• Home
 • »
 • News
 • »
 • punjab
 • »
 • LIVE UPDATES PUNJAB CONGRESS CHARANJIT SINGH CHANNI OATH CEREMONY RAHUL GANDHI AMRINDER SINGH NAVJOT SINGH SIDHU

ਪੰਜਾਬ ਦੇ 16ਵੇਂ ਮੁੱਖ ਮੰਤਰੀ ਵਜੋਂ ਅਹੁਦੇ ਦਾ ਹਲਫ਼ ਲੈਣਗੇ ਚਰਨਜੀਤ ਚੰਨੀ

ਪੰਜਾਬ ਦੇ 16ਵੇਂ ਮੁੱਖ ਮੰਤਰੀ ਵਜੋਂ ਅਹੁਦੇ ਦਾ ਹਲਫ਼ ਲੈਣਗੇ ਚਰਨਜੀਤ ਚੰਨੀ

 • Share this:
  ਕਾਂਗਰਸ ਹਾਈ ਕਮਾਨ ਨੇ ਪਾਰਟੀ ਵਿਧਾਇਕਾਂ ਨਾਲ ਲੰਮੀ ਵਿਚਾਰ ਚਰਚਾ ਮਗਰੋਂ ਸਾਰੇ ਕਿਆਸਾਂ ਨੂੰ ਵਿਰਾਮ ਦਿੰਦਿਆਂ ਦਲਿਤ ਆਗੂ ਚਰਨਜੀਤ ਸਿੰਘ ਚੰਨੀ (58) ਨੂੰ ਪੰਜਾਬ ਦਾ ਮੁੱਖ ਮੰਤਰੀ ਐਲਾਨ ਦਿੱਤਾ ਹੈ। ਚਮਕੌਰ ਸਾਹਿਬ ਤੋਂ ਵਿਧਾਇਕ ਚਰਨਜੀਤ ਸਿੰਘ ਚੰਨੀ ਅੱਜ ਸੋਮਵਾਰ ਨੂੰ 11 ਵਜੇ ਪੰਜਾਬ ਦੇ 16ਵੇਂ ਮੁੱਖ ਮੰਤਰੀ ਵਜੋਂ ਅਹੁਦੇ ਦਾ ਹਲਫ਼ ਲੈਣਗੇ।

  ਪੰਜਾਬ ਦੇ ਸਿਆਸੀ ਇਤਿਹਾਸ ’ਚ ਪਹਿਲੀ ਦਫ਼ਾ ਕੋਈ ਦਲਿਤ ਆਗੂ ਮੁੱਖ ਮੰਤਰੀ ਦੀ ਕੁਰਸੀ ’ਤੇ ਬਿਰਾਜਮਾਨ ਹੋਵੇਗਾ। ਦੱਸਣਾ ਬਣਦਾ ਹੈ ਕਿ ਸ਼ਨਿੱਚਰਵਾਰ ਨੂੰ ਕਾਂਗਰਸ ਵਿਧਾਇਕ ਦਲ ਦੀ ਹੋਈ ਮੀਟਿੰਗ ਵਿੱਚ ਨਵਾਂ ਆਗੂ ਚੁਣਨ ਲਈ ਵਿਧਾਇਕਾਂ ਨੇ ਸਰਬਸੰਮਤੀ ਨਾਲ ਸਾਰੇ ਅਧਿਕਾਰ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਨੂੰ ਸੌਂਪ ਦਿੱਤੇ ਸਨ।

  ਕਾਂਗਰਸ ਹਾਈ ਕਮਾਨ ਵੱਲੋਂ  ਦਿੱਲੀ ਵਿਚ ਪੰਜਾਬ ਦੇ ਨਵੇਂ ਮੁੱਖ ਮੰਤਰੀ ਦੇ ਚਿਹਰੇ ਲਈ ਲੰਮਾ ਮੰਥਨ ਕੀਤਾ ਗਿਆ। ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਅਤੇ ਸੀਨੀਅਰ ਆਗੂ ਰਾਹੁਲ ਗਾਂਧੀ ਇਸ ਫ਼ੈਸਲੇ ਲਈ ਮੀਟਿੰਗਾਂ ਦੇ ਦੌਰ ’ਚ ਲੱਗੇ ਰਹੇ। ਇੱਧਰ ਚੰਡੀਗੜ੍ਹ ਵਿਚ ਹਾਈ ਕਮਾਨ ਵੱਲੋਂ ਭੇਜੇ ਕੇਂਦਰੀ ਨਿਗਰਾਨਾਂ ਅਜੈ ਮਾਕਨ, ਹਰੀਸ਼ ਚੌਧਰੀ ਤੋਂ ਇਲਾਵਾ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਨੇ ਲੰਘੇ 24 ਘੰਟਿਆਂ ਦੌਰਾਨ ਮੁੱਖ ਮੰਤਰੀ ਦੇ ਨਵੇਂ ਚਿਹਰੇ ਵਾਸਤੇ ਸਰਬ-ਪ੍ਰਵਾਨਗੀ ਹਾਸਲ ਕਰਨ ਲਈ ਮੀਟਿੰਗਾਂ ਕੀਤੀਆਂ।

  ਸੁਨੀਲ ਜਾਖੜ ਦੇ ਨਾਮ ਤੋਂ ਸ਼ੁਰੂ ਹੋਇਆ ਮੰਥਨ ਆਖਿਰ ਨੂੰ ਚਰਨਜੀਤ ਚੰਨੀ ਦੇ ਨਾਮ ’ਤੇ ਸਮਾਪਤ ਹੋ ਗਿਆ। ਪਾਰਟੀ ਹਾਈ ਕਮਾਨ ਨੇ ਚਰਨਜੀਤ ਚੰਨੀ ਦੇ ਨਾਂ ਦਾ ਐਲਾਨ ਕਰਕੇ ਦਲਿਤ ਪੱਤਾ ਖੇਡਣ ਦੇ ਨਾਲ ਹੀ ਪੰਜਾਬ ਦੇ ਲੋਕਾਂ ਨੂੰ ਮੁੱਖ ਮੰਤਰੀ ਵਜੋਂ ਸਿੱਖ ਚਿਹਰਾ ਵੀ ਦਿੱਤਾ ਹੈ।
  Published by:Gurwinder Singh
  First published:
  Advertisement
  Advertisement