Home /News /punjab /

ਸਿੱਧੂ ਮੂਸੇਵਾਲਾ ਦੇ ਕਤਲ ਲਈ ਕੌਣ ਜਿੰਮੇਵਾਰ? ਪੰਜਾਬ ਦੇ DGP ਦੇ ਖੁਲਾਸੇ

ਸਿੱਧੂ ਮੂਸੇਵਾਲਾ ਦੇ ਕਤਲ ਲਈ ਕੌਣ ਜਿੰਮੇਵਾਰ? ਪੰਜਾਬ ਦੇ DGP ਦੇ ਖੁਲਾਸੇ

ਸਿੱਧੂ ਮੂਸੇਵਾਲਾ ਦੇ ਕਤਲ 'ਚ ਸ਼ਾਮਲ ਲਾਰੈਂਸ ਬਿਸ਼ਨੋਈ ਗੈਂਗ ਨੇ ਕੈਨੇਡਾ ਤੋਂ ਲਈ ਘਟਨਾ ਦੀ ਜ਼ਿੰਮੇਵਾਰੀ : ਪੰਜਾਬ ਦੇ ਡੀ.ਜੀ.ਪੀ.

ਸਿੱਧੂ ਮੂਸੇਵਾਲਾ ਦੇ ਕਤਲ 'ਚ ਸ਼ਾਮਲ ਲਾਰੈਂਸ ਬਿਸ਼ਨੋਈ ਗੈਂਗ ਨੇ ਕੈਨੇਡਾ ਤੋਂ ਲਈ ਘਟਨਾ ਦੀ ਜ਼ਿੰਮੇਵਾਰੀ : ਪੰਜਾਬ ਦੇ ਡੀ.ਜੀ.ਪੀ.

Sidhu Moose Wala murder case: ਕੈਨੇਡਾ ਤੋਂ ਚੱਲ ਰਹੇ ਲਾਰੈਂਸ ਵਿਸ਼ਨੋਈ ਗੈਂਗ ਨੇ ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਦੀ ਜ਼ਿੰਮੇਵਾਰੀ ਲਈ ਹੈ। ਪੰਜਾਬ ਦੇ ਡੀਜੀਪੀ ਵੀਕੇ ਭਾਵਰਾ ਨੇ ਇਹ ਜਾਣਕਾਰੀ ਦਿੱਤੀ ਹੈ।

  • Share this:

ਚੰਡੀਗੜ੍ਹ : ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ (DGP) ਵੀਕੇ ਭਾਵਰਾ ਨੇ ਐਤਵਾਰ ਨੂੰ ਕਿਹਾ ਕਿ ਮਸ਼ਹੂਰ ਗਾਇਕ ਅਤੇ ਕਾਂਗਰਸੀ ਆਗੂ ਸਿੱਧੂ ਮੂਸੇਵਾਲਾ ਦਾ ਕਤਲ(Sidhu Musewala's murder) ਗੈਂਗਾਂ ਦੀ ਆਪਸੀ ਦੁਸ਼ਮਣੀ ਦਾ ਨਤੀਜਾ ਜਾਪਦਾ ਹੈ ਅਤੇ ਇਸ ਵਿੱਚ ਲਾਰੈਂਸ ਬਿਸ਼ਨੋਈ ਗੈਂਗ(Lawrence Bishnoi gang) ਸ਼ਾਮਲ ਸੀ। ਪੁਲਿਸ ਡਾਇਰੈਕਟਰ ਜਨਰਲ ਨੇ ਕਿਹਾ ਕਿ ਐਤਵਾਰ ਸ਼ਾਮ ਨੂੰ ਹੋਏ ਕਤਲ ਦੀ ਜਾਂਚ ਲਈ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਬਣਾਈ ਜਾਵੇਗੀ। ਪੰਜਾਬ ਦੇ ਡੀਜੀਪੀ ਵੀਕੇ ਭਾਵਰਾ ਨੇ ਦੱਸਿਆ ਕਿ ਇਸ ਕਤਲ ਵਿੱਚ ਲਾਰੈਂਸ ਬਿਸ਼ਨੋਈ ਗੈਂਗ ਸ਼ਾਮਲ ਹੈ ਅਤੇ ਗੈਂਗ ਦੇ ਮੈਂਬਰ ਲੱਕੀ ਨੇ ਕੈਨੇਡਾ ਤੋਂ ਇਸ ਘਟਨਾ ਦੀ ਜ਼ਿੰਮੇਵਾਰੀ ਲਈ ਹੈ।

