ਅਮਰਜੀਤ ਸਿੰਘ ਪੰਨੂ
ਰਾਜਪੁਰਾ : ਰਾਜਪੁਰਾ ਵਿਖੇ ਦਿੱਲੀ ਤੋਂ ਪਰਤ ਰਹੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਸੂਬਾ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਅਤੇ ਡਾ ਦਰਸ਼ਨ ਪਾਲ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਸੰਯੁਕਤ ਕਿਸਾਨ ਮੋਰਚੇ ਦਾ ਰਾਜਨੀਤੀ ਨਾਲ ਕੋਈ ਸਬੰਧ ਨਹੀਂ ਹੈ। ਜੋ ਕਿਸਾਨ ਚੋਣਾਂ ਲੜ ਰਹੇ ਹਨ। ਉਨ੍ਹਾਂ ਨੂੰ ਸੰਯੁਕਤ ਕਿਸਾਨ ਮੋਰਚੇ ਚਾਰ ਮਹੀਨੇ ਲਈ ਪਾਸੇ ਕਰ ਦਿੱਤਾ ਗਿਆ ਹੈ। ਉਹ ਸੰਯੁਕਤ ਕਿਸਾਨ ਮੋਰਚੇ ਦੀ ਕਿਸੇ ਵੀ ਮੀਟਿੰਗ ਵਿੱਚ ਸ਼ਾਮਲ ਨਹੀਂ ਹੋਣਗੇ। ਵੋਟਾਂ ਪੈਣ ਤੋਂ ਬਾਅਦ ਫਿਰ ਵਿਚਾਰ ਕੀਤਾ ਜਾਵੇਗਾ।
ਕੇਂਦਰ ਸਰਕਾਰ ਵੱਲੋਂ ਜੋ ਵਾਅਦੇ ਸਾਡੇ ਨਾਲ ਕੀਤੇ ਗਏ ਸਨ, ਉਹ ਪੂਰੇ ਨਹੀਂ ਕੀਤੇ ਗਏ। ਹੁਣ ਸੰਯੁਕਤ ਕਿਸਾਨ ਮੋਰਚੇ ਵੱਲੋਂ 31 ਜਨਵਰੀ ਨੂੰ ਸਬ ਡਵੀਜ਼ਨ ਅਤੇ ਜ਼ਿਲ੍ਹਾ ਪੱਧਰ ਅਰਥੀ ਫ਼ੂਕ ਮੁਜ਼ਾਹਰੇ ਕੀਤੇ ਜਾਣਗੇ। ਸੰਯੁਕਤ ਕਿਸਾਨ ਮੋਰਚੇ ਨੇ ਫ਼ੈਸਲਾ ਹੈ ਕਿ ਜਿਹੜੀਆਂ ਜਥੇਬੰਦੀ ਚੋਣ ਮੈਦਾਨ ਵਿੱਚ ਉੱਤਰੀਆਂ ਹਨ, ਉਨ੍ਹਾਂ ਨੂੰ ਸੰਯੁਕਤ ਕਿਸਾਨ ਮੋਰਚਾ ਬਿਲਕੁਲ ਮਦਦ ਨਹੀਂ ਕਰੇਗਾ। ਪੰਜਾਬ ਵਿੱਚ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਰੈਲੀ ਕਰਨ ਵਾਸਤੇ ਆਏ ਸਨ ਪਰ ਪੰਜਾਬ ਵਾਸੀਆਂ ਨੇ ਉਨ੍ਹਾਂ ਨੂੰ ਵਾਪਸ ਮੋੜ ਦਿੱਤਾ ਹੈ, ਕਿਉਂਕਿ ਪੰਜਾਬ ਵਿੱਚ ਲੋਕਾਂ ਵਿੱਚ ਕਾਫ਼ੀ ਗ਼ੁੱਸਾ ਹੈ।
ਇਹ ਕਿਸਾਨ ਇੱਕ ਸਾਲ ਤੋਂ ਦਿੱਲੀ ਦੀਆਂ ਬਰੂੰਹਾਂ ਤੇ ਬੈਠੇ ਤਿੰਨ ਕਾਲੇ ਕਾਨੂੰਨ ਰੱਦ ਕਰਾਉਣ ਲਈ ਬੈਠੇ ਸਨ, ਕਈ ਕਿਸਾਨਾਂ ਦੀਆਂ ਜਾਨ੍ਹਵੀ ਇਸ ਅੰਦੋਲਨ ਦੌਰਾਨ ਹੋਈਆਂ ਹਨ। ਕੇਂਦਰ ਦੀ ਸਰਕਾਰ ਨੇ ਕੋਈ ਮਦਦ ਨਹੀਂ ਕੀਤੀ ਗਈ। ਇਸ ਲਈ ਸੰਯੁਕਤ ਕਿਸਾਨ ਮੋਰਚਾ ਪੰਜਾਬ ਵਾਸੀਆਂ ਦੀ ਹੱਕੀ ਮੰਗਾਂ ਲਈ ਲੜਦਾ ਰਹੇਗਾ। ਇਸ ਮੌਕੇ ਕਈ ਦਰਜਨ ਕਿਸਾਨ ਆਗੂ ਹਾਜ਼ਰ ਸਨ।
Published by:Sukhwinder Singh
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।