ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਦੇ ਖਿਲਾਫ ਪੰਜਾਬ ਪੁਲਿਸ ਵੱਲੋਂ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ । ਪੰਜਾਬ ਪੁਲਿਸ ਵੱਲੋਂ ਅੰਮ੍ਰਿਤਪਾਲ ਸਿੰਘ ਦੀ ਭਾਲ ਦੇ ਲਈ ਛਾਪੇਮਾਰੀਆਂ ਕਰਨ ਦਾ ਦੌਰ ਲਗਾਤਾਰ ਜਾਰੀ ਹੈ । ਅਜਿਹੇ ਵਿੱਚ ਸਮਾਜਸੇਵੀ ਲੱਖਾ ਸਿਧਾਣਾ ਅੰਮ੍ਰਿਤਪਾਲ ਸਿੰਘ ਦੇ ਹੱਕ ਵਿੱਚ ਨਿੱਤਰੇ ਹਨ । ਉਨ੍ਹਾਂ ਵੱਲੋਂ ਅੰਮ੍ਰਿਤਪਾਲ ਦੇ ਖਿਲਾਫ ਕੀਤ ਜਾ ਰਹੀ ਕਾਰਵਾਈ ਦਾ ਵਿਰੋਧ ਕੀਤਾ ਜਾ ਰਿਹਾ ਹੈ । ਇਸ ਸਬੰਧੀ ਮੰਗਲਵਾਰ ਨੂੰ ਲੱਖਾ ਸਿਧਾਣਾ ਨੇ ਆਪਣੇ ਸਮਰਥਕਾਂ ਸਣੇ ਬਠਿੰਡਾ ਵਿਖੇ ਇੱਕ ਰੋਸ ਮਾਰਚ ਵੀ ਕੱਢਿਆ।
ਲੱਖਾ ਸਿਧਾਣਾ ਵੱਲੋਂ ਆਪਣੇ ਸਮਰਥਕਾਂ ਦੇ ਨਾਲ ਬਠਿੰਡਾ ਦੇ ਡੀਸੀ ਦਫਤਰ ਤੱਕ ਰੋਸ ਮਾਰਚ ਕੱਢਿਆ ਜਾ ਰਿਹਾ ਸੀ ਤਾਂ ਇਸੇ ਦੌਰਾਨ ਪੁਲਿਸ ਨੇ ਉਨ੍ਹਾਂ ਨੂੰ ਰਸਤੇ ਵਿੱਚ ਹੀ ਰੋਕ ਲਿਆ । ਪੁਲਿਸ ਨੇ ਉਨ੍ਹਾਂ ਨੂੰ ਅੱਗੇ ਨਹੀਂ ਜਾਣ ਦਿੱਤਾ । ਜਿਸ ਤੋਂ ਬਾਅਦ ਲੱਖਾ ਸਿਧਾਣਾ ਨੇ ਡਿਪਟੀ ਕਮਿਸ਼ਨਰ ਨੂੰ ਆਪਣਾ ਮੰਗ ਪੱਤਰ ਸੌਂਪਿਆ ਅਤੇ ਵਾਪਸ ਪਰਤ ਗਏ ।
ਜ਼ਿਕਰਯੋਗ ਹੈ ਕਿ ਬੀਤੇ ਕਈ ਦਿਨਾਂ ਤੋਂ ਪੰਜਾਬ ਪੁਲਿਸ ਅੰਮ੍ਰਿਤਪਾਲ ਦੀ ਭਾਲ ਕਰ ਰਹੀ ਹੈ ਪਰ ਅਜੇ ਤੱਕ ਪੁਲਿਸ ਦੇ ਹੱਥ ਖਾਲੀ ਹੀ ਹਨ ਉਸ ਦਾ ਅਜੇ ਤੱਕ ਕੋਈ ਪਤਾ ਨਹੀਂ ਲਾਗਾ । ਹਾਲਾਂਕਿ ਹੁਣ ਅੰਮ੍ਰਿਤਪਾਲ ’ਤੇ ਐਨਐਸਏ ਲਗਾ ਦਿੱਤਾ ਗਿਆ ਹੈ ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Amritpal singh, Bathinda news, Lakha sidhana, Punjabi News