ਲਵਪ੍ਰੀਤ ਦੇ ਪਰਿਵਾਰ ਤੇ ਪਿੰਡ ਵਾਸੀਆਂ ਨੇ ਕੀਤਾ ਇਕੱਠ, ਬੇਅੰਤ ਤੇ ਉਸ ਦੇ ਪਰਿਵਾਰ ਵਿਰੁੱਧ ਪਰਚਾ ਦਰਜ ਕਰਨ ਦੀ ਮੰਗ

News18 Punjabi | News18 Punjab
Updated: July 21, 2021, 6:56 PM IST
share image
ਲਵਪ੍ਰੀਤ ਦੇ ਪਰਿਵਾਰ ਤੇ ਪਿੰਡ ਵਾਸੀਆਂ ਨੇ ਕੀਤਾ ਇਕੱਠ, ਬੇਅੰਤ ਤੇ ਉਸ ਦੇ ਪਰਿਵਾਰ ਵਿਰੁੱਧ ਪਰਚਾ ਦਰਜ ਕਰਨ ਦੀ ਮੰਗ
ਲਵਪ੍ਰੀਤ ਦੇ ਪਰਿਵਾਰ ਤੇ ਪਿੰਡ ਵਾਸੀਆਂ ਨੇ ਕੀਤਾ ਇਕੱਠ, ਬੇਅੰਤ ਤੇ ਉਸ ਦੇ ਪਰਿਵਾਰ ਵਿਰੁੱਧ ਪਰਚਾ ਦਰਜ ਕਰਨ ਦੀ ਮੰਗ

  • Share this:
  • Facebook share img
  • Twitter share img
  • Linkedin share img
ਆਸ਼ੀਸ਼ ਸ਼ਰਮਾ

ਬਰਨਾਲਾ: ਲਵਪ੍ਰੀਤ ਦੀ ਮੌਤ ਮਾਮਲੇ ਵਿਚ ਉਸ ਦੀ ਪਤਨੀ ਬੇਅੰਤ ਤੇ ਉਸ ਦੇ ਪਰਿਵਾਰ ਵਿਰੁੱਧ ਕਾਰਵਾਈ ਦੀ ਮੰਗ ਨੂੰ ਲੈ ਕੇ ਲਵਪ੍ਰੀਤ ਦੇ ਪਰਿਵਾਰ ਅਤੇ ਪਿੰਡ ਵਾਸੀਆਂ ਦਾ ਇੱਕ ਵੱਡਾ ਇਕੱਠ ਰੱਖਿਆ ਗਿਆ। ਇਸ ਇਕੱਠ ਵਿੱਚ ਧਨੌਲਾ ਵੱਖ-ਵੱਖ ਸੰਸਥਾਵਾਂ ਅਤੇ ਜੱਥੇਬੰਦੀਆਂ ਦੇ ਨੁਮਾਇੰਦ ਸ਼ਾਮਲ ਹੋਏ। ਜਿਹਨਾਂ ਨੇ ਲਵਪ੍ਰੀਤ ਦੇ ਪਰਿਵਾਰ ਨੂੰ ਇਨਸਾਫ਼ ਦਵਾਉਣ ਲਈ ਹਰ ਸਹਿਯੋਗ ਦੇਣ ਦਾ ਭਰੋਸਾ ਦਿੱਤਾ।

ਇਸ ਦੇ ਨਾਲ ਹੀ ਲਵਪ੍ਰੀਤ ਦੀ ਮੌਤ ਲਈ ਕਥਿਤ ਤੌਰ ਉਤੇ ਜਿੰਮੇਵਾਰ ਉਸ ਦੀ ਪਤਨੀ ਅਤੇ ਉਸ ਦੇ ਸਹੁਰਾ ਪਰਿਵਾਰ ਵਿਰੁੱਧ ਪਰਚਾ ਦਰਜ਼ ਕਰਨ ਦੀ ਮੰਗ ਕੀਤੀ ਗਈ। ਪੁਲਿਸ ਵਲੋਂ ਕੋਈ ਕਾਰਵਾਈ ਨਾ ਹੋਣ ਉਤੇ ਸੰਘਰਸ਼ ਵਿੱਢਣ ਦਾ ਐਲਾਨ ਕੀਤਾ ਗਿਆ। ਇਸ ਸਬੰਧੀ ਗੱਲਬਾਤ ਕਰਦਿਆਂ ਲਵਪ੍ਰੀਤ ਦੇ ਚਾਚਾ ਹਰਵਿੰਦਰ ਸਿੰਘ ਹਿੰਦੀ ਨੇ ਕਿਹਾ ਕਿ ਅੱਜ ਪਿੰਡ ਦੇ ਲੋਕਾਂ ਨੇ ਪਰਿਵਾਰ ਨੂੰ ਇਨਸਾਫ਼ ਦਵਾਉਣ ਲਈ ਹਰ ਤਰ੍ਹਾਂ ਦਾ ਸਾਥ ਦੇਣ ਦਾ ਭਰੋਸਾ ਦਿੱਤਾ ਗਿਆ।
ਉਹਨਾਂ ਕਿਹਾ ਕਿ ਲਵਪ੍ਰੀਤ ਦੀ ਮੌਤ ਦੇ ਮਾਮਲੇ ਵਿੱਚ ਪੁਲਿਸ ਜਲਦ ਤੋਂ ਜਲਦ ਬੇਅੰਤ ਅਤੇ ਉਸ ਦੇ ਪਰਿਵਾਰ ਵਿਰੁੱਧ ਪਰਚਾ ਦਰਜ ਕਰੇ। ਇਸ ਦੇ ਨਾਲ ਹੀ ਲਵਪ੍ਰੀਤ ਦੀ ਪਤਨੀ ਬੇਅੰਤ ਅਤੇ ਉਸ ਦੇ ਪਰਿਵਾਰ ਦੇ ਫ਼ੋਨ ਜ਼ਬਤ ਕਰਕੇ ਜਾਂਚ ਆਰੰਭ ਕੀਤੀ ਜਾਵੇ। ਉਹਨਾਂ ਦੱਸਿਆ ਕਿ ਇਸ ਮਾਮਲੇ ਵਿੱਚ ਬਰਨਾਲਾ ਦੇ ਐਸਐਸਪੀ ਨੂੰ ਵੀ ਕਈ ਵਾਰ ਮਿਲ ਚੁੱਕੇ ਹਨ ਅਤੇ ਉਹਨਾਂ ਨੁੰ ਤਫਤੀਸ਼ ਦਾ ਲਾਰਾ ਲਗਾ ਦਿੱਤਾ ਜਾਂਦਾ ਹੈ। ਪੁਲਿਸ ਵਲੋਂ ਇਸ ਮਾਮਲੇ ਵਿੱਚ ਲਵਪ੍ਰੀਤ ਦੇ ਬੇਅੰਤ ਨਾਲ ਵਿਆਹ ਦੇ ਸਬੂਤ ਦੇ ਤੌਰ ਉਤੇ ਪੈਲੇਸ ਮਾਲਕ, ਫ਼ੋਟੋਗ੍ਰਾਫ਼ਰ, ਵੀਜ਼ਾ ਲਗਾਉਣ ਵਾਲੇ ਏਜੰਟ ਦੇ ਬਿਆਨ ਕੀਤੇ ਜਾ ਰਹੇ ਹਨ।

