• Home
 • »
 • News
 • »
 • punjab
 • »
 • KOTHA MANISAR PANCHAYAT IN BARNALA ONLY LED BY DHILLON TO CONGRESS

ਬਰਨਾਲਾ 'ਚ ਕੋਠੇ ਮਨੀਸਰ ਦੀ ਪੰਚਾਇਤ ਨੇ ਕੇਵਲ ਢਿੱਲੋਂ ਦੀ ਅਗਵਾਈ 'ਚ ਕਾਂਗਰਸ ਦਾ ਪੱਲਾ ਫੜਿਆ

ਕੋਠੇ ਮਨੀਸਰ ਦੀ ਪੰਚਾਇਤ ਨੂੰ ਕਾਂਗਰਸ ਪਾਰਟੀ ਵਿੱਚ ਸ਼ਾਮਲ ਕਰਦੇ ਹੋਏ ਕੇਵਲ ਸਿੰਘ ਢਿੱਲੋਂ।

ਕੋਠੇ ਮਨੀਸਰ ਦੀ ਪੰਚਾਇਤ ਨੂੰ ਕਾਂਗਰਸ ਪਾਰਟੀ ਵਿੱਚ ਸ਼ਾਮਲ ਕਰਦੇ ਹੋਏ ਕੇਵਲ ਸਿੰਘ ਢਿੱਲੋਂ।

 • Share this:
  ਅਸ਼ੀਸ਼ ਸ਼ਰਮਾ

  ਬਰਨਾਲਾ: ਕਾਂਗਰਸ ਪਾਰਟੀ ਦੇ ਵਿਕਾਸ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਲਗਾਤਾਰ ਲੋਕ ਵੱਖ-ਵੱਖ ਪਾਰਟੀਆਂ ਨੂੰ ਛੱਡ ਕੇ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ। ਇਸੇ ਲੜੀ ਤਹਿਤ ਕੋਠੇ ਮਨੀਸਰ ਦੀ ਸਮੁੱਚੀ ਅਕਾਲੀ ਪੰਚਾਇਤ ਸਮੇਤ ਅਕਾਲੀ ਦਲ ਦੇ ਵਰਕਰ ਸਰਪੰਚ ਪਰਮਜੀਤ ਸਿੰਘ ਪੰਮਾ ਦੀ ਅਗਵਾਈ ਵਿੱਚ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਗਏ। ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੀਤ ਪ੍ਰਧਾਨ ਕੇਵਲ ਸਿੰਘ ਢਿੱਲੋਂ ਵੱਲੋਂ ਕੋਠੇ ਮਨੀਸਰ ਦੀ ਅਕਾਲੀ ਪੰਚਾਇਤ ਅਤੇ ਅਕਾਲੀ ਵਰਕਰਾਂ ਨੂੰ ਪਾਰਟੀ ਦੇ ਸਿਰੋਪੇ ਪਾ ਕੇ ਕਾਂਗਰਸ ਵਿੱਚ ਸ਼ਾਮਲ ਕੀਤਾ ਗਿਆ।

  ਇਸ ਮੌਕੇ ਕਾਂਗਰਸ ਵਿੱਚ ਸ਼ਾਮਲ ਹੋਏ ਸਰਪੰਚ ਪਰਮਜੀਤ ਪੰਮਾ ਅਤੇ ਪੰਚਾਇਤੀ ਨੁਮਾਇੰਦਿਆਂ ਨੇ ਕਿਹਾ ਕਿ ਉਹ ਕੇਵਲ ਸਿੰਘ ਢਿੱਲੋਂ ਦੇ ਵਿਕਾਸ ਏਜੰਡੇ ਤੋਂ ਪ੍ਰਭਾਵਿਤ ਹੋ ਕੇ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਏ ਹਨ। ਉਥੇ ਇਸ ਮੌਕੇ ਕੇਵਲ ਸਿੰਘ ਢਿੱਲੋਂ ਨੇ ਸਮੁੱਚੀ ਕੋਠੇ ਮਨੀਸਰ ਦੀ ਪੰਚਾਇਤ ਦਾ ਕਾਂਗਰਸ ਪਾਰਟੀ ਵਿੱਚ ਸਵਾਗਤ ਕਰਦਿਆਂ ਕਿਹਾ ਕਿ ਹਰ ਵਿਅਕਤੀ ਨੂੰ ਪਾਰਟੀ ਵਿੱਚ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ। ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ ਹੋਰ ਵੱਡੇ ਪੱਧਰ ਤੇ ਗ੍ਰਾਂਟਾਂ ਦਿੱਤੀਆਂ ਜਾਣਗੀਆਂ।

  ਕੋਠੇ ਮਨੀਸਰ ਦੀ ਪੰਚਾਇਤ ਨੂੰ ਕਾਂਗਰਸ ਪਾਰਟੀ ਵਿੱਚ ਸ਼ਾਮਲ ਕਰਦੇ ਹੋਏ ਕੇਵਲ ਸਿੰਘ ਢਿੱਲੋਂ।
  ਕੋਠੇ ਮਨੀਸਰ ਦੀ ਪੰਚਾਇਤ ਨੂੰ ਕਾਂਗਰਸ ਪਾਰਟੀ ਵਿੱਚ ਸ਼ਾਮਲ ਕਰਦੇ ਹੋਏ ਕੇਵਲ ਸਿੰਘ ਢਿੱਲੋਂ।


  ਇਸ ਮੌਕੇ ਕਾਂਗਰਸ ਪਾਰਟੀ ਵਿੱਚ ਸਰਪੰਚ ਪਰਮਜੀਤ ਪੰਮਾ ਸਮੇਤ ਦਵਿੰਦਰ ਸਿੰਘ, ਬਿੱਕਰ ਸਿੰਘ, ਸ਼ਿੰਦਰਪਾਲ ਕੌਰ, ਮੂਰਤੀ ਦੇਵੀ, ਹਰਬੰਸ ਸਿੰਘ, ਬੂਟਾ ਸਿੰਘ, ਬਲਦੇਵ ਸਿੰਘ, ਨੈਬ ਸਿੰਘ, ਬਲਵੀਰ ਸਿੰਘ, ਜਗਸੀਰ ਸਿੰਘ, ਗੁਰਮੇਲ ਸਿੰਘ ਅਤੇ ਅਮਲ ਸਿੰਘ ਸ਼ਾਮਲ ਹੋਏ।

  ਇਸ ਮੌਕੇ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਮੱਖਣ ਸ਼ਰਮਾ, ਚੇਅਰਮੈਨ ਜੀਵਨ ਬਾਂਸਲ, ਪ੍ਰਧਾਨ ਗੁਰਜੀਤ ਸਿੰਘ ਰਾਮਣਵਾਸੀਆ, ਨਰਿੰਦਰ ਨੀਟਾ ਵਾਈਸ ਪ੍ਰਧਾਨ, ਰਾਜੀਵ ਕੁਮਾਰ ਲੂਬੀ, ਰਜਨੀਸ਼ ਬਾਂਸਲ, ਹਰਦੀਪ ਸਿੰਘ ਸੋਢੀ, ਹੈਪੀ ਢਿੱਲੋਂ, ਵਰੁਣ ਗੋਇਲ ਆਦਿ ਵੀ ਹਾਜ਼ਰ ਸਨ।
  Published by:Krishan Sharma
  First published: