Home /News /punjab /

ਕਿਸਾਨ ਯੂਨੀਅਨ ਨੇ ਕੈਪਟਨ ਅਮਰਿੰਦਰ ਦੇ ਨਿਵਾਸ ਅੱਗੇ ਅਜੈ ਮਿਸ਼ਰਾ ਟੇਨੀ ਦਾ ਪੁਤਲਾ ਫੂਕਿਆ

ਪਟਿਆਲਾ: ਵੱਡੀ ਗਿਣਤੀ ਵਿਚ ਇਕੱਠੇ ਹੋਏ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਆਗੂਆਂ ਵੱਲੋਂ ਅੱਜ ਪੂਰੇ ਪੰਜਾਬ ਦੇ ਜ਼ਿਲ੍ਹਾ ਹੈੱਡਕੁਆਰਟਰਾਂ ਉਤੇ ਡੀਸੀ ਨੂੰ ਮੰਗ ਪੱਤਰ ਦੇਣ ਉਪਰੰਤ ਭਾਜਪਾ ਦੇ ਲੀਡਰਾਂ ਦੇ ਘਰਾਂ ਦੇ ਬਾਹਰ ਕੇਂਦਰੀ ਮੰਤਰੀ ਅਜੈ ਮਿਸ਼ਰਾ ਦੇ ਪੁਤਲੇ ਫੂਕ ਕੇ ਰੋਸ ਪ੍ਰਦਰਸ਼ਨ ਕੀਤੇ ਗਏ।

ਹੋਰ ਪੜ੍ਹੋ ...
 • Share this:

  ਮਨੋਜ ਸ਼ਰਮਾ

  ਪਟਿਆਲਾ: ਵੱਡੀ ਗਿਣਤੀ ਵਿਚ ਇਕੱਠੇ ਹੋਏ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਆਗੂਆਂ ਵੱਲੋਂ ਅੱਜ ਪੂਰੇ ਪੰਜਾਬ ਦੇ ਜ਼ਿਲ੍ਹਾ ਹੈੱਡਕੁਆਰਟਰਾਂ ਉਤੇ ਡੀਸੀ ਨੂੰ ਮੰਗ ਪੱਤਰ ਦੇਣ ਉਪਰੰਤ ਭਾਜਪਾ ਦੇ ਲੀਡਰਾਂ ਦੇ ਘਰਾਂ ਦੇ ਬਾਹਰ ਕੇਂਦਰੀ ਮੰਤਰੀ ਅਜੈ ਮਿਸ਼ਰਾ ਦੇ ਪੁਤਲੇ ਫੂਕ ਕੇ ਰੋਸ ਪ੍ਰਦਰਸ਼ਨ ਕੀਤੇ ਗਏ।

  ਇਸੇ ਲੜੀ ਹੇਠ ਪਟਿਆਲਾ ਦੇ ਡੀਸੀ ਦਫਤਰ ਦੇ ਬਾਹਰ ਵੱਡੀ ਗਿਣਤੀ ਵਿਚ ਇਕੱਠੇ ਹੋਏ ਕਿਸਾਨ ਆਗੂਆਂ ਨੇ ਪਟਿਆਲਾ ਦੇ ਡੀਸੀ ਕੰਪਲੈਕਸ ਅੰਦਰ ਦਾਖ਼ਲ ਹੁੰਦੇ ਹੋਏ ਏਡੀਸੀ ਨੂੰ ਮੰਗ ਪੱਤਰ ਦੇਣ ਉਪਰੰਤ ਕੈਪਟਨ ਅਮਰਿੰਦਰ ਸਿੰਘ ਦੇ ਮੋਤੀ ਮਹਿਲ ਦੇ ਬਾਹਰ ਅਜੈ ਮਿਸ਼ਰਾ ਦਾ ਪੁਤਲਾ ਫੂਕ ਕੇ ਕੇਂਦਰ ਸਰਕਾਰ ਖ਼ਿਲਾਫ਼ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ।

  ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਸਾਨਾਂ ਨੇ ਕਿਹਾ ਕਿ ਲਖੀਮਪੁਰ ਖੀਰੀ ਕੇਸ ਵਿਚ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਉੱਤੇ ਗੱਡੀ ਚੜ੍ਹਾਉਣ ਦੀ ਕਥਿਤ ਸਾਜ਼ਿਸ਼ ਵਿਚ ਸ਼ਾਮਲ ਅਜੈ ਮਿਸ਼ਰਾ ਟੇਨੀ ਨੂੰ ਕੇਂਦਰ ਸਰਕਾਰ ਬਚਾਉਣ ਉਤੇ ਲੱਗੀ ਹੋਈ ਹੈ। ਉਨ੍ਹਾਂ ਕਿਹਾ ਕਿ ਅਜੇ ਤੱਕ ਲਖੀਮਪੁਰ ਵਿਖੇ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ ਇਨਸਾਫ਼ ਨਹੀਂ ਮਿਲਿਆ, ਉਥੇ ਹੀ ਕੇਂਦਰ ਸਰਕਾਰ ਨੇ ਕਿਸਾਨਾਂ ਦੀਆਂ ਮੰਗਾਂ ਨੂੰ ਵੀ ਨਕਾਰ ਦਿੱਤਾ ਜਿਸ ਦੇ ਰੋਸ ਵਜੋਂ ਅੱਜ ਪੂਰੇ ਪੰਜਾਬ ਭਰ ਵਿੱਚ ਬੀਜੇਪੀ ਦੇ ਆਗੂਆਂ ਦੇ ਘਰ ਦੇ ਬਾਹਰ ਅਜੇ ਮਿਸ਼ਰਾ ਟੈਨੀ ਦੇ ਪੁਤਲੇ ਫੂਕੇ ਜਾ ਰਹੇ ਹਨ

  ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੇ ਘਰ ਦੇ ਬਾਹਰ ਪੁਤਲਾ ਫੂਕਣ ਦਾ ਉਨ੍ਹਾਂ ਦਾ ਮਕਸਦ ਸਿਰਫ਼ ਇਹ ਸੀ ਕਿ ਕੈਪਟਨ ਅਮਰਿੰਦਰ ਸਿੰਘ ਹੁਣ ਬੀਜੇਪੀ ਦੀ ਬੋਲੀ ਬੋਲ ਰਹੇ ਹਨ। ਉਨ੍ਹਾਂ ਕਿਹਾ ਕਿ ਜੇਕਰ ਕੇਂਦਰ ਸਰਕਾਰ ਨੇ ਕਿਸਾਨਾਂ ਦੀਆਂ ਹੱਕੀ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਜਿਸ ਤਰ੍ਹਾਂ ਦਿੱਲੀ ਵਿਖੇ ਅੰਦੋਲਨ ਕੀਤਾ ਗਿਆ ਸੀ, ਉਸੇ ਤਰ੍ਹਾਂ ਕਿਸਾਨ ਇੱਕ ਵਾਰ ਫਿਰ ਅੰਦੋਲਨ ਦੀ ਰਾਹ ਉਤੇ ਤੁਰਨ ਲਈ ਮਜਬੂਰ ਹੋ ਜਾਣਗੇ।

  Published by:Gurwinder Singh
  First published:

  Tags: Farmers Protest, Kisan, Kisan andolan