ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਸੁਰੱਖਿਆ ਦੀ ਮੰਗ ਵਾਲੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ। ਇਸ ਤੋਂ ਬਾਅਦ ਲਾਰੈਂਸ ਬਿਸ਼ਨੋਈ ਦਾ ਵਕੀਲ ਨੇ ਮੀਡੀਆ ਅੱਗੇ ਆਪਣਾ ਪੱਖ ਰੱਖਿਆ। ਅਦਾਲਤ ਨੇ ਕਿਹਾ ਕਿ ਜੇਕਰ ਨਵੀਂ ਐਫਆਈਆਰ ਵਿੱਚ ਲਾਰੈਂਸ ਗ੍ਰਿਫ਼ਤਾਰ ਨਹੀਂ ਹੈ ਤਾਂ ਤੁਹਾਡੀ ਪਟੀਸ਼ਨ ਦਾ ਫ਼ਿਲਹਾਲ ਕੋਈ ਮਤਲਬ ਨਹੀਂ ਰਹਿ ਜਾਂਦਾ। ਅਦਾਲਤ ਨੇ ਕਿਹਾ ਕਿ ਸਥਾਨਕ ਮੈਜਿਸਟ੍ਰੇਟ ਨੂੰ ਅਜਿਹੇ ਮਾਮਲਿਆਂ 'ਤੇ ਆਪਣਾ ਫੈਸਲਾ ਲੈਣ ਦਾ ਅਧਿਕਾਰ ਹੈ।
ਅਦਾਲਤ ਨੇ ਵਕੀਲ ਨੂੰ ਕਿਹਾ ਕਿ ਤੁਸੀਂ ਇਸ ਪਟੀਸ਼ਨ 'ਚ ਕੀ ਕਹਿਣਾ ਚਾਹੁੰਦੇ ਸਾਨੂੰ ਦੱਸੋ। ਅਦਾਲਤ ਨੇ ਕਿਹਾ ਕਿ ਬਿਸ਼ਨੋਈ ਨੂੰ ਪਹਿਲਾਂ ਪੇਸ਼ ਕਰਨਾ ਹੋਵੇਗਾ। ਤੁਹਾਡੀ ਅਰਜ਼ੀ ਵਿੱਚ ਕੋਈ ਜਾਇਜ਼ ਵਜ੍ਹਾ ਨਹੀਂ ਹੈ। ਅਦਾਲਤ ਨੇ 5 ਮਿੰਟ ਦਾ ਬ੍ਰੇਕ ਲਿਆ।
ਲਾਰੇਂਸ ਦੇ ਵਕੀਲ ਨੇ ਕਿਹਾ ਕਿ ਇੱਕ ਹੋਰ ਮਾਮਲੇ ਵਿੱਚ ਪਹਿਲਾਂ ਵੀ ਹਾਈਕੋਰਟ ਤੋਂ ਰਾਹਤ ਮਿਲੀ ਹੈ। ਵਕੀਲ ਅਦਾਲਤ ਨੂੰ ਦੱਸਿਆ ਕਿ ਲਾਰੈਂਸ਼ ਨੂੰ ਲੈ ਕੇ ਆਉਣਾ ਉਸਦੀ ਜ਼ਿੰਦਗੀ ਨੂੰ ਖ਼ਤਰੇ ਵਿਚ ਪਾਉਣਾ ਹੈ।
ਐਡਵੋਕੇਟ ਜਨਰਲ ਅਨਮੋਲ ਰਤਨ ਸਿੱਧੂ ਨੇ ਬੋਲਣਾ ਸ਼ੁਰੂ ਕੀਤਾ। ਉਨ੍ਹਾਂ ਨੇ ਕਿਹਾ ਕਿ ਲਾਰੇਂਸ ਦਾ ਵੀ ਅਜੇ ਤੱਕ ਇਸ ਮਾਮਲੇ 'ਚ ਨਾਂ ਨਹੀਂ ਹੈ। ਇਸ ਲਈ ਇਸ ਪਟੀਸ਼ਨ ਦਾ ਕੋਈ ਮਤਲਬ ਨਹੀਂ ਹੈ। ਇਸ ਤੋਂ ਪਹਿਲਾਂ ਲਾਰੈਂਸ ਨੇ ਦਿੱਲੀ ਹਾਈ ਕੋਰਟ ਦਾ ਰੁਖ ਕੀਤਾ ਸੀ।
