• Home
  • »
  • News
  • »
  • punjab
  • »
  • LETTER TO THE PRIME MINISTER SEEKING COMPENSATION FOR DEATHS CAUSED BY POISONING LIQUOR IN PUNJAB

ਜ਼ਹਿਰੀਲੀ ਸ਼ਰਾਬ ਨਾਲ ਹੋਈਆਂ ਮੌਤਾਂ ਦੇ ਮੁਆਵਜ਼ੇ ਲਈ ਪ੍ਰਧਾਨ ਮੰਤਰੀ ਨੂੰ ਲਿਖਿਆ ਪੱਤਰ   

ਜ਼ਹਿਰੀਲੀ ਸ਼ਰਾਬ ਨਾਲ ਹੋਈਆਂ ਮੌਤਾਂ ਦੇ ਮੁਆਵਜ਼ੇ ਲਈ ਪ੍ਰਧਾਨ ਮੰਤਰੀ ਨੂੰ ਲਿਖਿਆ ਪੱਤਰ   

ਜ਼ਹਿਰੀਲੀ ਸ਼ਰਾਬ ਨਾਲ ਹੋਈਆਂ ਮੌਤਾਂ ਦੇ ਮੁਆਵਜ਼ੇ ਲਈ ਪ੍ਰਧਾਨ ਮੰਤਰੀ ਨੂੰ ਲਿਖਿਆ ਪੱਤਰ   

  • Share this:
    ਅੰਮ੍ਰਿਤਸਰ ਤੋਂ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਨੇ ਸਰਹੱਦੀ ਖੇਤਰ ਅੰਮ੍ਰਿਤਸਰ ਤਰਨਤਾਰਨ, ਗੁਰਦਾਸਪੁਰ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਹੋਈਆਂ ਮੌਤਾਂ ਦੇ ਮਾਮਲੇ ਨੂੰ ਪ੍ਰਧਾਨ ਮੰਤਰੀ ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੇ ਧਿਆਨ ਵਿੱਚ ਲਿਆਉਂਦਿਆਂ ਕਿਹਾ ਕਿ 116  ਮੌਤਾਂ ਜ਼ਹਿਰੀਲੀ ਸ਼ਰਾਬ ਪੀਣ ਨਾਲ ਹੋਈਆਂ ਹਨ,  ਜੋ ਕਿ ਸਰਹੱਦੀ ਖੇਤਰ ਲਈ ਇੱਕ ਦੁਖਦਾਇਕ ਪਹਿਲੂ ਹੈ।

    ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਇਸ ਦਰਦਨਾਕ ਪਹਿਲੂ ਨੂੰ ਲੈ ਕੇ ਪੀੜਤ ਪਰਿਵਾਰਾਂ ਨਾਲ ਪੂਰੀ ਹਮਦਰਦੀ ਹੈ ਅਤੇ ਪੰਜਾਬ ਸਰਕਾਰ ਨੇ ਆਪਣੀ ਤਰਫੋਂ ਆਰਥਿਕ ਮੰਦਹਾਲੀ ਦੇ ਹੁੰਦਿਆਂ ਪੀੜਤ ਪਰਿਵਾਰਾਂ ਨੂੰ ਦੋ- ਦੋ ਲੱਖ ਰੁਪਏ  ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ।

    ਔਜਲਾ ਨੇ ਪ੍ਰਧਾਨ ਮੰਤਰੀ ਤੋਂ ਪੱਤਰ ਵਿੱਚ ਮੰਗ ਕੀਤੀ ਹੈ ਕਿ ਪ੍ਰਧਾਨ ਮੰਤਰੀ ਨੈਸ਼ਨਲ ਰੀਲੀਫ ਫੰਡ ਜਾਂ ਪ੍ਰਧਾਨ ਮੰਤਰੀ ਕੇਅਰਸ ਫੰਡ ਵਿੱਚੋਂ ਪੀੜਤ ਪਰਿਵਾਰਾਂ ਨੂੰ ਮੁਆਵਜ਼ੇ ਵਜੋਂ 10-10  ਲੱਖ ਰੁਪਏ ਦੀ ਸਹਾਇਤਾ ਰਾਸ਼ੀ ਤੁਰੰਤ ਰਿਲੀਜ਼ ਕੀਤੀ ਜਾਵੇ।
    Published by:Gurwinder Singh
    First published: