ਫ਼ਤਿਹਗੜ੍ਹ ਸਾਹਿਬ ਦੀ ਧਰਤੀ 'ਤੇ ਸ਼ਹੀਦੀ ਜੋੜ ਮੇਲ ਦਾ ਅੱਜ ਆਖ਼ਰੀ ਦਿਨ...


Updated: December 28, 2018, 8:05 AM IST
ਫ਼ਤਿਹਗੜ੍ਹ ਸਾਹਿਬ ਦੀ ਧਰਤੀ 'ਤੇ ਸ਼ਹੀਦੀ ਜੋੜ ਮੇਲ ਦਾ ਅੱਜ ਆਖ਼ਰੀ ਦਿਨ...
ਫ਼ਤਿਹਗੜ੍ਹ ਸਾਹਿਬ ਦੀ ਧਰਤੀ 'ਤੇ ਸ਼ਹੀਦੀ ਜੋੜ ਮੇਲ ਦਾ ਅੱਜ ਆਖ਼ਰੀ ਦਿਨ...

Updated: December 28, 2018, 8:05 AM IST
ਫਤਿਹਗੜ੍ਹ ਸਾਹਿਬ ਦੀ ਧਰਤੀ ਤੇ ਤਿੰਨ ਦਿਨ ਤੱਕ ਚੱਲਣ ਵਾਲੇ ਸ਼ਹੀਦ ਜੋੜ ਮੇਲ ਦਾ ਅੱਜ ਆਖਰੀ ਦਿਨ ਹੈ। ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਤੋਂ ਗੁਰਦੁਆਰਾ ਜੋਤੀ ਸਰੂਪ ਸਾਹਿਬ ਤੱਕ ਨਗਰ ਕੀਰਤਨ ਕੱਢਿਆ ਜਾਵੇਗਾ। ਸ਼ਹੀਦ ਜੋੜ ਮੇਲੇ ਮਾਤਾ ਗੁਜਰੀ ਜੀ ਤੇ ਛੋਟੇਸ਼ਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਦੀ ਯਾਦ ਚ ਲਾਇਆ ਜਾਂਦਾ ਹੈ।

ਫਤਹਿਗੜ੍ਹ ਸਾਹਿਬ ਦੀ ਇਤਿਹਾਸਕ ਧਰਤੀ ਤੇ ਹੀ ਵਜੀਰ ਖਾਨ ਦੇ ਜ਼ੁਲਮ ਅੱਗੇ ਨਾ ਝੁਕਦੇ ਹੋਏ ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰ ਕੌਰ ਜੀ ਨੇ ਸ਼ਹਾਦਤ ਦਾ ਜਾਮ ਪੀਤਾ ਸੀ। ਇਸ ਸਥਾਨ ਤੇ ਹੀ ਬਾਬਾ ਫਤਹਿ ਸਿੰਘ ਤੇ ਜ਼ੋਰਾਵਰ ਸਿੰਘ ਜੀ ਨੂੰ ਵਜੀਰ ਖਾਨ ਵੱਲੋਂ ਜ਼ਿੰਦਾ ਦੀਵਾਰ ਚ ਚਿਣਵਾ ਦਿੱਤਾ ਗਿਆ ਸੀ। ਉਸ ਥਾਂ ਤੇ ਹੀ ਗੁਰਦੁਆਰਾ ਸ਼੍ਰੀ ਫਤਿਹਗੜ੍ਹ ਸਾਹਿਬ ਸੁਸ਼ੋਭਿਤ ਹੈ, ਜਿੱਥੇ ਨੀਹਾਂ ਚ ਛੋਟੇ ਸਾਹਿਬਜ਼ਾਦਿਆਂ ਨੂੰ ਚਿਣਵਾਇਆ ਗਿਆ ਉਸ ਥਾਂ ਤੇ ਭੋਰਾ ਸਾਹਿਬ ਹੈ..ਅਤੇ ਅੱਜ ਵੀ ਉਹ ਦੀਵਾਰ ਮੌਜੂਦ ਹੈ।
First published: December 28, 2018
ਹੋਰ ਪੜ੍ਹੋ
Loading...
ਅਗਲੀ ਖ਼ਬਰ