ਇਹ ਵੀ ਪੜ੍ਹੋ : ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਹਾਈਕੋਰਟ ਤੋਂ ਵੱਡਾ ਝਟਕਾ, ਸੁਰੱਖਿਆ ਦੇਣ ਦੀ ਪਟੀਸ਼ਨ ਖਾਰਜ
ਏਜੀ ਨੇ ਕਿਹਾ, ਅਸੀਂ ਅਦਾਲਤ ਵਿੱਚ ਰਿਕਾਰਡ 'ਤੇ ਕਹਿ ਰਹੇ ਹਾਂ ਕਿ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਲਾਰੈਂਸ ਦਾ ਨਾਮ ਅੱਜ ਤੱਕ ਐਫਆਈਆਰ ਵਿੱਚ ਨਹੀਂ ਹੈ।
ਜ਼ਿਕਰਯੋਗ ਹੈ ਕਿ ਜੇਲ੍ਹ 'ਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਨੇ ਦਿੱਲੀ ਹਾਈ ਕੋਰਟ ਤੋਂ ਸੁਰੱਖਿਆ ਦੀ ਮੰਗ ਕਰਨ ਵਾਲੀ ਆਪਣੀ ਪਟੀਸ਼ਨ ਵਾਪਸ ਲੈ ਕੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਪਟੀਸ਼ਨ ਦਾਖਲ ਕੀਤੀ ਸੀ।
ਦੱਸ ਦਈਏ ਕਿ ਗੈਂਗਸਟਰ ਲਾਰੈਂਸ ਬਿਸ਼ਨੋਈ ਨੇ ਪਹਿਲਾਂ ਪੰਜਾਬ ਪੁਲਿਸ ਦੇ ਐਨਕਾਊਂਟਰ ਦੇ ਡਰੋਂ ਦਿੱਲੀ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ ਸੀ। ਲਾਰੈਂਸ ਬਿਸ਼ਨੋਈ ਦਿੱਲੀ ਹਾਈ ਕੋਰਟ ਵਿੱਚ ਅਰਜ਼ੀ ਦਾਇਰ ਕੀਤੀ ਸੀ।ਅਰਜ਼ੀ ਵਿੱਚ ਕਿਹਾ ਗਿਆ ਸੀ ਕਿ ਫਿਲਹਾਲ ਉਸ ਦੀ ਹਿਰਾਸਤ ਪੰਜਾਬ/ਦੂਜੇ ਰਾਜ ਦੀ ਪੁਲਿਸ ਨੂੰ ਨਾ ਦਿੱਤੀ ਜਾਵੇ। ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਵਿੱਚ ਪੇਸ਼ ਕੀਤਾ ਜਾ ਸਕਦਾ ਹੈ।
ਇਸ ਤੋਂ ਪਹਿਲਾਂ ਬਿਸ਼ਨੋਈ ਨੇ ਐਨਆਈਏ ਕੋਰਟ ਵਿਚ ਪਟੀਸ਼ਨ ਪਾਈ ਗਈ ਸੀ। ਹਾਲਾਂਕਿ ਅਦਾਲਤ ਨੇ ਇਸ ਪਟੀਸ਼ਨ ਨੂੰ ਨਾਲ ਦੀ ਨਾਲ ਸੁਣਵਾਈ ਤੋਂ ਇਨਕਾਰ ਕਰ ਦਿੱਤਾ ਸੀ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Gangsters, High court, Sidhu Moosewala