ਰੱਸਾਕਸ਼ੀ ਮੁਕਾਬਲੇ ਦੇ ਵਿੱਚ ਤੋਗਾਵਾਲ ਦੀ ਟੀਮ ਜੇਤੂ ਰਹੀ ਜਦਕਿ ਸ਼ੇਰੋਂ ਦੂਜੇ ਅਤੇ ਬਹਾਦਰਪੁਰ ਤੀਜੇ ਸਥਾਨ 'ਤੇ ਰਹੀ। ਰੱਸਾਕਸ਼ੀ ਜੂਨੀਅਰ ਵਿੰਗ ਦਾ ਮੁਕਾਬਲਾ ਸਰਕਾਰੀ ਹਾਈ ਸਕੂਲ ਕੁਲਾਰਾਂ ਦੀ ਏ ਟੀਮ ਨੇ ਜਿੱਤਿਆ, ਇਸੇ ਤਰਾਂ੍ਹ ਸਰਕਾਰੀ ਹਾਈ ਸਕੂਲ ਕੁਲਾਰਾਂ ਦੀ ਟੀਮ ਬੀ ਦੂਜੇ ਅਤੇ ਸਰਕਾਰੀ ਹਾਈ ਸਕੂਲ ਤੋਗਾਵਾਲ ਤੀਜੇ ਸਥਾਨ 'ਤੇ ਰਹੀ।
ਇਸ ਮੌਕੇ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਪੰਜਾਬ ਵਿਧਾਨਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮੁੱਖ ਮਕਸਦ ਪੰਜਾਬ ਵਿੱਚੋਂ ਨਸ਼ਿਆਂ ਖਾਸ ਕਰ ਕੇ 'ਚਿੱਟੇ' ਦਾ ਖਾਤਮਾ ਕਰਨਾ ਹੈ ਅਤੇ ਇਹ ਨੌਜਵਾਨਾਂ ਨੂੰ ਸਹੀ ਰਾਹ ਵੱਲ ਲਗਾ ਕੇ ਹੀ ਸੰਭਵ ਹੋ ਸਕਦਾ ਹੈ। ਸੰਧਵਾਂ ਨੇ ਕਿਹਾ ਕਿ ਨਸ਼ਿਆਂ ਦੇ ਖਾਤਮੇ ਤੋਂ ਇਲਾਵਾ ਸੂਬੇ ਵਿੱਚੋਂ ਹਰ ਤਰਾਂ੍ਹ ਦੀ ਕੁਰੀਤੀ ਨੂੰ ਜਲਦ ਹੀ ਖਤਮ ਕੀਤਾ ਜਾਵੇਗਾ ਕਿਉਂਕਿ ਪਿਛਲੀਆਂ ਸਰਕਾਰਾਂ ਦੇ ਉਲਟ ਮੌਜੂਦਾ ਪੰਜਾਬ ਸਰਕਾਰ ਵੱਲੋਂ ਇਸ ਲਈ ਦਿਨ-ਰਾਤ ਅਣਥੱਕ ਯਤਨ ਕੀਤੇ ਜਾ ਰਹੇ ਹਨ।
ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ, ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ, ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਅਤੇ ਛਪਾਈ ਅਤੇ ਸਟੇਸ਼ਨਰੀ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਦੂਰਅੰਦੇਸ਼ੀ ਅਧੀਨ ਸੂਬੇ ਦੇ ਲੋਕਾਂ ਨੂੰ ਵਿਸ਼ਵ ਪੱਧਰੀ ਸਹੂਲਤਾਂ ਅਤੇ ਬੁਨਿਆਦੀ ਢਾਂਚਾ ਮੁਹੱਈਆ ਕਰਵਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਨਕਸ਼ੇ ਕਦਮ 'ਤੇ ਚੱਲਦਿਆਂ ਪੇਂਡੂ ਖੇਤਰ ਦੇ ਉਭਰਦੇ ਖਿਡਾਰੀਆਂ ਦੇ ਹੁਨਰ ਨੂੰ ਨਿਖਾਰਨ ਲਈ 'ਖੇਡਾਂ ਵਤਨ ਪੰਜਾਬ ਦੀਆਂ' ਨੂੰ ਪਿੰਡ ਪੱਧਰ 'ਤੇ ਲੈ ਕੇ ਜਾਣ ਲਈ ਹੀ 'ਖੇਡਾਂ ਹਲਕਾ ਸੁਨਾਮ ਦੀਆਂ' ਕਰਵਾਈਆਂ ਗਈਆਂ ਹਨ।