Home /News /punjab /

ਕੁਲਤਾਰ ਸਿੰਘ ਸੰਧਵਾਂ ਵੱਲੋਂ ਪਹਿਲਗਾਮ ਬੱਸ ਹਾਦਸੇ ‘ਤੇ ਦੁੱਖ ਦਾ ਪ੍ਰਗਟਾਵਾ

ਕੁਲਤਾਰ ਸਿੰਘ ਸੰਧਵਾਂ ਵੱਲੋਂ ਪਹਿਲਗਾਮ ਬੱਸ ਹਾਦਸੇ ‘ਤੇ ਦੁੱਖ ਦਾ ਪ੍ਰਗਟਾਵਾ

   (ਫਾਇਲ ਫੋਟੋ)

  (ਫਾਇਲ ਫੋਟੋ)

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਇੱਕ ਬੱਸ ਦੇ ਬ੍ਰੇਕ ਫੇਲ੍ਹ ਹੋਣ ਕਾਰਨ ਇੱਕ ਨਦੀ ਵਿੱਚ ਡਿੱਗਣ ਕਾਰਨ ਸੱਤ ਇੰਡੋ-ਤਿੱਬਤੀਅਨ ਬਾਰਡਰ ਪੁਲਿਸ (ਆਈਟੀਬੀਪੀ) ਦੇ ਜਵਾਨਾਂ ਦੀ ਮੌਤ ‘ਤੇ ਅਫਸੋਸ ਦਾ ਪ੍ਰਗਟਾਵਾ ਕੀਤਾ ਹੈ।

 • Share this:
  ਚੰਡੀਗੜ੍ਹ:  ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਇੱਕ ਬੱਸ ਦੇ ਬ੍ਰੇਕ ਫੇਲ੍ਹ ਹੋਣ ਕਾਰਨ ਇੱਕ ਨਦੀ ਵਿੱਚ ਡਿੱਗਣ ਕਾਰਨ ਸੱਤ ਇੰਡੋ-ਤਿੱਬਤੀਅਨ ਬਾਰਡਰ ਪੁਲਿਸ (ਆਈਟੀਬੀਪੀ) ਦੇ ਜਵਾਨਾਂ ਦੀ ਮੌਤ ‘ਤੇ ਅਫਸੋਸ ਦਾ ਪ੍ਰਗਟਾਵਾ ਕੀਤਾ ਹੈ। ਇਸ ਹਾਦਸੇ ਵਿਚ ਜ਼ਖਮੀ ਹੋਏ ਜਵਾਨਾਂ ਦੀ ਜਲਦ ਸਿਹਤਯਾਬੀ ਲਈ ਉਨ੍ਹਾਂ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਹੈ।  ਆਪਣੇ ਸ਼ੋਕ ਸੁਨੇਹੇ ਵਿਚ ਸਪੀਕਰ ਨੇ ਕਿਹਾ ਕਿ ਇਸ ਮੰਦਭਾਗੀ ਖਬਰ ਬਾਰੇ ਪਤਾ ਲੱਗਣ ‘ਤੇ ਉਨ੍ਹਾਂ ਨੂੰ ਬਹੁਤ ਦੁੱਖ ਹੋਇਆ ਹੈ। ਉਨ੍ਹਾਂ ਸ਼ਹੀਦਾਂ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕਰਦਿਆਂ ਦੁਖੀ ਪਰਿਵਾਰਾਂ ਨਾਲ ਡੂੰਘੀ ਸੰਵੇਦਨਾ ਦਾ ਪ੍ਰਗਟਾਵਾ ਕੀਤਾ ਹੈ। ਸੰਧਵਾਂ ਨੇ ਕਿਹਾ “ਮੈਂ ਜ਼ਖਮੀ ਜਵਾਨਾਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ।”
  Published by:Ashish Sharma
  First published:

  Tags: AAP Punjab, Kultar Singh Sandhwan, Speaker

  ਅਗਲੀ ਖਬਰ