ਅੱਜ ਥੰਮ ਜਾਵੇਗਾ ਚੋਣ ਪ੍ਰਚਾਰ, ਪੰਜਾਬ 'ਚ ਚੋਣਾਂ ਬਾਰੇ ਜਾਣੋ ਸਾਰੀ ਜਾਣਕਾਰੀ...

News18 Punjab
Updated: May 17, 2019, 12:26 PM IST
share image
ਅੱਜ ਥੰਮ ਜਾਵੇਗਾ ਚੋਣ ਪ੍ਰਚਾਰ, ਪੰਜਾਬ 'ਚ ਚੋਣਾਂ ਬਾਰੇ ਜਾਣੋ ਸਾਰੀ ਜਾਣਕਾਰੀ...

  • Share this:
  • Facebook share img
  • Twitter share img
  • Linkedin share img
7ਵੇਂ ਅਤੇ ਆਖਰੀ ਗੇੜ ਲਈ ਚੋਣ ਪ੍ਰਚਾਰ ਅੱਜ ਥਮ ਜਾਵੇਗਾ। ਆਖਰੀ ਦਿਨ ਸਾਰੀਆਂ ਸਿਆਸੀ ਪਾਰਟੀਆਂ ਨੇ ਜਾਨ ਫੂਕ ਰਹੇ ਹਨ। ਪੰਜਾਬ, ਚੰਡੀਗੜ੍ਹ ਤੇ ਹਿਮਾਚਲ ਸਣੇ 8 ਸੂਬਿਆਂ ਦੀਆਂ 59 ਸੀਟਾਂ 'ਤੇ ਐਤਵਾਰ ਨੂੰ ਵੋਟਿੰਗ ਹੋਵੇਗੀ। ਰੈਲੀਆਂ ਤੇ ਰੋਡ ਸ਼ੋਅ ਜ਼ਰੀਏ ਉਮੀਦਵਾਰ ਸ਼ਕਤੀ ਪ੍ਰਦਰਸ਼ਨ ਕਰ ਰਹੇ ਹਨ। ਪੰਜਾਬ ਦੀਆਂ 13 ਸੰਸਦੀ ਸੀਟਾਂ ਲਈ ਕੁੱਲ 278 ਉਮੀਦਵਾਰਾਂ ਦਾ ਚੋਣ ਮੈਦਾਨ ਵਿੱਚ ਹੈ। ਇਨ੍ਹਾਂ ਦਾ ਸਿਆਸੀ ਭਵਿੱਖ 2.8 ਕਰੋੜ ਦਾ ਵੋਟਰਾਂ ਦੇ ਹੱਥ ਹੋਵੇਗਾ। ਪੰਜਾਬ ’ਚ ਵੋਟਾਂ ਐਤਵਾਰ 19 ਮਈ ਨੂੰ ਪੈਣਗੀਆਂ।

ਪਾਰਟੀਆਂ ਦੇ ਉਮੀਦਵਾਰ-

ਚੋਣਾਂ ਦੌਰਾਨ ਕਾਂਗਰਸ ਨੇ 13, ਸ਼੍ਰੋਮਣੀ ਅਕਾਲੀ ਦਲ ਨੇ 10, ਭਾਰਤੀ ਜਨਤਾ ਪਾਰਟੀ ਦੇ ਤਿੰਨ ਉਮੀਦਵਾਰ ਹਨ। ਪੰਜਾਬ ਜਮਹੂਰੀ ਗੱਠਜੋੜ ਜਿਸ ਵਿੱਚ ਪੰਜਾਬ ਏਕਤਾ ਪਾਰਟੀ, ਲੋਕ ਇਨਸਾਫ਼ ਪਾਰਟੀ, ਬਹੁਜਨ ਸਮਾਜ ਪਾਰਟੀ, ਸੀਪੀਆਈ ਅਤੇ ਹੋਰ ਧੜੇ ਸ਼ਾਮਲ ਹਨ ਵੱਲੋਂ 13 ਉਮੀਦਵਾਰ ਹਨ। ‘ਆਪ’ ਨੇ ਵੀ 13 ਅਤੇ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਅਤੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਵੀ ਕੁਝ ਹਲਕਿਆਂ ਤੋਂ ਉਮੀਦਵਾਰ ਖੜ੍ਹੇ ਕੀਤੇ ਹਨ।
ਮੁੱਖ ਮੁਕਾਬਲਾ-

