ਲਾਲ ਸਿੰਘ ਨੇ ਕਿਹਾ, ਕਾਂਗਰਸ ਮਿਸ਼ਨ-13 ਤੋਂ ਖੁੰਝੀ ਤਾਂ ਸਿੱਧੂ ਹੋਣਗੇ ਜ਼ਿੰਮੇਵਾਰ

News18 Punjab
Updated: May 21, 2019, 7:47 PM IST
ਲਾਲ ਸਿੰਘ ਨੇ ਕਿਹਾ, ਕਾਂਗਰਸ ਮਿਸ਼ਨ-13 ਤੋਂ ਖੁੰਝੀ ਤਾਂ ਸਿੱਧੂ ਹੋਣਗੇ ਜ਼ਿੰਮੇਵਾਰ

  • Share this:
ਪੰਜਾਬ ਕਾਂਗਰਸ ਦੇ ਚੋਣ ਮੈਨੇਜਿੰਗ ਕਮੇਟੀ ਦੇ ਚੇਅਰਮੈਨ ਲਾਲ ਸਿੰਘ ਨੇ ਕਿਹਾ ਕਿ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਨੂੰ ਆਪਣੇ ਨਿੱਜੀ ਵਿਚਾਰਾਂ ਨੂੰ ਇਸ ਤਰ੍ਹਾਂ ਚੋਣਾਂ ਮੌਕੇ 'ਤੇ ਜਨਤਕ ਤੌਰ ਉਤੇ ਨਹੀਂ ਪ੍ਰਗਟਾਉਣਾ ਚਾਹੀਦਾ ਸੀ, ਕਿਉਂਕਿ ਇਹ ਬੇਲੋੜੀ ਗ਼ਲਤਫ਼ਹਿਮੀ ਪੈਦਾ ਕਰਦੇ ਹਨ ਅਤੇ ਅਜਿਹੇ ਨਾਜ਼ੁਕ ਸਮੇਂ ਵਿਚ ਪਾਰਟੀ ਲਈ ਮਾੜਾ ਪ੍ਰਭਾਵ ਛੱਡਦੇ ਹਨ। ਆਪਣਾ ਪ੍ਰਤੀਕਰਮ ਦਿੰਦਿਆਂ ਉਨ੍ਹਾਂ ਕਿਹਾ ਕਿ ਸਿੱਧੂ ਦੇ ਬਿਆਨ ਵੀ ਗਲਤ ਸਨ ਅਤੇ ਉਨ੍ਹਾਂ ਦਾ ਸਮਾਂ ਵੀ ਗਲਤ ਸੀ।

ਉਨ੍ਹਾਂ ਅਫ਼ਸੋਸ ਜ਼ਾਹਿਰ ਕੀਤਾ ਕਿ ਸਿੱਧੂ ਦੀ ਗਲਤ ਸਮੇਂ 'ਤੇ ਬਿਆਨਬਾਜ਼ੀ ਕਾਰਨ ਪਾਰਟੀ ਦੇ' ਮਿਸ਼ਨ 13 ਨੂੰ ਨੁਕਸਾਨ ਪਹੁੰਚਾਉਣ ਦੀ ਸੰਭਾਵਨਾ ਹੈ। ਉਨ੍ਹਾਂ ਕਿਹਾ ਕਿ ਜੇਕਰ ਪਾਰਟੀ ਆਪਣੇ ਮਿਸ਼ਨ 13 ਦੇ ਅੰਕੜੇ ਤੋਂ ਖੁੰਝਦੀ ਹੈ ਤਾਂ ਇਸ ਦਾ ਕਾਰਨ ਸਿੱਧੂ ਦੀ ਬਿਆਨਬਾਜ਼ੀ ਹੋਵੇਗੀ। ਜੇਕਰ ਸਿੱਧੂ ਨੂੰ ਕੈਪਟਨ ਅਮਰਿੰਦਰ ਸਿੰਘ ਨਾਲ ਕੋਈ ਸਮੱਸਿਆ ਸੀ ਤਾਂ ਉਸ ਉੱਪਰ ਜਨਤਕ ਬਿਆਨਬਾਜ਼ੀ ਦੀ ਬਜਾਏ ਮਾਮਲੇ ਨੂੰ ਪਾਰਟੀ ਹਾਈ ਕਮਾਂਡ ਅੱਗੇ ਉਠਾਉਣਾ ਚਾਹੀਦਾ ਸੀ। ਲਾਲ ਸਿੰਘ ਨੇ ਕਿਹਾ ਕਿ ਨਵਜੋਤ ਸਿੱਧੂ ਨੂੰ ਕਾਂਗਰਸ ਵਿਚ ਆਏ ਮਹਿਜ਼ 27 ਮਹੀਨੇ ਹੋਏ ਹਨ ਅਤੇ ਇੰਨੇ ਘੱਟ ਸਮੇਂ ਵਿੱਚ ਹੀ ਉਨ੍ਹਾਂ ਨੂੰ ਵਿਸ਼ੇਸ਼ ਅਧਿਕਾਰ ਅਤੇ ਮਾਨ-ਸਨਮਾਨ ਦਿੱਤਾ ਗਿਆ। ਲਾਲ ਸਿੰਘ ਨੇ ਯਾਦ ਕਰਵਾਇਆ ਕਿ ਉਨ੍ਹਾਂ ਨੂੰ ਪਾਰਟੀ ਨੇ ਟਿਕਟ ਆਫ਼ਰ ਕੀਤੀ ਸੀ ਅਤੇ ਉਨ੍ਹਾਂ ਨੂੰ ਮੰਤਰੀ ਦਾ ਅਹੁਦਾ ਦਿੱਤਾ ਗਿਆ ਸੀ।

Loading...
ਇਸ ਤੋਂ ਇਲਾਵਾ ਉਨ੍ਹਾਂ ਨੂੰ ਪੂਰੇ ਦੇਸ਼ ਵਿੱਚ ਪਾਰਟੀ ਲਈ ਕੈਂਪੇਨਿੰਗ ਕਰਨ ਦੀ ਅਹਿਮ ਜ਼ਿੰਮੇਵਾਰੀ ਵੀ ਦਿੱਤੀ ਗਈ। ਇਹ ਸਭ ਜ਼ਿੰਮੇਵਾਰੀ ਦੀ ਭਾਵਨਾ ਨਾਲ ਦਿੱਤੀਆਂ ਗਈਆਂ ਚੀਜ਼ਾਂ ਹਨ ਅਤੇ ਸਿੱਧੂ ਨੂੰ ਇਸ ਭਾਵਨਾ ਦਾ ਸਨਮਾਨ ਕਰਨਾ ਚਾਹੀਦਾ ਹੈ। ਲਾਲ ਸਿੰਘ ਨੇ ਅੱਗੇ ਕਿਹਾ ਕਿ ਨਵਜੋਤ ਸਿੱਧੂ ਦਾ ਆਪਣੀ ਧਰਮ ਪਤਨੀ ਤੇ ਉਸ ਬਿਆਨ ਤੇ ਸਹਿਮਤੀ ਪ੍ਰਗਟਾਉਣਾ ਵੀ ਗਲਤ ਸੀ ਕਿ ਉਨ੍ਹਾਂ ਦੀ ਚੰਡੀਗੜ੍ਹ ਤੋਂ ਟਿਕਟ ਕੈਪਟਨ ਅਮਰਿੰਦਰ ਸਿੰਘ ਨੇ ਕਟਵਾਈ ਸੀ।
First published: May 21, 2019
ਹੋਰ ਪੜ੍ਹੋ
Loading...
ਅਗਲੀ ਖ਼ਬਰ
Loading...