ਸੂਬੇ 'ਚ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਢਹਿ-ਢੇਰੀ, CM ਚੰਨੀ ਸੂਬੇ ਦੀ ਸੁਰੱਖਿਆ 'ਚ ਨਾਕਾਮ : ਅਸ਼ਵਨੀ ਸ਼ਰਮਾ ਚੰਡੀਗੜ੍ਹ: ਅਸ਼ਵਨੀ ਸ਼ਰਮਾ ਨੇ ਕਿਹਾ ਕਿ ਬਦਕਿਸਮਤੀ ਨਾਲ ਪੰਜਾਬ ਦੇ ਮੁੱਖ ਮੰਤਰੀ ਚੰਨੀ ਇੱਕ ਪੋਸਟਰ ਬੁਆਏ ਤੋਂ ਵੱਧ ਕੇ ਕੁੱਝ ਨਹੀਂ ਹਨ ਅਤੇ ਸਿਰਫ਼ ਜਨਤਾ ਨੂੰ ਖੁਸ਼ ਕਰਨ ਲਈ ਐਲਾਨ ਕਰਨ ਵਿੱਚ ਲੱਗੇ ਹੋਏ ਹਨ। ਸੂਬੇ ਵਿੱਚ ਅਮਨ-ਕਾਨੂੰਨ ਨੂੰ ਯਕੀਨੀ ਬਣਾਉਣਾ ਮੁੱਖ ਮੰਤਰੀ ਅਤੇ ਸੂਬਾ ਸਰਕਾਰ ਦਾ ਮੁੱਢਲਾ ਫਰਜ਼ ਹੈ ਪਰ ਚੰਨੀ ਨੇ ਸੂਬੇ ਦੀ ਸੁਰੱਖਿਆ ਨੂੰ ਦਾਅ ’ਤੇ ਲਾ ਦਿੱਤਾ ਹੈ। ਸਾਰੀ ਪੁਲਿਸ, ਏਜੰਸੀਆਂ ਅਤੇ ਪ੍ਰਸ਼ਾਸਨ ਮੁੱਖ ਮੰਤਰੀ ਦੇ ਅਧੀਨ ਹਨ। ਚੰਨੀ ਨੂੰ ਸੂਬੇ ਵਿੱਚ ਅਰਾਜਕਤਾ ਅਤੇ ਦਹਿਸ਼ਤ ਦੀ ਜ਼ਿੰਮੇਵਾਰੀ ਲੈਣੀ ਪਵੇਗੀ ਅਤੇ ਲੋਕ ਉਨ੍ਹਾਂ ਨੂੰ ਜਵਾਬਦੇਹ ਬਣਾਉਣਗੇ।
ਭਾਜਪਾ ਹੀ ਅਜਿਹੀ ਪਾਰਟੀ ਹੈ ਜੋ ਹਮੇਸ਼ਾ ਰਾਸ਼ਟਰੀ ਹਿੱਤਾਂ ਨੂੰ ਪਹਿਲ ਦਿੰਦੀ ਹੈ ਅਤੇ ਦੇਸ਼ ਵਿਰੋਧੀ ਤੱਤਾਂ ਨੂੰ ਕੋਈ ਥਾਂ ਨਹੀਂ ਦਿੰਦੀ। ਸਮਾਜਿਕ ਸਦਭਾਵਨਾ ਅਤੇ ਭਾਈਚਾਰਕ ਸਾਂਝ ਨੂੰ ਕਿਸੇ ਵੀ ਕੀਮਤ 'ਤੇ ਭੰਗ ਨਹੀਂ ਹੋਣ ਦਿੱਤਾ ਜਾਵੇਗਾ।
ਪੰਜਾਬ ਅੱਜ ਬਹੁਤ ਹੀ ਚੁਣੌਤੀਪੂਰਨ ਦੌਰ ਵਿੱਚੋਂ ਲੰਘ ਰਿਹਾ ਹੈ ਅਤੇ ਕਿਸੇ ਨੂੰ ਵੀ ਇਸ ਸਖ਼ਤ ਮਿਹਨਤ ਨਾਲ ਕੀਤੀ ਸ਼ਾਂਤੀ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਉਹ ਅੱਜ ਚੰਡੀਗੜ੍ਹ ਸਥਿਤ ਭਾਜਪਾ ਦੇ ਸੂਬਾ ਹੈੱਡਕੁਆਰਟਰ ਵਿਖੇ ਵੱਖ-ਵੱਖ ਪਾਰਟੀਆਂ ਦੇ ਆਗੂਆਂ ਨੂੰ ਪਾਰਟੀ ਵਿੱਚ ਸ਼ਾਮਲ ਕਰਨ ਸਬੰਧੀ ਕਰਵਾਏ ਸਮਾਗਮ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਇਸ ਮੌਕੇ ਸੂਬਾ ਜਨਰਲ ਸਕੱਤਰ ਜੀਵਨ ਗੁਪਤਾ, ਡਾ: ਸੁਭਾਸ਼ ਸ਼ਰਮਾ, ਰਾਜੇਸ਼ ਬਾਗਾ, ਦਿਆਲ ਸਿੰਘ ਸੋਢੀ ਆਦਿ ਵੀ ਹਾਜ਼ਰ ਸਨ |
Published by: Ashish Sharma
First published: December 24, 2021, 18:52 IST
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।