Home /News /punjab /

ਪੰਜਾਬ ਦੇ ਟੈਕਸੀ ਆਪ੍ਰੇਟਰਾਂ ਨੂੰ ਪ੍ਰਾਈਵੇਟ ਬੱਸ ਆਪ੍ਰੇਟਰਾਂ ਦੇ ਬਰਾਬਰ ਟੈਕਸ ਮੁਆਫ਼ੀ ਦੇਣਾ ਵਿਚਾਰ ਅਧੀਨ: ਲਾਲਜੀਤ ਸਿੰਘ ਭੁੱਲਰ

ਪੰਜਾਬ ਦੇ ਟੈਕਸੀ ਆਪ੍ਰੇਟਰਾਂ ਨੂੰ ਪ੍ਰਾਈਵੇਟ ਬੱਸ ਆਪ੍ਰੇਟਰਾਂ ਦੇ ਬਰਾਬਰ ਟੈਕਸ ਮੁਆਫ਼ੀ ਦੇਣਾ ਵਿਚਾਰ ਅਧੀਨ: ਲਾਲਜੀਤ ਸਿੰਘ ਭੁੱਲਰ

ਪੰਜਾਬ ਦੇ ਟੈਕਸੀ ਆਪ੍ਰੇਟਰਾਂ ਨੂੰ ਪ੍ਰਾਈਵੇਟ ਬੱਸ ਆਪ੍ਰੇਟਰਾਂ ਦੇ ਬਰਾਬਰ ਟੈਕਸ ਮੁਆਫ਼ੀ ਦੇਣਾ ਵਿਚਾਰ ਅਧੀਨ: ਲਾਲਜੀਤ ਸਿੰਘ ਭੁੱਲਰ (pic-facebookLaljit Singh Bhullar)

ਪੰਜਾਬ ਦੇ ਟੈਕਸੀ ਆਪ੍ਰੇਟਰਾਂ ਨੂੰ ਪ੍ਰਾਈਵੇਟ ਬੱਸ ਆਪ੍ਰੇਟਰਾਂ ਦੇ ਬਰਾਬਰ ਟੈਕਸ ਮੁਆਫ਼ੀ ਦੇਣਾ ਵਿਚਾਰ ਅਧੀਨ: ਲਾਲਜੀਤ ਸਿੰਘ ਭੁੱਲਰ (pic-facebookLaljit Singh Bhullar)

ਟਰਾਂਸਪੋਰਟ ਮੰਤਰੀ ਵੱਲੋਂ ਟੈਕਸੀ ਆਪ੍ਰੇਟਰਾਂ ਦੀਆਂ ਸਾਰੀਆਂ ਜਾਇਜ਼ ਮੰਗਾਂ 'ਤੇ ਵਿਚਾਰ ਕਰਨ ਦਾ ਭਰੋਸਾ

  • Share this:

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੇ ਟੈਕਸੀ ਆਪ੍ਰੇਟਰਾਂ ਨੂੰ ਵੱਡੀ ਰਾਹਤ ਦੇਣ 'ਤੇ ਵਿਚਾਰ ਕਰ ਰਹੀ ਹੈ ਜਿਸ ਤਹਿਤ ਟੈਕਸੀ ਆਪ੍ਰੇਟਰਾਂ ਨੂੰ ਵੀ ਪ੍ਰਾਈਵੇਟ ਬੱਸ ਆਪ੍ਰੇਟਰਾਂ ਵਾਂਗ ਕੋਰੋਨਾ ਕਾਲ ਦੌਰਾਨ ਦਿੱਤੀ ਗਈ ਟੈਕਸ ਮੁਆਫ਼ੀ ਦੇ ਬਰਾਬਰ ਟੈਕਸ ਮੁਆਫ਼ੀ ਦਿੱਤੇ ਜਾਣ ਦਾ ਮਾਮਲਾ ਵਿਚਾਰ ਅਧੀਨ ਹੈ।

ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਪੰਜਾਬ ਟੈਕਸੀ ਆਪ੍ਰੇਟਰਜ਼ ਯੂਨੀਅਨ ਦੇ ਨੁਮਾਇੰਦਿਆਂ ਦੀਆਂ ਮੰਗਾਂ ਨੂੰ ਧਿਆਨ ਨਾਲ ਸੁਣਦਿਆਂ ਇਹ ਜਾਣਕਾਰੀ ਦਿੱਤੀ। ਕੈਬਨਿਟ ਮੰਤਰੀ ਨੇ ਕਿਹਾ ਕੋਰੋਨਾ ਕਾਲ ਦੇ ਸਮੇਂ ਦੌਰਾਨ ਸਾਰੇ ਕੰਮ-ਕਾਰ ਠੱਪ ਹੋਣ ਕਾਰਨ ਕੰਟਰੈਕਟ ਅਤੇ ਸਟੇਜ ਕੈਰਿਜ ਪ੍ਰਾਈਵੇਟ ਬੱਸ ਆਪ੍ਰੇਟਰਾਂ ਨੂੰ ਟੈਕਸ ਮੁਆਫ਼ੀ ਦਿੱਤੀ ਗਈ ਸੀ। ਹੁਣ ਟੈਕਸੀ ਆਪ੍ਰੇਟਰਾਂ ਨੂੰ ਵੀ ਉਸੇ ਸਮਾਂ-ਸੀਮਾ ਲਈ ਟੈਕਸ ਮੁਆਫ਼ੀ ਦੇਣ ਲਈ ਸਰਕਾਰ ਵਿਚਾਰ ਕਰ ਰਹੀ ਹੈ।

ਮੰਤਰੀ ਨੇ ਟੈਕਸੀ ਆਪ੍ਰੇਟਰਾਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀ ਆਰ.ਟੀ.ਏ. ਦਫ਼ਤਰਾਂ ਵਿੱਚ ਖੱਜਲ-ਖੁਆਰੀ ਨਹੀਂ ਹੋਣ ਦਿੱਤੀ ਜਾਵੇਗੀ। ਸ. ਭੁੱਲਰ ਨੇ ਅਧਿਕਾਰੀਆਂ ਨੂੰ ਹਦਾਇਤ ਦਿੱਤੀ ਹੈ ਸਰਕਾਰੀ ਦਫ਼ਤਰਾਂ ਵਿੱਚ ਏਜੰਟਾਂ ਦੀ ਆਮਦ 'ਤੇ ਪੂਰਨ ਪਾਬੰਦੀ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਜ਼ਿਆਦਾਤਰ ਸੇਵਾਵਾਂ ਨੂੰ ਆਨਲਾਈਨ ਕੀਤਾ ਗਿਆ ਹੈ ਤਾਂ ਜੋ ਟੈਕਸੀ ਆਪ੍ਰੇਟਰਾਂ ਨੂੰ ਸਰਕਾਰੀ ਦਫ਼ਤਰਾਂ ਵਿੱਚ ਖੱਜਲ ਨਾ ਹੋਣਾ ਪਵੇ। ਉਨ੍ਹਾਂ ਕਿਹਾ ਕਿ ਵਿਭਾਗ ਵਿੱਚ ਹਾਲੇ ਵੀ ਕੁੱਝ ਪ੍ਰਵਾਨਗੀਆਂ ਮੈਨੂਅਲ ਹਨ, ਜਿਨ੍ਹਾਂ ਨੂੰ ਛੇਤੀ ਹੀ ਆਨਲਾਈਨ ਕਰ ਦਿੱਤਾ ਜਾਵੇਗਾ।


ਟਰਾਂਸਪੋਰਟ ਮੰਤਰੀ ਨੇ ਟੈਕਸੀ ਆਪ੍ਰੇਟਰਾਂ ਦੀ ਮੰਗ ਕਿ ਲੋਕਲ ਪੰਜਾਬ ਪਰਮਿਟ ਗੱਡੀਆਂ ਨੂੰ ਗੁਆਂਢੀ ਸੂਬਿਆਂ ਵਿੱਚ ਜਾਣ ਲਈ ਆਨਲਾਈਨ ਮਨਜ਼ੂਰੀ ਦੇਣ ਦੀ ਵਿਵਸਥਾ ਕੀਤੀ ਜਾਵੇ, ਬਾਰੇ ਵਿਭਾਗ ਦੇ ਅਧਿਕਾਰੀਆਂ ਨੂੰ ਵਿਚਾਰ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਟੈਕਸੀ ਆਪ੍ਰੇਟਰਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਇੱਕ ਹੈਲਪਲਾਈਨ ਨੰਬਰ ਜਾਰੀ ਕਰਨ ਬਾਰੇ ਵੀ ਵਿਚਾਰ ਕੀਤਾ ਜਾਵੇਗਾ।

ਸ. ਭੁੱਲਰ ਨੇ ਟੈਕਸੀ ਆਪ੍ਰੇਟਰਾਂ ਨੂੰ ਵੀ ਅਪੀਲ ਕੀਤੀ ਕਿ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਰਦੀ ਪਾਉਣ ਅਤੇ ਆਪਣੇ ਵਾਹਨਾਂ ਵਿੱਚ ਸੁਰੱਖਿਆ ਯੰਤਰ ਰੱਖਣਾ ਯਕੀਨੀ ਬਣਾਉਣ।

Published by:Ashish Sharma
First published:

Tags: Laljit Singh Bhullar, Punjab government