ਲ਼ੱਖਾ ਸਿਧਾਣਾ ਵੱਲੋਂ ਵੀਡੀਓ ਜਾਰੀ ਕਰਕੇ ਦਿੱਲੀ ਪੁਲਿਸ ਨੂੰ ਖੁੱਲ੍ਹਾ ਚੈਲੇਂਜ
ਲ਼ੱਖਾ ਸਿਧਾਣਾ ਵੱਲੋਂ ਵੀਡੀਓ ਜਾਰੀ ਕਰਕੇ ਦਿੱਲੀ ਪੁਲਿਸ ਨੂੰ ਖੁੱਲ੍ਹਾ ਚੈਲੇਂਜ (ਫਾਇਲ ਫੋਟੋ)
- news18-Punjabi
- Last Updated: February 20, 2021, 11:27 AM IST
ਖੇਤੀ ਕਾਨੂੰਨ ਦੇ ਵਿਰੋਧ ਵਿੱਚ ਗਣਤੰਤਰ ਦਿਵਸ ਮੌਕੇ ਦਿੱਲੀ ਵਿੱਚ ਹੋਈ ਕਿਸਾਨ ਟਰੈਕਟਰ ਰੈਲੀ ਦੌਰਾਨ ਹਿੰਸਾ ਦੇ ਦੋਸ਼ ਵਿੱਚ ਦਿੱਲੀ ਪੁਲਿਸ ਲੱਖਾ ਸਿਧਾਣਾ ਦੀ ਭਾਲ ਕਰ ਰਹੀ ਹੈ। ਇਸ ਦੌਰਾਨ ਲੱਖਾ ਸਿਧਾਣਾ ਨੇ ਸੋਸ਼ਲ ਮੀਡੀਆ ‘ਤੇ ਇਕ ਵੀਡੀਓ ਜਾਰੀ ਕੀਤਾ ਹੈ।
ਵੀਡੀਓ ਦੇ ਜ਼ਰੀਏ ਲੱਖਾ ਸਿਧਾਣਾ ਨੇ ਕਿਸਾਨਾਂ ਦੇ ਸਮਰਥਨ ਵਿਚ ਡਟੇ ਰਹਿਣਾ ਦਾ ਐਲਾਨ ਕੀਤਾ ਹੈ, ਉਥੇ ਪੁਲਿਸ ਨੂੰ ਖੁੱਲ੍ਹੀ ਚਿਤਾਵਨੀ ਦਿੰਦੇ ਹੋਏ 23 ਫਰਵਰੀ ਨੂੰ ਇਕ ਹੋਰ ਪ੍ਰਦਰਸ਼ਨ ਵਿਚ ਹਿੱਸਾ ਲੈਣ ਦਾ ਐਲਾਨ ਕੀਤਾ ਹੈ। ਇਹ ਪ੍ਰਦਰਸ਼ਨ ਬਠਿੰਡਾ ਵਿੱਚ ਕੀਤਾ ਜਾ ਰਿਹਾ ਹੈ। ਲੱਖਾ ਨੇ ਵੀਡੀਓ ਰਾਹੀਂ ਪੰਜਾਬ ਦੇ ਨੌਜਵਾਨਾਂ ਨੂੰ ਇਸ ਪ੍ਰਦਰਸ਼ਨ ਵਿਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ।
ਦੱਸ ਦਈਏ ਕਿ 26 ਜਨਵਰੀ ਨੂੰ ਭੜਕੀ ਹਿੰਸਾ ਦੇ ਮਾਮਲੇ ਵਿਚ ਦਿੱਲੀ ਪੁਲਿਸ ਪਿਛਲੇ 25 ਦਿਨਾਂ ਤੋਂ ਲੱਖਾ ਸਿੰਘ ਸਿਧਾਣਾ ਦੀ ਭਾਲ ਕਰ ਰਹੀ ਹੈ। ਲੱਖੇ ਨੂੰ ਲੈ ਕੇ ਦਿੱਲੀ ਪੁਲਿਸ ਨੇ 1 ਲੱਖ ਰੁਪਏ ਦਾ ਇਨਾਮ ਵੀ ਐਲਾਨ ਕੀਤਾ ਹੈ। ਵੀਡੀਓ ਨੂੰ ਵੇਖਣ ਤੋਂ ਬਾਅਦ, ਅਜਿਹਾ ਲੱਗਦਾ ਹੈ ਕਿ ਇਹ ਵੀਡੀਓ ਰਾਤ ਦੇ ਹਨੇਰੇ ਵਿੱਚ ਬਣਾਇਆ ਗਿਆ ਹੈ। ਲੱਖਾ ਤੰਬੂ ਵਿੱਚ ਬੈਠਾ ਹੋਇਆ ਹੈ, ਬਹੁਤ ਸਾਰੇ ਲੋਕ ਜ਼ਮੀਨ ਉਤੇ ਸੌਂ ਰਹੇ ਹਨ।
ਲੱਖਾ, ਵੀਡੀਓ ਰਾਹੀਂ ਨੌਜਵਾਨਾਂ ਨੂੰ 23 ਫਰਵਰੀ ਨੂੰ ਵੱਡੀ ਗਿਣਤੀ ਵਿੱਚ ਪਹੁੰਚਣ ਦੀ ਅਪੀਲ ਕਰ ਰਿਹਾ ਹੈ। ਲੱਖਾ ਸਿੰਘ ਦਾ ਕਹਿਣਾ ਹੈ ਕਿ ਬਠਿੰਡਾ ਜ਼ਿਲ੍ਹੇ ਦੇ ਮੇਹਰਾਜ ਪਿੰਡ ਵਿੱਚ ਇੱਕ ਰੋਸ ਪ੍ਰਦਰਸ਼ਨ ਰੱਖਿਆ ਗਿਆ ਹੈ। ਆਓ, ਮੇਰੇ ਭਰਾਵੋ, ਵੱਡੀ ਗਿਣਤੀ ਵਿਚ, ਤਾਂ ਕਿ ਪਤਾ ਲੱਗੇ ਕਿ ਅਸੀਂ ਕਿਸਾਨੀ ਅੰਦੋਲਨ ਦੇ ਨਾਲ ਹਾਂ।