ਲੌਂਗੋਵਾਲ ਨੇ ਲਾਪਤਾ ਪਾਵਨ ਸਰੂਪਾਂ ਸਬੰਧੀ ਜਾਂਚ ਕਮਿਸ਼ਨ ਦੀ ਮੁਕੰਮਲ ਰਿਪੋਰਟ ਕੀਤੀ ਜਨਤਕ

News18 Punjabi | News18 Punjab
Updated: October 5, 2020, 10:02 PM IST
share image
ਲੌਂਗੋਵਾਲ ਨੇ ਲਾਪਤਾ ਪਾਵਨ ਸਰੂਪਾਂ ਸਬੰਧੀ ਜਾਂਚ ਕਮਿਸ਼ਨ ਦੀ ਮੁਕੰਮਲ ਰਿਪੋਰਟ ਕੀਤੀ ਜਨਤਕ
ਲੌਂਗੋਵਾਲ ਨੇ ਲਾਪਤਾ ਪਾਵਨ ਸਰੂਪਾਂ ਸਬੰਧੀ ਜਾਂਚ ਕਮਿਸ਼ਨ ਦੀ ਮੁਕੰਮਲ ਰਿਪੋਰਟ ਕੀਤੀ ਜਨਤਕ (ਫਾਇਲ ਫੋਟੋ)

  • Share this:
  • Facebook share img
  • Twitter share img
  • Linkedin share img
ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲਾਪਤਾ ਪਾਵਨ ਸਰੂਪਾਂ ਸਬੰਧੀ ਜਾਂਚ ਕਮਿਸ਼ਨ ਦੀ ਮੁਕੰਮਲ ਰਿਪਰੋਟ ਜਨਤਕ ਕਰ ਦਿੱਤੀ ਗਈ ਹੈ।

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ  ਗੋਬਿੰਦ ਸਿੰਘ ਲੌਂਗੋਵਾਲ ਨੇ ਇਹ ਜਾਂਚ ਰਿਪੋਰਟ ਜਾਰੀ ਕਰਦਿਆਂ ਆਖਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬਣਾਏ ਗਏ ਜਾਂਚ ਕਮਿਸ਼ਨ ਦੀ ਇਹ ਮੁਕੰਮਲ ਰਿਪੋਰਟ ਸ਼੍ਰੋਮਣੀ ਕਮੇਟੀ ਦੀ ਵੈੱਬਸਾਈਟ ’ਤੇ ਹਰ ਇਕ ਵਿਅਕਤੀ ਲਈ ਉਪਲੱਬਧ ਹੋਵੇਗੀ। ਉਨ੍ਹਾਂ ਕਿਹਾ ਕਿ ਰਿਪੋਰਟ ਅਨੁਸਾਰ ਜਿਨ੍ਹਾਂ ਮੁਲਾਜ਼ਮਾਂ ਨੂੰ ਦੋਸ਼ੀ ਪਾਇਆ ਗਿਆ ਸੀ, ਉਨ੍ਹਾਂ ’ਤੇ ਕਾਰਵਾਈ ਕੀਤੀ ਜਾ ਚੁੱਕੀ ਹੈ।

ਜਾਂਚ ਰਿਪੋਰਟ ਦਾ ਉਹ ਸੰਖੇਪ ਵੇਰਵਾ ਪਹਿਲਾਂ ਹੀ ਜਨਤਕ ਕੀਤਾ ਜਾ ਚੁੱਕਾ ਹੈ ਅਤੇ ਹੁਣ ਸਮੁੱਚੀ ਜਾਂਚ ਰਿਪੋਰਟ ਵੀ ਵੈੱਬਸਾਈਟ ’ਤੇ ਪਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਵਿਸਥਾਰਤ ਜਾਂਚ ਰਿਪੋਰਟ ਕਰੀਬ ਇਕ ਹਜ਼ਾਰ ਪੰਨਿਆਂ ਦੀ ਹੈ, ਜਿਸ ਨੂੰ ਸਕੈਨ ਕਰਕੇ ਵੈੱਬਸਾਈਟ ’ਤੇ ਪਾਇਆ ਜਾਵੇਗਾ।
ਇਹ ਰਿਪਰੋਟ ਭਲਕ ਤੱਕ ਸੰਗਤਾਂ ਲਈ ਉਪਲੱਬਧ ਹੋ ਜਾਵੇਗੀ। ਭਾਈ ਲੌਂਗੋਵਾਲ ਅਨੁਸਾਰ ਰਿਪੋਰਟ ਦੇ ਪਹਿਲੇ ਭਾਗ ਵਿਚ ਲਗਭਗ 680 ਪੰਨਿਆਂ ਤੱਕ ਵੱਖ-ਵੱਖ ਲੋਕਾਂ ਦੇ ਬਿਆਨ ਅਤੇ ਹੋਰ ਦਸਤਾਵੇਜ਼ ਹਨ, ਜਦਕਿ ਅੰਤਲੇ ਭਾਗ ਵਿਚ ਜਾਂਚ ਕਮਿਸ਼ਨ ਵੱਲੋਂ ਰਿਪੋਰਟ ਦਿੱਤੀ ਗਈ ਹੈ।
Published by: Gurwinder Singh
First published: October 5, 2020, 7:51 PM IST
ਹੋਰ ਪੜ੍ਹੋ
ਅਗਲੀ ਖ਼ਬਰ