ਸੂਬੇ ਦੇ ਜ਼ਿਆਦਾਤਰ ਹਲਕਿਆਂ ਵਿੱਚ ਮੁੱਖ ਮੁਕਾਬਲਾ ਕਾਂਗਰਸ ਤੇ ਅਕਾਲੀ-ਭਾਜਪਾ ਗੱਠਜੋੜ ਦੇ ਉਮੀਦਵਾਰਾਂ ਦਰਮਿਆਨ ਹੀ ਬਣਿਆ ਹੋਇਆ ਹੈ। ਚਾਰ ਹਲਕਿਆਂ ਬਠਿੰਡਾ, ਸੰਗਰੂਰ, ਲੁਧਿਆਣਾ ਅਤੇ ਖਡੂਰ ਸਾਹਿਬ ਤੋਂ ਤਿਕੋਣੇ ਮੁਕਾਬਲੇ ਹੋਣ ਕਾਰਨ ਚੋਣ ਨਤੀਜੇ ਰਹੱਸਮਈ ਬਣਦੇ ਜਾ ਰਹੇ ਹਨ।

ਰਾਜ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਉਨ੍ਹਾਂ ਦੀ ਸਮੁੱਚੀ ਸਰਕਾਰ ਦਾ ਵੱਕਾਰ ਜਿੱਥੇ ਇਨ੍ਹਾਂ ਚੋਣਾਂ ਦੇ ਨਤੀਜਿਆਂ ’ਤੇ ਟਿਕਿਆ ਹੋਇਆ ਹੈ ਉਥੇ ਸ਼੍ਰੋਮਣੀ ਅਕਾਲੀ ਦਲ, ‘ਆਪ’, ਪੰਜਾਬ ਏਕਤਾ ਪਾਰਟੀ ਅਤੇ ਕਈ ਹੋਰ ਸਿਆਸੀ ਧਿਰਾਂ ਵੀ ਆਪਣੇ ਵੱਕਾਰ ਅਤੇ ਹੋਂਦ ਦੀ ਲੜਾਈ ਲੜਦੀਆਂ ਦਿਖਾਈ ਦੇ ਰਹੀਆਂ ਹਨ।

ਤਿਕੌਣੀ ਟੱਕਰ-

ਪੰਜਾਬ ਦੇ ਜ਼ਿਆਦਾਤਰ ਸੰਸਦੀ ਹਲਕਿਆਂ ’ਤੇ ਭਾਵੇਂ ਕਾਂਗਰਸ ਦੇ ਉਮੀਦਵਾਰਾਂ ਦਾ ਅਕਾਲੀ-ਭਾਜਪਾ ਗੱਠਜੋੜ ਦੇ ਉਮੀਦਵਾਰਾਂ ਨਾਲ ਹੀ ਮੁਕਾਬਲਾ ਹੋਣਾ ਹੈ ਪਰ 4 ਸੰਸਦੀ ਹਲਕਿਆਂ ਤੋਂ ਤਿਕੋਣੀ ਟੱਕਰ ਦੇ ਆਸਾਰ ਬਣਦੇ ਜਾ ਰਹੇ ਹਨ। ਇਨ੍ਹਾਂ ਹਲਕਿਆਂ ਵਿੱਚ ਖਡੂਰ ਸਾਹਿਬ, ਸੰਗਰੂਰ, ਲੁਧਿਆਣਾ ਅਤੇ ਪਟਿਆਲਾ ਸ਼ਾਮਲ ਹਨ। ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਭਗਵੰਤ ਸਿੰਘ ਮਾਨ, ਖਡੂਰ ਸਹਿਬ ਤੋਂ ਮਨੁੱਖੀ ਅਧਿਕਾਰਾਂ ਦੀ ਰੱਖਿਆ ਕਰਦਿਆਂ ਆਪਣੀ ਜਾਨ ਦੇਣ ਵਾਲੇ ਜਸਵੰਤ ਸਿੰਘ ਖਾਲੜਾ ਦੀ ਪਤਨੀ ਪਰਮਜੀਤ ਕੌਰ ਖਾਲੜਾ, ਲੁਧਿਆਣਾ ਤੋਂ ਲੋਕ ਇਨਸਾਫ਼ ਪਾਰਟੀ ਦੇ ਸਿਮਰਜੀਤ ਸਿੰਘ ਬੈਂਸ, ਪਟਿਆਲਾ ਤੋਂ ਧਰਮਵੀਰ ਗਾਂਧੀ ਵੱਲੋਂ ਰਵਾਇਤੀ ਪਾਰਟੀਆਂ ਕਾਂਗਰਸ ਤੇ ਅਕਾਲੀ ਦਲ ਨੂੰ ਸਖ਼ਤ ਟੱਕਰ ਦਿੱਤੀ ਜਾ ਰਹੀ ਹੈ।

