
ਪੰਜਾਬ 'ਚ 48 ਘੰਟਿਆਂ ਲਈ ਬੰਦ ਰਹਿਣਗੇ ਸ਼ਰਾਬ ਦੇ ਠੇਕੇ
ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੂਬੇ ਵਿਚ ਸ਼ਰਾਬ ਦੇ ਠੇਕੇ 48 ਘੰਟਿਆਂ ਲਈ ਬੰਦ ਰਹਿਣਗੇ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਡਾ. ਕਰੁਣਾ ਰਾਜੂ ਨੇ ਇਸ ਸਬੰਧੀ ਗ੍ਰਹਿ ਵਿਭਾਗ ਤੇ ਆਬਕਾਰੀ ਸਕੱਤਰ ਨੂੰ ਪੱਤਰ ਜਾਰੀ ਕੀਤਾ ਹੈ।
ਪੱਤਰ ਵਿਚ ਆਖਿਆ ਗਿਆ ਹੈ ਕਿ 18 ਫਰਵਰੀ ਸ਼ਾਮ 6 ਵਜੇ ਤੋਂ 20 ਫਰਵਰੀ ਸ਼ਾਮ 6 ਵਜੇ ਤੱਕ ਪੰਜਾਬ 'ਚ ਸ਼ਰਾਬ ਦੀ ਵਿਕਰੀ 'ਤੇ ਪਾਬੰਦੀ ਰਹੇਗੀ। ਇਸ ਤੋਂ ਇਲਾਵਾ ਪੰਜਾਬ ਵਿੱਚ 10 ਮਾਰਚ ਨੂੰ ਵੋਟਾਂ ਦੀ ਗਿਣਤੀ ਹੋਣੀ ਹੈ ਤੇ ਉਸ ਦਿਨ ਵੀ ਡ੍ਰਾਈ ਡੇਅ ਰਹੇਗਾ।
ਦੱਸ ਦਈਏ ਕਿ ਪੰਜਾਬ ਵਿਚ 20 ਫਰਵਰੀ ਨੂੰ ਇਕੋ ਪੜਾਅ ਵਿਚ ਵੋਟਾਂ ਪੈਣਗੀਆਂ ਤੇ 10 ਮਾਰਚ ਨੂੰ ਨਤੀਜੇ ਐਲਾਨੇ ਜਾਣਗੇ। ਚੋਣਾਂ ਤੋਂ ਪਹਿਲਾਂ 18 ਫਰਵਰੀ ਸ਼ਾਮ 6 ਵਜੇ ਤੋਂ 20 ਫਰਵਰੀ ਸ਼ਾਮ 6 ਵਜੇ ਤੱਕ ਪੰਜਾਬ 'ਚ ਸ਼ਰਾਬ ਦੀ ਵਿਕਰੀ 'ਤੇ ਪਾਬੰਦੀ ਰਹੇਗੀ।
Published by:Gurwinder Singh
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।