Home /News /punjab /

Lawrence Group: ਲਾਰੈਂਸ ਬਿਸ਼ਨੋਈ ਗਰੁੱਪ ਦੀ ਮੂਸੇਵਾਲਾ ਦੇ ਪਿਤਾ ਨੂੰ ਧਮਕੀ, ਬੋਲੇ- 'ਬੇਟੇ ਤੋਂ ਵੀ ਬੁਰਾ ਕਰਾਂਗੇ ਹਸ਼ਰ'

Lawrence Group: ਲਾਰੈਂਸ ਬਿਸ਼ਨੋਈ ਗਰੁੱਪ ਦੀ ਮੂਸੇਵਾਲਾ ਦੇ ਪਿਤਾ ਨੂੰ ਧਮਕੀ, ਬੋਲੇ- 'ਬੇਟੇ ਤੋਂ ਵੀ ਬੁਰਾ ਕਰਾਂਗੇ ਹਸ਼ਰ'

Lawrence Group: ਲਾਰੈਂਸ ਬਿਸ਼ਨੋਈ ਗਰੁੱਪ ਦੀ ਮੂਸੇਵਾਲਾ ਦੇ ਪਿਤਾ ਨੂੰ ਧਮਕੀ, ਬੋਲੇ- 'ਬੇਟੇ ਤੋਂ ਵੀ ਬੁਰਾ ਕਰਾਂਗੇ ਹਸ਼ਰ'

Lawrence Group Threatened Moosewala's Father: ਮਰਹੂਮ ਗਾਇਕ ਸਿੱਧੂ ਮੂਸੇਵਾਲਾ (Sidhu Moosewala) ਨੂੰ ਹਾਲੇ ਤੱਕ ਇਨਸਾਫ ਨਹੀਂ ਮਿਲਿਆ ਹੈ। ਗਾਇਕ ਦੇ ਕਾਤਲ ਹਾਲੇ ਵੀ ਫਰਾਰ ਚੱਲ ਰਹੇ ਹਨ। ਇਸ ਵਿਚਕਾਰ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ (Balkaur Singh) ਨੂੰ ਵੀ ਲਾਰੈਂਸ ਬਿਸ਼ਨੋਈ ਗਰੁੱਪ (Lawrence Bishnoi Group) ਦੀ ਫਿਰ ਤੋਂ ਮੇਲ ਮਿਲੀ ਹੈ।

ਹੋਰ ਪੜ੍ਹੋ ...
 • Share this:

  Lawrence Group Threatened Moosewala's Father: ਮਰਹੂਮ ਗਾਇਕ ਸਿੱਧੂ ਮੂਸੇਵਾਲਾ (Sidhu Moosewala) ਨੂੰ ਹਾਲੇ ਤੱਕ ਇਨਸਾਫ ਨਹੀਂ ਮਿਲਿਆ ਹੈ। ਗਾਇਕ ਦੇ ਕਾਤਲ ਹਾਲੇ ਵੀ ਫਰਾਰ ਚੱਲ ਰਹੇ ਹਨ। ਇਸ ਵਿਚਕਾਰ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ (Balkaur Singh) ਨੂੰ ਵੀ ਲਾਰੈਂਸ ਬਿਸ਼ਨੋਈ ਗਰੁੱਪ (Lawrence Bishnoi Group) ਦੀ ਧਮਕੀ ਭਰੀ ਮੇਲ ਮਿਲੀ ਹੈ।

  ਦਰਅਸਲ, ਇੱਕ ਵਾਰ ਫਿਰ ਸਿੱਧੂ ਦੇ ਪਿਤਾ ਨੂੰ ਲਾਰੈਂਸ ਬਿਸ਼ਨੋਈ ਗਰੁੱਪ ਵੱਲੋਂ ਧਮਕੀ ਦਿੱਤੀ ਗਈ ਹੈ। ਇਸ ਵਾਰ ਗੈਂਗਸਟਰਾਂ ਨੂੰ ਧਮਕੀਆਂ ਫੇਸਬੁੱਕ ਪੋਸਟ ਰਾਹੀਂ ਨਹੀਂ ਸਗੋਂ ਮੇਲ ਰਾਹੀਂ ਦਿੱਤੀਆਂ ਗਈਆਂ ਹਨ। ਜਿਸ ਵਿੱਚ ਲਿਖਿਆ ਹੈ ਕਿ ਜੇਕਰ ਬੁੱਢਾ ਨਾ ਸੁਧਰਿਆ ਤਾਂ ਤੇਰੀ ਹਾਲਤ ਤੇਰੇ ਪੁੱਤਰ ਨਾਲੋਂ ਵੀ ਮਾੜੀ ਹੋ ਜਾਵੇਗੀ। ਮੇਲ ਵਿੱਚ ਅੱਗੇ ਲਿਖਿਆ ਗਿਆ ਕਿ- ਤੁਹਾਡੇ ਕਾਰਨ ਹੀ ਮਨੂੰ ਅਤੇ ਜਗਰੂਪ ਰੂਪਾ ਦਾ ਐਨਕਾਊਂਟਰ ਹੋਇਆ ਹੈ, ਤੁਹਾਡੀ ਵਾਰ-ਵਾਰ ਸ਼ਿਕਾਇਤ ਕਰਨ ਕਾਰਨ ਇਹ ਸਭ ਹੋਇਆ ਹੈ। ਪੁਲਿਸ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

  ਪੁਲਿਸ ਸੂਤਰਾਂ ਅਨੁਸਾਰ ਜਿਸ ਮੇਲ ਤੋਂ ਇਹ ਆਈ ਹੈ, ਉਹ ਸ਼ੂਟਰ ਏਜੇ ਲਾਰੈਂਸ ਦੇ ਨਾਮ ਦੀ ਹੈ ਅਤੇ ਸਿੱਧੂ ਮੂਸੇਵਾਲਾ ਦੀ ਮੇਲ 'ਤੇ ਆਈ ਹੈ, ਜਿਸ ਬਾਰੇ ਆਈਟੀ ਵਿੰਗ ਅਤੇ ਸਾਈਬਰ ਸੈੱਲ ਪੰਜਾਬ ਪੁਲਿਸ ਨੇ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ। ਵਧੇਰੀ ਜਾਣਕਾਰੀ ਲਈ ਜ਼ਰੂਰ ਦੇਖੋ ਇਹ ਵੀਡੀਓ...

  Published by:Rupinder Kaur Sabherwal
  First published:

  Tags: Lawrence Bishnoi, Punjab, Sidhu Moose Wala, Sidhu Moosewala, Sidhu moosewala murder case