Home /News /punjab /

ਹੁਸ਼ਿਆਰਪੁਰ : ਚਰਿੱਤਰ 'ਤੇ ਸ਼ੱਕ ਹੋਣ 'ਤੇ ਜਿਸ ਘਰ ਜਾਂਦੀ ਸੀ ਪਤਨੀ, ਪਤੀ ਨੇ ਉੱਥੋਂ ਦਾ ਮਾਲਕ ਮਾਰਿਆ..

ਹੁਸ਼ਿਆਰਪੁਰ : ਚਰਿੱਤਰ 'ਤੇ ਸ਼ੱਕ ਹੋਣ 'ਤੇ ਜਿਸ ਘਰ ਜਾਂਦੀ ਸੀ ਪਤਨੀ, ਪਤੀ ਨੇ ਉੱਥੋਂ ਦਾ ਮਾਲਕ ਮਾਰਿਆ..

ਮ੍ਰਿਤਕ ਦੀ ਪਹਿਚਾਣ ਕੁਲਬੀਰ ਸਿੰਘ ਵਾਸੀ ਪਿੰਡ ਨੇਕਨਾਮ ਵਜੋਂ ਹੋਈ ਹੈ।

ਮ੍ਰਿਤਕ ਦੀ ਪਹਿਚਾਣ ਕੁਲਬੀਰ ਸਿੰਘ ਵਾਸੀ ਪਿੰਡ ਨੇਕਨਾਮ ਵਜੋਂ ਹੋਈ ਹੈ।

ਦਸੂਹਾ ਦੇ ਪਿੰਡ ਤੇੜਾ 'ਚ ਦੇਰ ਰਾਤ ਇੱਕ ਵਿਅਕਤੀ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਮੌਤ ਦੇ ਘਾਟ ਉਤਾਰ ਦਿੱਤਾ। ਪਤਨੀ ਦੇ ਚਰਿੱਤਰ 'ਤੇ ਸ਼ੱਕ ਹੋਣ ਕਾਰਨ ਵਾਪਰੀ ਸਾਰੀ ਘਟਨਾ

  • Share this:

ਹੁਸ਼ਿਆਰਪੁਰ ਦੇ ਦਸੂਹਾ ਅਧੀਨ ਪੈਂਦੇ ਪਿੰਡ ਤੇੜਾ ਵਿਖੇ ਕੁਝ ਵਿਅਕਤੀਆਂ ਨੇ ਤੇਜ਼ਧਾਰ ਹਥਿਆਰਾਂ ਨਾਲ ਇੱਕ ਵਿਅਕਤੀ ਦਾ ਕਤਲ ਕਰ ਦਿੱਤਾ। ਮ੍ਰਿਤਕ ਦੀ ਪਹਿਚਾਣ ਕੁਲਬੀਰ ਸਿੰਘ ਵਾਸੀ ਪਿੰਡ ਨੇਕਨਾਮ ਵਜੋਂ ਹੋਈ ਹੈ।

ਮ੍ਰਿਤਕ ਦੇ ਭਰਾ ਹਰਦੀਪ ਸਿੰਘ ਨੇ ਪੁਲਿਸ ਨੂੰ ਸੂਚਨਾ ਦਿੰਦੇ ਹੋਏ ਦੱਸਿਆ ਨੇ ਦੱਸਿਆ ਕਿ ਉਸ ਦੇ ਭਰਾ ਕੁਲਬੀਰ ਦੀ ਪਤਨੀ ਦੀ ਮੌਤ ਹੋ ਚੁੱਕੀ ਹੈ ਅਤੇ ਉਸ ਦੇ ਬੱਚਿਆਂ ਦੀ ਦੇਖ-ਭਾਲ ਕਰਨ ਲਈ ਘਰ ਵਿਚ ਇਕ ਔਰਤ ਕੰਮ ਕਰਦੀ ਹੈ, ਜਿਸ ਦਾ ਪਤੀ ਕੁਲਵਿੰਦਰ ਸਿੰਘ ਆਪਣੀ ਪਤਨੀ ਦੇ ਚਰਿੱਤਰ 'ਤੇ ਸ਼ੱਕ ਕਰਦਾ ਹੈ ਅਤੇ ਉਸ ਦਾ ਪਿੱਛਾ ਕਰਦਾ ਹੈ। ਉਸ ਨੂੰ ਇਹੀ ਸ਼ੱਕ ਸੀ ਕਿ ਉਸ ਦੀ ਪਤਨੀ ਦੇ ਕੁਲਬੀਰ ਸਿੰਘ ਨਾਲ ਨਾਜਾਇਜ਼ ਸਬੰਧ ਹਨ। ਜਿਸ ਕਾਰਨ ਜਦੋਂ ਦੇਰ ਰਾਤ ਕੁਲਬੀਰ ਆਪਣੀ ਕਾਰ 'ਚ ਸਵਾਰ ਹੋ ਕੇ ਘਰ ਪਰਤ ਰਿਹਾ ਸੀ ਤਾਂ ਪਿੰਡ ਦੇ ਠੇਕੇ ਕੋਲ ਕੁਲਵਿੰਦਰ ਨੇ ਕੁਲਬੀਰ ਦੀ ਕਾਰ ਨੂੰ ਰੋਕ ਲਿਆ ਅਤੇ ਆਪਣੇ ਕੁਝ ਦੋਸਤਾਂ ਨਾਲ ਮਿਲ ਕੇ ਉਸ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ।

ਜਾਣਕਾਰੀ ਦਿੰਦਿਆਂ ਉਕਤ ਥਾਣਾ ਇੰਚਾਰਜ ਕਰਨੈਲ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇ ਭਰਾ ਹਰਦੀਪ ਸਿੰਘ ਦੇ ਬਿਆਨਾਂ 'ਤੇ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਦੋਸ਼ੀਆਂ ਦੀ ਭਾਲ ਕੀਤੀ ਜਾ ਰਹੀ ਹੈ। ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਦਸੂਹਾ ਦੇ ਸਿਵਲ ਹਸਪਤਾਲ ਵਿੱਚ ਰਖਵਾਇਆ ਗਿਆ ਹੈ।

Published by:Sukhwinder Singh
First published:

Tags: Crime news, Hoshiarpur, Murder