ਅਕਾਲੀ ਦਲ ਦੇ ਵਿਧਾਇਕ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਖਿਲਾਫ ਵੱਡੀ ਕਾਰਵਾਈ ਹੋਈ ਹੈ। ਪੰਜਾਬ ਪੁਲਿਸ ਦੀ ਬੇਨਤੀ 'ਤੇ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਲੁੱਕਆਊਟ ਨੋਟਿਸ ਜਾਰੀ ਕੀਤਾ ਗਿਆ ਹੈ।
ਪੁਲਿਸ ਨੂੰ ਮਜੀਠੀਆ ਦੇ ਵਿਦੇਸ਼ ਭੱਜਣ ਦਾ ਖਦਸ਼ਾ ਹੈ, ਜਿਸ ਪਿੱਛੋਂ ਅਕਾਲੀ ਆਗੂ ਖਿਲਾਫ ਲੁੱਕਆਊਟ ਨੋਟਿਸ ਜਾਰੀ ਕੀਤਾ ਗਿਆ ਹੈ। ਪੰਜਾਬ ਸਰਕਾਰ ਵੱਲੋਂ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਸੂਚਨਾ ਭੇਜੀ ਗਈ ਹੈ।
ਬਿਕਰਮ ਮਜੀਠੀਆ ਦੇ ਵਿਦੇਸ਼ ਭੱਜਣ ਦਾ ਖਦਸ਼ਾ ਜ਼ਾਹਿਰ ਕੀਤਾ ਗਿਆ ਹੈ। ਸਰਕਾਰ ਨੇ ਵਿਦੇਸ਼ ਭੱਜਣਾ ਦੇ ਖਦਸ਼ੇ ਪਿੱਛੋਂ ਮਜੀਠੀਆ 'ਤੇ ਸ਼ਿਕੰਜਾ ਕੱਸਣ ਦੀ ਕੋਸ਼ਿਸ਼ ਕੀਤੀ ਹੈ।
ਬਿਕਰਮ ਸਿੰਘ ਮਜੀਠੀਆ (bikram singh majithia) ਵਿਰੁੱਧ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਇਸ ਤੋਂ ਬਾਅਦ ਉਨ੍ਹਾਂ ਦੇ ਘਰ 'ਤੇ ਛਾਪਾਮਾਰੀ ਹੋ ਰਹੀ ਹੈ, ਹਾਲਾਂਕਿ ਉਹ ਘਰ ਨਹੀਂ ਮਿਲੇ।
ਜਾਣਕਾਰੀ ਅਨੁਸਾਰ SIT ਦੀਆਂ 4 ਟੀਮਾਂ ਨੇ 16 ਥਾਂਵਾਂ 'ਤੇ ਛਾਪੇ ਮਾਰੇ। ਪੁਲਿਸ ਸੂਤਰਾਂ ਅਨੁਸਾਰ ਪੰਜਾਬ ਪੁਲਿਸ ਦੀ ਟੀਮ ਦੇਰ ਰਾਤ 3:30 ਵਜੇ ਚੰਡੀਗੜ੍ਹ ਸਥਿਤ ਮਜੀਠੀਆ ਦੇ ਸਰਕਾਰੀ ਫਲੈਟ ਪੁੱਜੀ, ਪਰ ਉਥੇ ਕੋਈ ਨਹੀਂ ਮਿਲਿਆ। ਸੂਤਰਾਂ ਮੁਤਾਬਕ ਕੇਸ ਦਰਜ ਹੋਣ ਤੋਂ ਬਾਅਦ ਮਜੀਠੀਆ ਦੇ ਪੰਜਾਬ ਤੋਂ ਬਾਹਰ ਜਾਣ ਦੀ ਖ਼ਬਰ ਹੈ। ਉਧਰ ਪੰਜਾਬ ਪੁਲਿਸ ਲਗਾਤਾਰ ਛਾਪੇਮਾਰੀ ਕਰ ਰਹੀ ਹੈ।
ਮਜੀਠੀਆ ਖਿਲਾਫ ਲੁੱਕਆਊਟ ਨੋਟਿਸ ਜਾਰੀ ਕੀਤਾ ਗਿਆ ਹੈ। ਪੰਜਾਬ ਸਰਕਾਰ ਵੱਲੋਂ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਸੂਚਨਾ ਭੇਜੀ ਗਈ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Bikram Singh Majithia, Crime news, Drug