ਲੌਂਗੋਵਾਲ ਤੇ ਅੰਤ੍ਰਿੰਗ ਕਮੇਟੀ ਨੇ ਧਾਰਮਿਕ ਸਜ਼ਾ ਤਹਿਤ ਲਗਾਏ ਝਾੜੂ

News18 Punjabi | News18 Punjab
Updated: October 7, 2020, 3:15 PM IST
share image
ਲੌਂਗੋਵਾਲ ਤੇ ਅੰਤ੍ਰਿੰਗ ਕਮੇਟੀ ਨੇ ਧਾਰਮਿਕ ਸਜ਼ਾ ਤਹਿਤ ਲਗਾਏ ਝਾੜੂ
ਲੌਂਗੋਵਾਲ ਤੇ ਅੰਤ੍ਰਿੰਗ ਕਮੇਟੀ ਨੇ ਧਾਰਮਿਕ ਸਜ਼ਾ ਤਹਿਤ ਲਗਾਏ ਝਾੜੂ

  • Share this:
  • Facebook share img
  • Twitter share img
  • Linkedin share img
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਸਮੇਤ ਅੰਤ੍ਰਿੰਗ ਕਮੇਟੀ ਦੇ ਮੈਂਬਰਾਂ ਨੇ ਅੱਜ ਅਕਾਲ ਤਖ਼ਤ ਵੱਲੋਂ ਲਾਈ ਗਈ ਸੇਵਾ ਨੂੰ ਪੂਰਾ ਕਰਨ ਲਈ ਗੁਰਦੁਆਰਾ ਸਾਰਾਗੜ੍ਹੀ ਤੋਂ ਹਰਿਮੰਦਰ ਸਾਹਿਬ ਤੱਕ ਵਿਰਾਸਤੀ ਮਾਰਗ ਵਿੱਚ ਝਾੜੂ ਮਾਰਿਆ।

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲਾਪਤਾ ਪਾਵਨ ਸਰੂਪਾਂ ਦੇ ਮਾਮਲੇ 'ਚ ਪਸ਼ਚਾਤਾਪ ਨਾ ਕਰਨ ਕਰਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਧਾਰਮਿਕ ਸਜ਼ਾ ਨੂੰ ਪੂਰਾ ਕਰਨ ਲਈ  ਲੌਂਗੋਵਾਲ ਸਮੇਤ ਅੰਤ੍ਰਿੰਗ ਕਮੇਟੀ ਦੇ ਮੈਂਬਰਾਂ ਨੇ ਸੇਵਾ ਸ਼ੁਰੂ ਕਰ ਦਿੱਤੀ।

ਇਸ ਦੇ ਤਹਿਤ ਉਨ੍ਹਾਂ ਵਲੋਂ ਸਾਰਾਗੜ੍ਹੀ ਸਰਾਂ ਤੋਂ ਲੈ ਕੇ ਘੰਟਾ ਘਰ ਚੌਕ ਤੱਕ ਝਾੜੂ ਲਗਾਉਣ ਦੀ ਸੇਵਾ ਕੀਤੀ। ਇਸ ਤੋਂ ਪਹਿਲਾਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਾਏ ਗਏ ਹਨ ਅਤੇ ਇਹ ਸੇਵਾ ਲਗਾਤਾਰ ਤਿੰਨ ਦਿਨ ਜਾਰੀ ਰਹੇਗੀ।
ਦੱਸ ਦਈਏ ਕਿ ਅਕਾਲ ਤਖ਼ਤ ਦੇ ਜਥੇਦਾਰ ਵੱਲੋਂ ਲਾਪਤਾ ਪਾਵਨ ਸਰੂਪਾਂ ਦੇ ਮਾਮਲੇ ਵਿੱਚ ਮੌਜੂਦਾ ਅਹੁਦੇਦਾਰਾਂ ਅਤੇ ਅੰਤ੍ਰਿੰਗ ਕਮੇਟੀ ਨੂੰ ਦੋ ਅਖੰਡ ਦੋ ਅਖੰਡ ਪਾਠ ਕਰਵਾਉਣ ਅਤੇ ਇਸ ਦੌਰਾਨ ਤਿੰਨ ਦਿਨ ਝਾੜੂ ਮਾਰਨ ਦੀ ਸੇਵਾ ਲਾਈ ਗਈ ਸੀ।
Published by: Gurwinder Singh
First published: October 7, 2020, 3:15 PM IST
ਹੋਰ ਪੜ੍ਹੋ
ਅਗਲੀ ਖ਼ਬਰ