
Amritsar : ਕਿਸਾਨ ਫਤਿਹ ਮਾਰਚ ਦੇ ਗੁਰੂ ਨਗਰੀ ਪਹੁੰਚਣ 'ਤੇ ਹੋਇਆ ਜ਼ੋਰਦਾਰ ਸਵਾਗਤ
ਅੰਮ੍ਰਿਤਸਰ- ਕਿਸਾਨਾਂ ਵੱਲੋਂ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕੇਂਦਰ ਸਰਕਾਰ ਖਿਲਾਫ ਸ਼ੁਰੂ ਕੀਤੇ ਗਏ ਅੰਦੋਲਨ ਦੀ ਜਿੱਤ ਤੋਂ ਬਾਅਦ ਕਿਸਾਨਾਂ ਵੱਲੋਂ ਕੱਢਿਆ ਜਾ ਰਿਹਾ ਫਤਿਹ ਮਾਰਚ ਅੱਜ ਗੁਰੂ ਨਗਰੀ ਅੰਮ੍ਰਿਤਸਰ ਪਹੁੰਚਿਆ। ਜਿੱਥੇ ਵੱਖ-ਵੱਖ ਕਿਸਾਨ ਜੱਥੇਬੰਦੀਆਂ ਤੋਂ ਇਲਾਵਾ ਕਈ ਹੋਰ ਸੰਗਠਨਾਂ ਵੱਲੋਂ ਕਿਸਾਨਾਂ ਦਾ ਜ਼ਬਰਦਸਤ ਸਵਾਗਤ ਕੀਤਾ ਗਿਆ।
ਗੁਰੂ ਨਗਰੀ ਪਹੁੰਚਣ ਤੋਂ ਬਾਅਦ ਸਾਰੇ ਕਿਸਾਨ ਆਗੂਆਂ ਨੇ ਹਰਿਮੰਦਰ ਸਾਹਿਬ ਮੱਥਾ ਟੇਕਿਆ ਅਤੇ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਵੱਲੋਂ ਇਨ੍ਹਾਂ ਸਾਰੇ ਆਗੂਆਂ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ। ਕਿਸਾਨਾਂ ਦਾ ਫਤਿਹ ਮਾਰਚ ਕੱਲ ਕਰਤਾਰਪੁਰ ਵਿਖੇ ਰੂਕੀਆ ਸੀ ਅਤੇ ਅੱਜ ਸਵੇਰੇ ਅੰਮ੍ਰਿਤਸਰ ਲਈ ਰਵਾਨਾ ਹੋਇਆ।
ਅੰਮ੍ਰਿਤਸਰ ਪਹੁੰਚਣ ਤੋਂ ਪਹਿਲਾਂ ਰਸਤੇ ਵਿੱਚ ਕਈ ਥਾਵਾਂ ਤੇ ਇਸ ਮਾਰਚ ਦਾ ਫੁੱਲਾਂ ਦੀ ਵਰਖਾ ਕਰਕੇ ਸਵਾਗਤ ਕੀਤਾ ਗਿਆ। ਜੰਡਿਆਲਾ ਗੁਰੂ ਟੋਲ ਪਲਾਜ਼ਾ ਟੇ ਕਿਸਾਨਾਂ ਦੇ ਚੱਲ ਰਹੇ ਮੋਰਚੇ ਵਾਲੀ ਥਾਂ ਤੇ ਮਾਰਚ ਸੇ ਸਵਾਗਤ ਲਈ ਖਾਸ ਪ੍ਰਬੰਧ ਕੀਤੇ ਗਏ ਸਨ। ਵਾਹੇਗਰੁ ਦਾ ਸ਼ੁਕਰਾਨਾ ਕਰਨ ਲਈ ਸੁਖਮਨੀ ਸਾਹਿਬ ਦਾ ਪਾਠ ਵੀ ਕਰਵਾਇਆ ਗਿਆ।
ਇਸਤੋਂ ਬਾਅਦ ਫਤਿਹ ਮਾਰਚ ਮਾਨਾਂਵਾਲਾ ਪਹੁੰਚਿਆ ਜਿੱਥੇ ਪਿੰਗਲਵਾੜਾ ਸੰਸਥਾ ਦੀ ਮੁੱਖ ਪ੍ਰਬੰਧਕ ਬੀਬੀ ਇੰਦਰਜੀਤ ਕੌਰ ਵੱਲੋਂ ਕਿਸਾਨ ਆਗੂਆਂ ਦਾ ਸਵਾਗਤ ਅਤੇ ਸਨਮਾਨ ਕੀਤਾ ਗਿਆ। ਜਿੱਦਾਂ ਹੀ ਮਾਰਚ ਗੋਲਡਨ ਗੇਟ ਪਹੁੰਚਿਆ ਤਾਂ ਡੀ.ਜੇ ਤੇ ਚੱਲ ਰਹੇ ਕਿਸਾਨ ਫਤਹਿ ਦੇ ਗੀਤਾਂ ਤੇ ਕਿਸਾਨ ਅਤੇ ਨਗਰ ਨਿਵਾਸੀ ਨੱਚਦੇ ਹੋਏ ਨਜ਼ਰ ਆਏ।
Published by:Sukhwinder Singh
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।