ਬਾਰਸ਼ ਕਰਕੇ ਖਰਾਬ ਹੋਈ ਫਸਲ ਦਾ ਮਿਲੇਗਾ ਪੂਰਾ ਮੁਆਵਜ਼ਾ, ਕੈਪਟਨ ਨੇ ਦਿੱਤਾ ਭਰੋਸਾ

News18 Punjab
Updated: April 17, 2019, 7:56 PM IST
ਬਾਰਸ਼ ਕਰਕੇ ਖਰਾਬ ਹੋਈ ਫਸਲ ਦਾ ਮਿਲੇਗਾ ਪੂਰਾ ਮੁਆਵਜ਼ਾ, ਕੈਪਟਨ ਨੇ ਦਿੱਤਾ ਭਰੋਸਾ
News18 Punjab
Updated: April 17, 2019, 7:56 PM IST
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੇਮੌਸਮੀ ਬਾਰਸ਼ ਕਰਕੇ ਖਰਾਬ ਹੋਈ ਫਸਲ ਦਾ ਪੂਰਾ ਮੁਆਵਜ਼ਾ ਦੇਣ ਦਾ ਭਰੋਸਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਵਿਸ਼ੇਸ਼ ਗਿਰਦਾਵਰੀ ਕਰਵਾਈ ਗਈ ਹੈ ਤੇ ਕਿਸਾਨਾਂ ਦੇ ਹਰ ਨੁਕਸਾਨ ਦੀ ਭਰਪਾਈ ਕੀਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਸਰਕਾਰ ਕਿਸਾਨਾਂ ਦੇ ਨਾਲ ਖੜ੍ਹੀ ਹੈ। ਦੱਸ ਦਈਏ ਕਿ ਕਿਸਾਨਾਂ ਨੂੰ ਡਰ ਹੈ ਕਿ ਸਰਕਾਰ ਚੋਣ ਜ਼ਾਬਤੇ ਦੇ ਬਹਾਨੇ ਉਨ੍ਹਾਂ ਨੂੰ ਟਾਲ ਸਕਦੀ ਹੈ। ਹਾਲਾਂਕਿ ਇਸ ਬਾਰੇ ਕੈਪਟਨ ਨੇ ਸਪਸ਼ਟ ਕੀਤਾ ਹੈ ਕਿ ਜਿਨ੍ਹਾਂ ਕਿਸਾਨਾਂ ਦਾ ਨੁਕਸਾਨ ਹੋਇਆ ਹੈ, ਉਨ੍ਹਾਂ ਨੂੰ ਮੁਆਵਜ਼ਾ ਦਿੱਤਾ ਜਾਏਗਾ। ਕੈਬਨਿਟ ਮੰਤਰੀ ਨਵਜੋਤ ਸਿੱਧੂ 'ਤੇ ਚੋਣ ਕਮਿਸ਼ਨ ਵੱਲੋਂ ਦਰਜ ਕਰਵਾਏ ਮਾਮਲੇ ਬਾਰੇ ਉਨ੍ਹਾਂ ਕਿਹਾ ਕਿ ਉਨ੍ਹਾਂ ਵੀ ਖ਼ਬਰ ਹੀ ਪੜ੍ਹੀ ਹੈ, ਅਧਿਕਾਰਤ ਤੌਰ 'ਤੇ ਉਨ੍ਹਾਂ ਨੂੰ ਹੁਣ ਤੱਕ ਕੋਈ ਜਾਣਕਾਰੀ ਨਹੀਂ ਪਹੁੰਚੀ।
First published: April 17, 2019
ਹੋਰ ਪੜ੍ਹੋ
Loading...
ਅਗਲੀ ਖ਼ਬਰ
Loading...