ਡੀਜੀਪੀ ਨੇ ਕਈ ਖੁਲਾਸੇ ਕਰਦੇ ਹੋਏ ਕਿਹਾ ਕਿ ਸਿੱਧੂ ਮੂਸੇਵਾਲਾ ਕੋਲ ਇੱਕ ਪ੍ਰਾਈਵੇਟ ਬੁਲੇਟ ਪਰੂਫ ਗੱਡੀ ਸੀ, ਪਰ ਉਹ ਘਟਨਾ ਸਮੇਂ ਆਪਣੇ ਨਾਲ ਨਹੀਂ ਲੈ ਗਿਆ ਸੀ। ਉਨ੍ਹਾਂ ਨੇ ਕਿਹਾ, “ਆਪਣੇ ਘਰ ਤੋਂ ਨਿਕਲਣ ਤੋਂ ਬਾਅਦ, ਮੂਸੇਵਾਲਾ ਮਾਨਸਾ ਜ਼ਿਲ੍ਹੇ ਵਿੱਚ ਦੋ ਹੋਰਾਂ ਨਾਲ ਆਪਣੀ ਗੱਡੀ ਚਲਾ ਰਿਹਾ ਸੀ। ਇਸ ਦੌਰਾਨ 2-2 ਵਾਹਨਾਂ ਨੇ ਅੱਗੇ-ਪਿੱਛੇ ਆ ਕੇ ਉਸ ਦੀ ਕਾਰ 'ਤੇ ਗੋਲੀਆਂ ਚਲਾ ਦਿੱਤੀਆਂ ਅਤੇ ਜਦੋਂ ਉਸ ਨੂੰ ਹਸਪਤਾਲ ਲਿਜਾਇਆ ਗਿਆ ਤਾਂ ਉੱਥੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਵਾਧੂ ਬਲ ਵੀ ਭੇਜੇ ਜਾ ਰਹੇ ਹਨ। ਅਸੀਂ ਇਸ ਮਾਮਲੇ ਨੂੰ ਜਲਦੀ ਤੋਂ ਜਲਦੀ ਹੱਲ ਕਰਨ ਦੀ ਕੋਸ਼ਿਸ਼ ਕਰਾਂਗੇ।

ਮੂਸੇਵਾਲਾ ਕੋਲ ਅਜੇ ਦੋ ਕਮਾਂਡੋ ਸਨ

ਮੀਡੀਆ ਨੂੰ ਦਿੱਤੇ ਇੱਕ ਬਿਆਨ ਵਿੱਚ, ਰਾਜ ਦੇ ਪੁਲਿਸ ਮੁਖੀ ਨੇ ਕਿਹਾ ਕਿ ਅਗਲੇ ਮਹੀਨੇ ਆਪ੍ਰੇਸ਼ਨ ਬਲੂਸਟਾਰ ਦੀ ਬਰਸੀ ਮੌਕੇ ਪੁਲਿਸ ਮੁਲਾਜ਼ਮਾਂ ਨੂੰ ਤਾਇਨਾਤ ਕਰਨ ਲਈ ਮੂਸੇਵਾਲਾ ਦੀ ਸੁਰੱਖਿਆ ਨੂੰ ਘਟਾ ਦਿੱਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਮੂਸੇਵਾਲਾ ਨਾਲ ਤਾਇਨਾਤ ਪੰਜਾਬ ਪੁਲੀਸ ਦੇ ਚਾਰ ਕਮਾਂਡੋਜ਼ ਵਿੱਚੋਂ ਦੋ ਨੂੰ ਹਟਾ ਦਿੱਤਾ ਗਿਆ ਹੈ। ਪੁਲਿਸ ਦੇ ਡਾਇਰੈਕਟਰ ਜਨਰਲ ਅਨੁਸਾਰ ਮੂਸੇਵਾਲਾ ਮਾਨਸਾ ਜ਼ਿਲ੍ਹੇ ਵਿੱਚ ਘਟਨਾ ਸਮੇਂ ਆਪਣੇ ਬਾਕੀ ਬਚੇ ਦੋ ਕਮਾਂਡੋਜ਼ ਨੂੰ ਆਪਣੇ ਨਾਲ ਨਹੀਂ ਲੈ ਕੇ ਗਿਆ ਸੀ। ਭਾਵਰਾ ਨੇ ਦੱਸਿਆ ਕਿ ਮੌਕੇ ਤੋਂ ਗੋਲੀਆਂ ਦੇ 30 ਖਾਲੀ ਖੋਲ ਬਰਾਮਦ ਹੋਏ ਹਨ। ਉਸ ਨੇ ਅੰਦਾਜ਼ਾ ਲਗਾਇਆ ਕਿ ਅਪਰਾਧ ਵਿੱਚ ਘੱਟੋ-ਘੱਟ ਤਿੰਨ ਹਥਿਆਰਾਂ ਦੀ ਵਰਤੋਂ ਕੀਤੀ ਗਈ ਹੋ ਸਕਦੀ ਹੈ।



