Home /News /punjab /

ਬਹਿਬਲ ਕਲਾਂ ਗੋਲੀਕਾਂਡ: ਸਿੱਟ ਅੱਗੇ ਪੇਸ਼ ਹੋਏ ਸੁਖਬੀਰ ਬਾਦਲ, ਪੁੱਛਗਿੱਛ ਸ਼ੁਰੂ

ਬਹਿਬਲ ਕਲਾਂ ਗੋਲੀਕਾਂਡ: ਸਿੱਟ ਅੱਗੇ ਪੇਸ਼ ਹੋਏ ਸੁਖਬੀਰ ਬਾਦਲ, ਪੁੱਛਗਿੱਛ ਸ਼ੁਰੂ

ਸੁਖਬੀਰ ਬਾਦਲ ਵੱਲੋਂ ਪਾਰਟੀ ਦੇ ਨਵੇਂ ਰੂਪ ਦਾ ਐਲਾਨ, ਜਾਣੋ ਕਿਹੜੇ 13 ਅਹਿਮ ਫੈਸਲੇ ਲਏ

ਸੁਖਬੀਰ ਬਾਦਲ ਵੱਲੋਂ ਪਾਰਟੀ ਦੇ ਨਵੇਂ ਰੂਪ ਦਾ ਐਲਾਨ, ਜਾਣੋ ਕਿਹੜੇ 13 ਅਹਿਮ ਫੈਸਲੇ ਲਏ

  • Share this:

ਸ਼੍ਰੋਮਣੀ ਅਕਾਲੀ ਦਲ ਦੇ ਸੁਖਬੀਰ ਸਿੰਘ ਬਾਦਲ ਅੱਜ ਬਹਿਬਲ ਕਲਾਂ ਗੋਲੀਕਾਂਡ ਮਾਮਲੇ 'ਚ ਚੰਡੀਗੜ੍ਹ ਵਿਖੇ ਸੈਕਟਰ 32 ਵਿਚ ਐੱਸ.ਆਈ.ਟੀ. ਸਾਹਮਣੇ ਪੇਸ਼ ਹੋਣ ਲਈ ਪੁੱਜੇ ਹਨ। SIT ਨੇ ਸੁਖਬੀਰ ਬਾਦਲ ਤੋਂ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ।

ਗੋਲੀਕਾਂਡ ਦੇ ਸਮੇਂ ਸੁਖਬੀਰ ਬਾਦਲ ਪੰਜਾਬ ਦੇ ਗ੍ਰਹਿ ਮੰਤਰੀ ਸਨ, ਐੱਸਆਈਟੀ ਗੋਲੀਬਾਰੀ ਦੇ ਹੁਕਮਾਂ ਨਾਲ ਸਬੰਧਤ ਹਰ ਪਹਿਲੂ ਦੀ ਜਾਂਚ ਕਰ ਰਹੀ ਹੈ।

ਦੱਸ ਦਈਏ ਕਿ 14 ਅਕਤੂਬਰ 2015 ਨੂੰ ਕੋਟਕਪੂਰਾ ਦੇ ਬਰਗਾੜੀ ਵਿਚ ਬੇਅਦਬੀ ਦਾ ਵਿਰੋਧ ਕਰ ਰਹੇ ਲੋਕਾਂ ਉਤੇ ਪੰਜਾਬ ਪੁਲਿਸ ਨੇ ਗੋਲੀਬਾਰੀ ਕੀਤੀ ਸੀ ਅਤੇ ਗੋਲੀਬਾਰੀ 'ਚ ਕਈ ਪ੍ਰਦਰਸ਼ਨਕਾਰੀ ਜ਼ਖਮੀ ਹੋ ਗਏ ਸੀ।ਬਹਿਬਲ ਕਲਾਂ ਪੁਲਿਸ ਫਾਈਰਿੰਗ ਜਿਸ ਵਿੱਚ ਦੋ ਸਿੱਖ ਨੌਜਵਾਨਾਂ ਦੀ ਮੌਤ ਹੋ ਗਈ ਸੀ, ਦੀ ਕਾਰਵਾਈ ਬਾਰੇ ਜਾਂਚ ਟੀਮ ਨੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਸੰਮਨ ਕੀਤਾ ਹੈ।

ਜ਼ਿਕਰਯੋਗ ਹੈ ਕਿ ਸੁਖਬੀਰ ਸਿੰਘ ਬਾਦਲ ਨੂੰ ਕੋਟਕਪੂਰਾ ਗੋਲੀਕਾਂਡ ਤੋਂ ਬਾਅਦ ਹੁਣ ਬਹਿਬਲ ਕਲਾਂ ਗੋਲੀਕਾਂਡ 'ਚ ਇਕ ਹੋਰ ਸੰਮਨ ਜਾਰੀ ਕੀਤਾ ਗਿਆ ਗਿਆ ਹੈ।

Published by:Gurwinder Singh
First published:

Tags: Behbal Kalan, Firing, Kotkapura firing, Shiromani Akali Dal, Sukhbir Badal