ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਬੀਤੀ ਸ਼ਾਮ ਨਵੀਂ ਦਿੱਲੀ ਵਿਚ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਮੁਲਾਕਾਤ ਕੀਤੀ। ਸਪੀਕਰ ਦਾ ਅਹੁਦਾ ਸੰਭਾਲਣ ਤੋਂ ਬਾਅਦ ਉਹ ਪਹਿਲੀ ਵਾਰ ਰਾਸ਼ਟਰਪਤੀ ਨੂੰ ਮਿਲੇ ਹਨ।
ਇਥੋਂ ਜਾਰੀ ਇਕ ਬਿਆਨ ਵਿਚ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਨਵੀਂ ਦਿੱਲੀ ਦੇ ਦੌਰੇ ਦੌਰਾਨ ਉਹਨਾਂ ਸਿਸ਼ਟਾਚਾਰ ਦੇ ਨਾਤੇ ਦੇਸ਼ ਦੇ ਰਾਸ਼ਟਰਪਤੀ ਅਤੇ ਉਪ ਰਾਸ਼ਟਰਪਤੀ ਨਾਲ ਮੁਲਾਕਾਤ ਕੀਤੀ ਹੈ। ਇਸ ਮੌਕੇ ਸੰਧਵਾਂ ਦੇ ਪਰਿਵਾਰਕ ਮੈਂਬਰ ਵੀ ਨਾਲ ਸਨ। ਉਹਨਾਂ ਦੱਸਿਆ ਕਿ ਇਸ ਮੁਲਾਕਾਤ ਦੌਰਾਨ ਉਹਨਾਂ ਨੂੰ ਰਾਸ਼ਟਰਪਤੀ ਅਤੇ ਉਪ ਰਾਸ਼ਟਰਪਤੀ ਦੇ ਲੰਬੇ ਸਿਆਸੀ ਅਤੇ ਦੇਸ਼ ਦੇ ਸਰਵਉੱਚ ਅਹੁਦਿਆਂ 'ਤੇ ਰਹਿਣ ਦੇ ਤਜ਼ੁਰਬੇ ਦੀਆਂ ਗੱਲਾਂ ਤੋਂ ਕਾਫੀ ਕੁਝ ਸਿੱਖਣ ਨੂੰ ਮਿਲਿਆ ਹੈ।
Published by:Ashish Sharma
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।