
ਕੋਟਕਪੂਰਾ ਗੋਲੀਕਾਂਡ ਮਾਮਲਾ: SIT ਵੱਲੋਂ ਸੁਖਬੀਰ ਬਾਦਲ ਨੂੰ ਪੁਛਗਿੱਛ ਲਈ ਸੰਮਨ ਜਾਰੀ (file photo)
ਕੋਟਕਪੂਰਾ ਗੋਲੀਕਾਂਡ ਮਾਮਲਾ ਕਿਸੇ ਕੋਲੋ ਲੁਕਿਆ ਨਹੀਂ ਹੈ। ਕੋਟਕਪੂਰਾ ਗੋਲੀਕਾਂਡ ਮਾਮਲੇ ਵਿੱਚ ਬਣੀ ਨਵੀਂ ਐਸਆਈਟੀ ਦੀ ਜਾਂਚ ਟੀਮ ਨੇ ਸਾਬਕਾ ਉਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਪੁੱਛਗਿੱਛ ਲਈ ਸੰਮਨ ਜਾਰੀ ਕੀਤਾ ਹੈ। ਐਸਆਈਟੀ ਟੀਮ ਨੇ ਸੁਖਬੀਰ ਸਿੰਘ ਬਾਦਲ ਨੂੰ 26 ਜੂਨ ਨੂੰ ਪੇਸ਼ ਹੋਣ ਲਈ ਕਿਹਾ ਹੈ। ਐਸਆਈਟੀ ਨੇ ਬਾਦਲ ਨੂੰ 26 ਜੂਨ ਨੂੰ ਸੈਕਟਰ 32 ਗੈਸਟ ਹਾਊਸ, ਚੰਡੀਗੜ੍ਹ ਵਿਖੇ ਤਲਬ ਕੀਤਾ ਹੈ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਇਸ ਮਾਮਲੇ ਵਿਚ ਐਸਆਈਟੀ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੋਂ 22 ਜੂਨ ਨੂੰ ਪੁੱਛਗਿੱਛ ਕਰ ਚੁੱਕੀ ਹੈ।
ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੋਂ ਬਹਿਬਲ ਕਲਾਂ ਗੋਲੀਕਾਂਡ ਬੇਅਦਬੀ ਮਾਮਲੇ 'ਚ ਐੱਲ.ਕੇ. ਯਾਦਵ ਦੀ ਅਗਵਾਈ 'ਚ ਬਣਾਈ ਗਈ ਨਵੀਂ ਐੱਸ. ਆਈ. ਟੀ. ਦੀ ਪੁੱਛਗਿੱਛ ਤੋਂ ਬਾਅਦ ਹੁਣ ਸੁਖਬੀਰ ਬਾਦਲ ਨੂੰ ਵੀ ਐੱਸ. ਆਈ. ਟੀ. ਵਲੋਂ ਸੰਮਨ ਜਾਰੀ ਕੀਤਾ ਗਿਆ ਹੈ।
ਦੱਸਣਯੋਗ ਹੈ ਕਿ ਇਸ ਮਾਮਲੇ ਵਿੱਚ ਪੁੱਛਗਿੱਲ ਕਰਨ ਦੇ ਐੱਸ.ਆਈ.ਟੀ ਵੱਲੋਂ 22 ਜੂਨ ਨੂੰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਨੂੰ ਉਨ੍ਹਾਂ ਦੀ ਰਿਹਾਇਸ਼ 'ਤੇ ਲਗਪਗ ਢਾਈ ਘੰਟੇ ਤੱਕ ਪੁੱਛ ਗਿੱਛ ਕੀਤੀ ਸੀ। ਇਸ ਮੌਕੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਤੇ ਸਾਬਕਾ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੋਵੇ ਆਪਣੇ ਫਲੈਟ 'ਚ ਇੱਕਠੇ ਮੌਜੂਦ ਸਨ। ਦੱਸ ਦਈਏ ਪ੍ਰਕਾਸ਼ ਸਿੰਘ ਬਾਦਲ ਨੂੰ ਸੰਮਨ ਭੇਜ ਕੇ 16 ਜੂਨ ਨੂੰ ਪੇਸ਼ ਹੋਣ ਲਈ ਕਿਹਾ ਹੈ।ਇਸ ਮਾਮਲੇ 'ਚ ਮੁਹਾਲੀ ਵਿੱਚ ਸਾਬਕਾ ਮੁੱਖ ਮੰਤਰੀ ਤੋਂ ਕੁਝ ਅਹਿਮ ਮੁੱਦਿਆਂ 'ਤੇ ਐੱਸ.ਆਈ.ਟੀ. ਨੇ ਪੁੱਛ ਗਿੱਛ ਕਰਨੀ ਸੀ।
Published by:Ashish Sharma
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।