
ਨਵਜੋਤ ਸਿੱਧੂ ਨੂੰ ਮੰਤਰੀ ਬਣਾਉਣ ਲਈ ਪਾਕਿਸਤਾਨ ਤੋਂ ਆਈ ਸੀ ਸਿਫਾਰਸ਼: ਕੈਪਟਨ (file photo)
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Captain Amarinder Singh) ਨੇ ਸੂਬਾ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ 'ਤੇ ਤਿੱਖਾ ਹਮਲਾ ਕੀਤਾ ਹੈ। ਉਨ੍ਹਾਂ ਕਿਹਾ ਹੈ ਕਿ ਮੁੱਖ ਮੰਤਰੀ ਵਜੋਂ ਉਨ੍ਹਾਂ ਦੇ ਕਾਰਜਕਾਲ ਦੌਰਾਨ ਨਵਜੋਤ ਸਿੱਧੂ (Navjot Singh Sidhu) ਨੂੰ ਮੰਤਰੀ ਮੰਡਲ ਵਿੱਚ ਸ਼ਾਮਲ ਕਰਨ ਦੀ ਸਿਫ਼ਾਰਸ਼ ਪਾਕਿਸਤਾਨ ਤੋਂ ਆਈ ਸੀ।
ਉਨ੍ਹਾਂ ਕਿਹਾ ਕਿ ਇਮਰਾਨ ਖਾਨ ਦੇ ਕਰੀਬੀਆਂ ਨੇ ਸਿੱਧੂ ਨੂੰ ਮੰਤਰੀ ਬਣਾਉਣ ਲਈ ਲਾਬਿੰਗ ਕੀਤੀ ਸੀ। ਉਨ੍ਹਾਂ ਨੇ ਇਸ ਸਬੰਧੀ ਸੋਨੀਆ ਗਾਂਧੀ ਅਤੇ ਪ੍ਰਿਅੰਕਾ ਨੂੰ ਵੀ ਜਾਣੂ ਕਰਵਾਇਆ ਸੀ।
ਕੈਪਟਨ ਦੇ ਇਸ ਬਿਆਨ ਕਾਰਨ ਪੰਜਾਬ ਦੀ ਸਿਆਸਤ ਗਰਮਾ ਗਈ ਹੈ। ਅਮਰਿੰਦਰ ਸਿੰਘ ਦੇ ਬਿਆਨ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਨੇ ਦਾਅਵਾ ਕੀਤਾ ਕਿ ਉਹ ਵੀ ਕੈਪਟਨ ਬਾਰੇ ਵੱਡਾ ਖੁਲਾਸਾ ਕਰਨ ਜਾ ਰਹੇ ਹਨ।
ਮਹੱਤਵਪੂਰਨ ਗੱਲ ਇਹ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੇ ਐਤਵਾਰ ਨੂੰ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਪਣੀ ਨਵੀਂ ਬਣੀ ਪਾਰਟੀ- 'ਪੰਜਾਬ ਲੋਕ ਕਾਂਗਰਸ' (PLC) ਦੇ 22 ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ। ਇਸ ਤੋਂ ਬਾਅਦ ਉਨ੍ਹਾਂ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਰੀਬ ਪੰਜ ਸਾਲ ਪਹਿਲਾਂ ਜਦੋਂ ਸਿੱਧੂ ਦੇ ਕਾਂਗਰਸ ਵਿੱਚ ਸ਼ਾਮਲ ਹੋਣ ਦੀ ਗੱਲ ਚੱਲੀ ਸੀ ਤਾਂ ਉਨ੍ਹਾਂ ਨੇ ਸੋਨੀਆ ਗਾਂਧੀ ਨੂੰ ਇਸ ਤੋਂ ਰੋਕ ਦਿੱਤਾ ਸੀ।
ਕੈਪਟਨ ਨੇ ਕਿਹਾ, ‘ਮੈਂ ਤਾਂ ਪਹਿਲੇ ਦਿਨ ਹੀ ਕਿਹਾ ਸੀ ਕਿ ਸਿੱਧੂ ‘ਚ ਦਿਮਾਗ ਨਾਂ ਦੀ ਕੋਈ ਚੀਜ਼ ਨਹੀਂ ਹੈ।’
Published by:Gurwinder Singh
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।