ਅਮਨ ਅਰੋੜਾ ਨੇ ਕਿਹਾ ਕਿ ਕ੍ਰਾਂਤੀਕਾਰੀ ਸ਼ਹੀਦ ਊਧਮ ਸਿੰਘ ਦੀ ਧਰਤੀ ਸੁਨਾਮ ਤੋਂ ਕੌਮਾਂਤਰੀ ਪੱਧਰ ਦੇ ਖਿਡਾਰੀ ਤਿਆਰ ਕਰਨ ਲਈ ਇਹ ਖੇਡਾਂ ਹਰ ਸਾਲ ਕਰਵਾਈਆਂ ਜਾਣਗੀਆਂ। ਉਨਾਂ੍ਹ ਨੇ ਫਾਊਂਡੇਸ਼ਨ ਦੀ ਇੱਕ ਛੋਟੀ ਜਿਹੀ ਪਹਿਲ ਨੂੰ ਵੱਡਾ ਖੇਡ ਮਹਾਂਕੁੰਭ ਬਣਾਉਣ ਲਈ ਭਾਗ ਲੈਣ ਵਾਲੇ ਖਿਡਾਰੀਆਂ, ਕੋਚਾਂ ਅਤੇ ਹਲਕਾ ਨਿਵਾਸੀਆਂ ਦਾ ਸਹਿਯੋਗ ਦੇਣ ਦੇ ਲਈ ਉਨ੍ਹਾਂ ਦਾ ਧੰਨਵਾਦ ਵੀ ਕੀਤਾ।
On concluding day of 2-day long sports extravaganza, Speaker PVS @Sandhwan ji & CM Mann's wife DrGurpreet Kaur felicitated winning teams with cash prizes & trophies
Grateful to the people of Sunam for overwhelming support to turn a small initiative into a big sporting fest (2/2) pic.twitter.com/0XtY1l00Bd
— Aman Arora (@AroraAmanSunam) February 6, 2023
ਇਸ ਤੋਂ ਇਲਾਵਾ ਸਮਾਪਤੀ ਸਮਾਰੋਹ ਦੌਰਾਨ ਸੂਫ਼ੀ ਗਾਇਕ ਕਮਲ ਖਾਨ ਦੇ ਵੱਲੋਂ ਲੋਕਾਂ ਦਾ ਮਨੋਰੰਜਨ ਕੀਤਾ ਗਿਆ। ਤੁਹਾਨੂੰ ਦੱਸ ਦਈਏ ਕਿ ਸ਼ਹੀਦ ਭਾਈ ਮਤੀ ਦਾਸ ਸੀਨੀਅਰ ਸੈਕੰਡਰੀ ਸਕੂਲ ਲੌਂਗੋਵਾਲ ਵਿਖੇ ਅਮਨ ਅਰੋੜਾ ਦੇ ਸਵਰਗੀ ਪਿਤਾ ਅਤੇ ਪੰਜਾਬ ਮੰਤਰੀ ਬਾਬੂ ਭਗਵਾਨ ਦਾਸ ਅਰੋੜਾ ਦੀ ਯਾਦ ਵਿੱਚ 'ਖੇਡਾਂ ਹਲਕਾ ਸੁਨਾਮ ਦੀਆਂ' ਕਰਵਾਈਆਂ ਗਈਆਂ ਹਨ। ਇੰਨਾ ਹੀ ਨਹੀਂ ਇਸ ਫਾਊਂਡੇਸ਼ਨ ਦੇ ਵੱਲੋਂ ਪਿਛਲੇ ਇੱਕ ਦਹਾਕੇ ਤੋਂ ਲੋਕਾਂ ਦੀ ਭਲਾਈ ਦੇ ਲਈ ਮੈਡੀਕਲ ਕੈਂਪ ਵੀ ਲਗਾਏ ਜਾ ਰਹੇ ਹਨ ਅਤੇ ਲੋਕ ਭਲਾਈ ਦੇ ਕਾਰਜ ਵੀ ਕੀਤੇ ਜਾ ਰਹੇ ਹਨ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Aam Aadmi Party, Aman Arora, Punjab, Punjab government, Sports, Sunam