ਜੇਕਰ ਪੁਲਿਸ ਉਹਨਾਂ ਦੀ ਨਹੀਂ ਸੁਣਦੀ ਤਾਂ ਉਹ ਜਲਦ ਪਿੰਡ ਵਾਸੀਆਂ ਨੂੰ ਨਾਲ ਲੈ ਕੇ ਸੰਘਰਸ਼ ਸ਼ੁਰੂ ਕਰਨਗੇ। ਬੇਅੰਤ ਵਲੋਂ ਲਵਪ੍ਰੀਤ ਦੇ 2019 ਦੇ ਸੁਸਾਇਡ ਨੋਟ ਸਬੰਧੀ ਉਸ ਦੇ ਚਾਚਾ ਨੇ ਕਿਹਾ ਕਿ ਲਵਪ੍ਰੀਤ ਦੇ ਵਿਆਹ ਤੋਂ ਇੱਕ ਮਹੀਨਾ ਬਾਅਦ ਹੀ ਬੇਅੰਤ ਉਸ ਨੂੰ ਤੰਗ ਪ੍ਰੇਸਾ਼ਨ ਕਰਨ ਲੱਗ ਗਈ ਸੀ। ਉਸ ਸੁਸਾਇਡ ਨੋਟ ਦਾ ਅਰਥ ਗਲਤ ਕੱਢਿਆ ਗਿਆ ਹੈ। ਉਸ ਸੁਸਾਇਡ ਨੋਟ ਵਿੱਚ ਲਵਪ੍ਰੀਤ ਦੇ ਕਹਿਣ ਦਾ ਭਾਵ ਇਹ ਸੀ ਕਿ ਜੇਕਰ ਉਹ ਮਰ ਵੀ ਗਿਆ ਅਤੇ ਉਸ ਦੇ ਪਰਿਵਾਰ ਨੇ ਉਸ ਦੀ ਫ਼ੀਸਾਂ ਫਿ਼ਰ ਵੀ ਭਰ ਦਿੱਤੀ ਤਾਂ ਕੀ ਉਹ ਫਿ਼ਰ ਖੁਸ਼ ਹੋ ਜਾਵੇਗੀ।

ਉਸ ਸਮੇਂ ਲਵਪ੍ਰੀਤ ਦੇ ਮਰਨ ਦਾ ਕੋਈ ਇਰਾਦਾ ਨਹੀਂ ਸੀ ਅਤੇ ਪਰਿਵਾਰ ਵਿੱਚ ਵੀ ਇਸ ਸਬੰਧੀ ਗੱਲ ਹੋਈ ਅਤੇ ਉਸ ਨੂੰ ਸਮਝਾਇਆ ਗਿਆ ਸੀ। ਮੁਨੀਸ਼ਾ ਗੁਲਾਟੀ ਮੈਡਮ ਦੇ ਆਉਣ ਤੋਂ ਬਾਅਦ ਕੋਈ ਕਾਰਵਾਈ ਅੱਗੇ ਵਧਣ ਸਬੰਧੀ ਉਹਨਾਂ ਕਿਹਾ ਕਿ ਉਸ ਤੋਂ ਬਾਅਦ ਵੀ ਕੋਈ ਫ਼ਰਕ ਨਹੀਂ ਪਿਆ। ਜਿੱਥੇ ਫ਼ਾਈਲ ਪਹਿਲਾਂ ਪਈ ਸੀ, ਹੁਣ ਵੀ ਉਥੇ ਹੀ ਪਈ ਹੈ। ਉਹਨਾਂ ਲਵਪ੍ਰੀਤ ਨੂੰ ਬੀਮਾਰੀ ਸਬੰਧੀ ਲਗਾਏ ਦੋਸ਼ਾ ਉਤੇ ਕਿਹਾ ਕਿ ਲਵਪ੍ਰੀਤ ਨੂੰ ਕਿਸੇ ਕਿਸਮ ਦੀ ਕੋਈ ਸਮੱਸਿਆ ਨਹੀਂ ਸੀ। ਜੇਕਰ ਕੋਈ ਇਹ ਇਲਜ਼ਾਮ ਲਗਾ ਰਿਹਾ ਹੈ ਤਾਂ ਡਾਕਟਰ ਬਾਰੇ ਦੱਸੇ ਜਾਂ ਇਸਦੇ ਸਬੂਤ ਪੇਸ਼ ਕਰੇ।

ਉਹਨਾਂ ਕਿਹਾ ਕਿ ਜੇਕਰ ਬੇਅੰਤ ਨੂੰ ਲਵਪ੍ਰੀਤ ਨਾਲ ਏਨਾ ਹੀ ਪਿਆਰ ਸੀ ਤਾਂ ਉਹ ਉਸ ਦੀ ਮੌਤ ਤੋਂ ਬਾਅਦ ਸਾਡੇ ਪਰਿਵਾਰ ਨਾਲ ਸੰਪਰਕ ਕਰਦੀ ਅਤੇ ਕਹਿੰਦੀ ਕਿ ਲਵਪ੍ਰੀਤ ਦਾ ਅੰਤਿਮ ਸਸਕਾਰ ਉਸ ਦੇ ਆਉਣ ਤੋਂ ਬਾਅਦ ਕੀਤਾ ਜਾਵੇ। ਜੇਕਰ ਉਹ ਚਾਹੁੰਦੀ ਤਾਂ ਕੈਨੇਡਾ ਤੋਂ ਐਮਰਜੈਂਸੀ ਫਲਾਇਟ ਲੈ ਕੇ ਪੰਜਾਬ ਆ ਸਕਦੀ ਸੀ। ਉਹਨਾਂ ਕਿਹਾ ਕਿ ਬੇਅੰਤ ਦੇ ਇੱਕ ਰਿਸ਼ਤੇਦਾਰ ਨੇ ਸਾਡੇ ਨਾਲ ਸਮਝੌਤੇ ਲਈ ਸੰਪਰਕ ਕੀਤਾ ਸੀ, ਪ੍ਰੰਤੂ ਇਹ ਸਮਝੌਤਾ ਸਾਡਾ ਪੁੱਤ ਲਾਡੀ ਵਾਪਸ ਨਹੀਂ ਲਿਆ ਕੇ ਦੇ ਸਕਦਾ।

ਉਹਨਾਂ ਕਿਹਾ ਕਿ ਜੇਕਰ ਪ੍ਰਸ਼ਾਸਨ ਨੇ ਚਾਰ ਦਿਨਾਂ ਤੱਕ ਕੋਈ ਕਾਰਵਾਈ ਨਾ ਕੀਤੀ ਤਾਂ ਸੰਘਰਸ਼ ਸ਼ੁਰੂ ਕਰਾਂਗੇ। ਇਸ ਮੌਕੇ ਪਹੁੰਚੇ ਪਿੰਡਾਂ ਦੇ ਲੋਕਾਂ ਨੇ ਕਿਹਾ ਕਿ ਲਵਪ੍ਰੀਤ ਦੇ ਮਾਮਲੇ ਵਿੱਚ ਪਰਿਵਾਰ ਨੂੰ ਇਨਸਾਫ਼ ਮਿਲਣਾ ਚਾਹੀਦਾ ਹੈ। ਉਸ ਦੀ ਮੌਤ ਲਈ ਜਿੰਮੇਵਾਰ ਬੇਅੰਤ ਅਤੇ ਉਸ ਦੇ ਪਰਿਵਾਰ ਵਿਰੁੱਧ ਪਰਚਾ ਦਰਜ ਹੋਣਾ ਚਾਹੀਦਾ ਹੈ। ਜੇਕਰ ਪੁਲਿਸ ਨੇ ਕੋਈ ਕਾਰਵਾਈ ਨਾ ਕੀਤਾ ਤਾਂ ਉਹ ਸੰਘਰਸ਼ ਕਰਨਗੇ ਅਤੇ ਪਰਿਵਾਰ ਨਾਲ ਮੋਢੇ ਨਾਲ ਮੋਢਾ ਲਗਾ ਕੇ ਖੜਨਗੇ।
Published by: Gurwinder Singh
First published: July 21, 2021, 6:56 PM IST
ਹੋਰ ਪੜ੍ਹੋ
ਅਗਲੀ ਖ਼ਬਰ