ਫਰੀਦਕੋਟ- ਫਰੀਦਕੋਟ ਦੇ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਰਾਜੀਵ ਕਾਲੜਾ ਦੀ ਅਦਾਲਤ ਨੇ ਕੋਟਕਪੂਰਾ ਗੋਲੀਕਾਂਡ ਵਿੱਚ ਤਤਕਾਲੀ ਡੀਜੀਪੀ ਸੁਮੇਧ ਸਿੰਘ ਸੈਣੀ ਸਮੇਤ ਤਿੰਨ ਪੁਲੀਸ ਅਧਿਕਾਰੀਆਂ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਰੱਦ ਕਰ ਦਿੱਤੀ ਹੈ।ਡੀਜੀਪੀ ਸੈਣੀ ਤੋਂ ਇਲਾਵਾ ਤਤਕਾਲੀ ਆਈਜੀ ਪਰਮਰਾਜ ਸਿੰਘ ਉਮਰਾਨੰਗਲ, ਤਤਕਾਲੀ ਐਸਐਸਪੀ ਮੋਗਾ ਚਰਨਜੀਤ ਸਿੰਘ ਸ਼ਰਮਾ ਦੀਆਂ ਜ਼ਮਾਨਤ ਪਟੀਸ਼ਨਾਂ ਵੀ ਰੱਦ ਕਰ ਦਿੱਤੀਆਂ ਗਈਆਂ ਸਨ। ਸੁਮੇਧ ਸੈਣੀ, ਉਮਰਾਨੰਗਲ ਤੋਂ ਇਲਾਵਾ ਇੱਕ ਹੋਰ ਐਸਐਚਓ ਗੁਰਦੀਪ ਸਿੰਘ ਨੂੰ ਗੋਲੀਬਾਰੀ ਦੇ ਮਾਮਲੇ (ਪ੍ਰਦਰਸ਼ਨਕਾਰੀਆਂ ਖ਼ਿਲਾਫ਼ ਕੇਸ ਦਰਜ) ਵਿੱਚ ਜ਼ਮਾਨਤ ਮਿਲ ਗਈ ਹੈ ।
ਜ਼ਿਕਰਯੋਗ ਹੈ ਕਿ ਕੋਟਕਪੂਰਾ ਗੋਲੀ ਕਾਂਡ ਮਾਮਲੇ ਵਿਚ ਹਾਈਕੋਰਟ ਤੋਂ ਸੁਖਬੀਰ ਸਿੰਘ ਬਾਦਲ ਨੂੰ ਵੱਡੀ ਰਾਹਤ ਮਿਲੀ ਹੈ। ਹਾਈਕੋਰਟ ਨੇ ਉਨ੍ਹਾਂ ਦੀ ਅਗਾਊਂ ਜਮਾਨਤ ਮਨਜ਼ੂਰ (Bail to Sukhbir Badal) ਕਰ ਲਈ ਹੈ। ਦੱਸ ਦਈਏ ਕਿ ਕੋਟਕਪੂਰਾ ਗੋਲੀ ਕਾਂਡ ਵਿਚ ਅਦਾਲਤ ਦੇ ਸੰਮਨ ਮਿਲਣ ਮਗਰੋਂ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਅਗਾਊਂ ਜ਼ਮਾਨਤ ਲਈ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿਚ ਪਟੀਸ਼ਨ ਦਾਇਰ ਕੀਤੀ ਹੈ।
ਇਸ ਤੋਂ ਪਹਿਲਾਂ ਫ਼ਰੀਦਕੋਟ ਦੀ ਅਦਾਲਤ ਨੇ ਸੁਖਬੀਰ ਬਾਦਲ ਦੀ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਸੀ। ਅਦਾਲਤ ਨੇ ਸੁਖਬੀਰ ਸਿੰਘ ਬਾਦਲ ਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਨੋਟਿਸ ਜਾਰੀ ਕਰਕੇ 23 ਮਾਰਚ ਨੂੰ ਅਦਾਲਤ ਵਿਚ ਨਿੱਜੀ ਤੌਰ ’ਤੇ ਪੇਸ਼ ਹੋਣ ਲਈ ਕਿਹਾ ਹੈ। ਪ੍ਰਕਾਸ਼ ਸਿੰਘ ਬਾਦਲ ਨੂੰ ਅਗਾਊਂ ਜ਼ਮਾਨਤ ਮਿਲ ਚੁੱਕੀ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Bail, Court, Faridkot, Kotkapura firing, Sumedh Singh Saini