ਵੱਡੀਆਂ ਸਿਆਸੀ ਹਸਤੀਆਂ-

ਪੰਜਾਬ ਵਿੱਚ ਸੰਸਦੀ ਚੋਣਾਂ ਦੇ ਮੈਦਾਨ ਵਿੱਚ ਜਿਨ੍ਹਾਂ ਵੱਡੀਆਂ ਸਿਆਸੀ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਪੰਜਾਬ ਪ੍ਰਦੇਸ਼ ਕਾਂਗਰਸ ਤੇ ਪ੍ਰਧਾਨ ਸੁਨੀਲ ਜਾਖੜ, ਫਿਲਮ ਅਦਾਕਾਰ ਅਜੈ ਸਿੰਘ ਉਰਫ਼ ਸਨੀ ਦਿਓਲ, ਸਾਬਕਾ ਕੇਂਦਰੀ ਮੰਤਰੀ ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਪ੍ਰਨੀਤ ਕੌਰ, ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ, ਹਰਦੀਪ ਸਿੰਘ ਪੁਰੀ, ਭਗਵੰਤ ਸਿੰਘ ਮਾਨ, ਸੁਖਪਾਲ ਸਿੰਘ ਖਹਿਰਾ, ਧਰਮਵੀਰ ਗਾਂਧੀ, ਬੀਬੀ ਪਰਮਜੀਤ ਕੌਰ ਖਾਲੜਾ, ਬੀਬੀ ਜਗੀਰ ਕੌਰ, ਤਿੰਨ ਸਾਬਕਾ ਨੌਕਰਸ਼ਾਹ ਦਰਬਾਰਾ ਸਿੰਘ ਗੁਰੂ, ਡਾ. ਅਮਰ ਸਿੰਘ ਅਤੇ ਸੋਮ ਪ੍ਰਕਾਸ਼ ਆਦਿ ਸ਼ਾਮਲ ਹਨ।

ਸੁਰੱਖਿਆ ਪ੍ਰਬੰਧ-

ਪੰਜਾਬ ਰਾਜ ਵਿੱਚ ਕੁੱਲ 2 ਕਰੋੜ 7 ਲੱਖ 81 ਹਜ਼ਾਰ 211 ਵੋਟਰ ਹਨ ਜਿਨ੍ਹਾਂ ਵਿੱਚੋਂ 1,09,50,735 ਪੁਰਸ਼, 98,29,916 ਮਹਿਲਾਵਾਂ ਤੇ 560 ਕਿੰਨਰ ਵੋਟਰ ਅਤੇ 1128 ਐੱਨਆਰਆਈ ਵੋਟਰ ਹਨ। ਚੋਣ ਕਮਿਸ਼ਨ ਵੱਲੋਂ 23,213 ਪੋਲਿੰਗ ਬੂਥ ਸਥਾਪਤ ਕੀਤੇ ਗਏ ਹਨ ਤੇ ਨੀਮ ਸੁਰੱਖਿਆ ਬਲਾਂ ਦੀਆਂ 200 ਤੋਂ ਵੱਧ ਕੰਪਨੀਆਂ ਤਾਇਨਾਤ ਕੀਤੀਆਂ ਹਨ।

ਪੰਜਾਬ ਪੁਲੀਸ ਦੇ ਤਕਰੀਬਨ 80 ਹਜ਼ਾਰ ਮੁਲਾਜ਼ਮ ਵੀ ਬੂਥਾਂ ’ਤੇ ਤਾਇਨਾਤ ਹੋਣਗੇ। ਚੋਣਾਂ ਦੌਰਾਨ ਸਵਾ ਲੱਖ ਕਰਮਚਾਰੀ ਤਾਇਨਾਤ ਕੀਤੇ ਗਏ ਹਨ। ਚੋਣ ਕਮਿਸ਼ਨ ਨੇ ਸ਼ੁੱਕਰਵਾਰ ਸ਼ਾਮ ਪੰਜ ਵਜੇ ਤੋਂ ਸਿਵਲ ਪ੍ਰਸ਼ਾਸਨ ਤੇ ਪੁਲੀਸ ਨੂੰ ਮੁਸਤੈਦੀ ਨਾਲ ਕੰਮ ਕਰਨ ਤੇ ਨਾਕਾਬੰਦੀ ਸਖ਼ਤ ਕਰਨ ਦੀ ਹਦਾਇਤ ਕੀਤੀ ਹੈ।
First published: May 17, 2019, 12:26 PM IST
ਹੋਰ ਪੜ੍ਹੋ
ਅਗਲੀ ਖ਼ਬਰ
corona virus btn
corona virus btn
Loading