Bhupinder Singh
ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਵੱਲੋਂ ਦਿੱਲੀ ਦੀਆਂ ਬਰੂੰਹਾਂ 'ਤੇ ਪਿਛਲੇ ਇਕ ਸਾਲ ਤੋਂ ਲਗਾਤਾਰ ਅੰਦੋਲਨ ਕੀਤਾ ਜਾ ਰਿਹਾ ਹੈ। ਇਸ ਅੰਦੋਲਨ ਦੌਰਾਨ ਸੈਂਕੜੇ ਹੀ ਕਿਸਾਨਾਂ ਵੱਲੋਂ ਸ਼ਹੀਦੀਆਂ ਪਾ ਦਿੱਤੀਆਂ ਹਨ ਪਰ ਕੇਂਦਰ ਸਰਕਾਰ ਦੇ ਕੰਨਾਂ ਉਤੇ ਜੂੰ ਨਹੀਂ ਸਰਕ ਰਹੀ।
ਨਾਭਾ ਬਲਾਕ ਦੇ ਪਿੰਡ ਤੁੰਗਾਂ ਦੇ ਰਹਿਣ ਵਾਲੇ ਕਿਸਾਨ ਗੁਰਪ੍ਰੀਤ ਸਿੰਘ ਉਰਫ਼ ਕਾਲਾ (40) ਦੀ ਮੌਤ ਹੋ ਗਈ ਹੈ। ਇਹ ਕਿਸਾਨ ਪਿਛਲੇ ਦਸ ਮਹੀਨਿਆਂ ਤੋਂ ਟਿਕਰੀ ਬਾਰਡਰ ਉਤੇ ਲਗਾਤਾਰ ਅੰਦੋਲਨ ਉਤੇ ਬੈਠੇ ਸੀ। ਬੀਤੇ ਦਿਨੀਂ ਕਿਸਾਨ ਗੁਰਪ੍ਰੀਤ ਦੀ ਤਬੀਅਤ ਖ਼ਰਾਬ ਹੋ ਗਈ ਅਤੇ ਉਸ ਨੂੰ ਪਰਿਵਾਰਕ ਮੈਂਬਰਾਂ ਵੱਲੋਂ ਨਾਭਾ ਲਿਆਂਦਾ ਗਿਆ।
ਉਸ ਦੀ ਇਲਾਜ ਦੌਰਾਨ ਮੌਤ ਹੋ ਗਈ। ਇਸ ਮੌਕੇ ਮ੍ਰਿਤਕ ਦੇ ਪਰਿਵਾਰਕ ਮੈਂਬਰ ਪ੍ਰਤਾਪ ਸਿੰਘ ਅਤੇ ਮ੍ਰਿਤਕ ਦੇ ਭਰਾ ਨੇ ਕਿਹਾ ਕਿ ਗੁਰਪ੍ਰੀਤ ਸਿੰਘ ਉਰਫ ਕਾਲਾ ਪਿਛਲੇ ਦਸ ਮਹੀਨਿਆਂ ਤੋਂ ਕਿਸਾਨੀ ਅੰਦੋਲਨ ਵਿੱਚ ਲਗਾਤਾਰ ਸ਼ਮੂਲੀਅਤ ਕਰ ਰਿਹਾ ਸੀ ਅਤੇ ਉਹ ਇਕ ਵਾਰੀ ਵੀ ਘਰ ਨਹੀਂ ਆਇਆ।
ਉਸ ਦੀ ਮੌਤ ਦੀ ਜ਼ਿੰਮੇਵਾਰ ਕੇਂਦਰ ਸਰਕਾਰ ਹੈ ਕਿਉਂਕਿ ਉੱਥੇ ਪਾਣੀ ਬਹੁਤ ਖ਼ਰਾਬ ਹੈ ਜਿਸ ਕਾਰਨ ਉਸ ਨੂੰ ਕਾਲਾ ਪੀਲੀਆ ਹੋ ਗਿਆ ਜਦੋਂ ਉਸ ਨੂੰ ਇੱਥੇ ਲਿਆਂਦਾ ਗਿਆ ਤਾਂ ਇਲਾਜ ਅਧੀਨ ਮੌਤ ਹੋ ਗਈ।
Published by:Gurwinder Singh
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Bharti Kisan Union, Farmers Protest, Kisan andolan