ਕਿਤੇ ਉਸਦੇ ਸਾਥੀ ਹੀ ਤਾਂ ਨਹੀਂ ਜ਼ਿੰਮੇਵਾਰ...

ਇੱਥੇ ਦਿੱਲੀ ਤੋਂ 'ਆਪ' ਦੇ ਵਿਧਾਇਕ ਸੌਰਭ ਭਾਰਦਵਾਜ ਨੇ ਇੱਕ ਹੋਰ ਗੱਲ ਕਹੀ ਹੈ। ਉਸ ਨੇ ਕਿਹਾ ਹੈ ਕਿ ਅਸੀਂ ਜਾਂਚ ਕਰ ਰਹੇ ਹਾਂ ਕਿ ਇਸ ਘਟਨਾ ਵਿਚ ਉਸ ਦੇ ਸਾਥੀ ਸ਼ਾਮਲ ਸਨ ਜਾਂ ਨਹੀਂ ਕਿਉਂਕਿ ਸਿਰਫ਼ ਉਨ੍ਹਾਂ ਨੂੰ ਪਤਾ ਸੀ ਕਿ ਸਿੱਧੂ ਮੂਸੇਵਾਲਾ ਬਿਨਾਂ ਸੁਰੱਖਿਆ ਦੇ ਹੈ। ਉਸ ਨੇ ਕਿਹਾ ਕਿ ਜਦੋਂ ਕਤਲ ਹੋਇਆ ਤਾਂ ਉਹ ਬਿਨਾਂ ਸੁਰੱਖਿਆ ਦੇ ਆਪਣੀ ਨਿੱਜੀ ਗੱਡੀ ਵਿੱਚ ਸੀ। ਇਸ ਲਈ ਇਸ ਮਾਮਲੇ ਦੀ ਜਾਂਚ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸਿੱਧੂ ਮੂਸੇਵਾਲਾ ਦੇ ਕਤਲ ਦੀ ਖ਼ਬਰ ਸੁਣ ਕੇ ਅਸੀਂ ਸਾਰੇ ਹੈਰਾਨ ਹਾਂ। ਇਸ ਮਾਮਲੇ ਨੂੰ ਸਖ਼ਤੀ ਨਾਲ ਨਜਿੱਠਿਆ ਜਾਵੇਗਾ। ਇਹ ਦੁੱਖ ਦੀ ਗੱਲ ਹੈ ਕਿ ਵਿਰੋਧੀ ਧਿਰ ਅਜਿਹੇ ਸਮੇਂ ਵਿੱਚ ਸਿਆਸਤ ਕਰ ਰਹੀ ਹੈ। ਪੰਜਾਬ ਪੁਲਿਸ ਦੀ ਤਰਫੋਂ ਸਿੱਧੂ ਮੂਸੇਵਾਲਾ ਨੂੰ ਦੋ ਵਿਸ਼ੇਸ਼ ਕਮਾਂਡੋ ਮਿਲੇ ਹੋਏ ਸਨ।

Published by:Sukhwinder Singh
First published:

Tags: Crime news, DGPs, Gangsters, Murder, Sidhu Moosewala