ਦਿੱਲੀ ਦੀ ਤਰਜ਼ ’ਤੇ ਪੰਜਾਬ ਸਰਕਾਰ ਦੇਵੇਗੀ ਸ਼ਹੀਦਾਂ ਦੇ ਪਰਿਵਾਰਾਂ ਨੂੰ 1 ਕਰੋੜ ਰੁਪਏ

News18 Punjabi | News18 Punjab
Updated: November 28, 2019, 9:18 PM IST
ਦਿੱਲੀ ਦੀ ਤਰਜ਼ ’ਤੇ ਪੰਜਾਬ ਸਰਕਾਰ ਦੇਵੇਗੀ ਸ਼ਹੀਦਾਂ ਦੇ ਪਰਿਵਾਰਾਂ ਨੂੰ 1 ਕਰੋੜ ਰੁਪਏ
ਦਿੱਲੀ ਦੀ ਤਰਜ਼ ’ਤੇ ਪੰਜਾਬ ਸਰਕਾਰ ਦੇਵੇਗੀ ਸ਼ਹੀਦਾਂ ਦੇ ਪਰਿਵਾਰਾਂ ਨੂੰ 1 ਕਰੋੜ ਰੁਪਏ

  • Share this:
ਦਿੱਲੀ ਸਰਕਾਰ ਦੀ ਕੇਜਰੀਵਾਲ ਸਰਕਾਰ ਦੀ ਤਰਜ ਉਤੇ ਹੁਣ ਪੰਜਾਬ ਸਰਕਾਰ ਵੀ ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਨੂੰ ਇਕ ਕਰੋੜ ਰੁਪਏ ਦੇਣ ਦੀ ਤਿਆਰੀ ਕਰ ਰਹੀ ਹੈ। ਇਸ ਸਬੰਧੀ ਪੰਜਾਬ ਸਰਕਾਰ ਦੇ ਵਿੱਤ ਵਿਭਾਗ ਨੇ ਇਕ ਏਜੰਡਾ ਲਿਆ ਰਿਹਾ ਹੈ, ਜਿਸ ਦੀ ਪ੍ਰਕਿਰਿਆ ਸ਼ੁਰੂ ਕੀਤੀ ਗਈ ਹੈ। ਦੱਸਣਯੋਗ ਹੈ ਕਿ ਹੁਣ ਤੱਕ ਪੰਜਾਬ ਸਰਕਾਰ ਸ਼ਹੀਦ ਦੇ ਪਰਿਵਾਰ ਨੂੰ ਕੁਲ ਮਿਲਾ ਕੇ 12 ਲੱਖ ਰੁਪਏ ਦਿੰਦੀ ਹੈ। ਭਾਰਤ ਦੇ ਹੋਰਨਾਂ ਸੂਬਿਆਂ ਦੇ ਬਰਾਬਰ ਸ਼ਹੀਦਾਂ ਦੇ ਪਰਿਵਾਰਾਂ ਨੂੰ ਦਿੱਤੇ ਜਾਂਦੇ ਵਿੱਤੀ ਮੁਆਵਜੇ ਦੀ ਨੀਤੀ ਵਿਚ ਬਦਲਾਅ ਕੀਤਾ ਜਾ ਰਿਹਾ ਹੈ। ਪਹਿਲਾਂ ਪੰਜਾਬ ਸਰਕਾਰ ਸ਼ਹੀਦ ਦੇ ਪਰਿਵਾਰ ਨੂੰ ਇਕ ਪਲਾਟ ਜਾਂ ਪੰਜ ਲੱਖ ਰੁਪਏ ਦਿੰਦੀ ਸੀ ਪਰੰਤੂ ਹੁਣ ਜ਼ਮੀਨ ਦੀ ਘਾਟ ਕਰਕੇ ਇਹ ਪਲਾਟ ਦੇਣ ਦੀ ਤਜਵੀਜ ਨੂੰ ਬੰਦ ਕੀਤਾ ਜਾ ਰਿਹਾ ਹੈ।  ਇਸ ਨਵੀਂ ਨੀਤੀ ਤਹਿਤ ਸ਼ਹੀਦ ਦੇ ਪਰਿਵਾਰ ਨੂੰ ਸਿਰਫ 1 ਕਰੋੜ ਰੁਪਏ ਹੀ ਮਿਲਣਗੇ।
Loading...
First published: November 28, 2019
ਹੋਰ ਪੜ੍ਹੋ
Loading...
ਅਗਲੀ ਖ਼ਬਰ
Loading...