ਲਵਪ੍ਰੀਤ ਖ਼ੁਦਕੁਸ਼ੀ ਮਾਮਲਾ: ਬੇਅੰਤ ਦੇ ਪਰਿਵਾਰ ਤੋਂ ਪੈਸੇ ਬਟੋਰਨ ਦੀ ਕੋਸ਼ਿਸ਼, ਪੁਲਿਸ ਹਵਾਲੇ ਕੀਤੇ ਦੋ ਸ਼ਖਸ

News18 Punjabi | News18 Punjab
Updated: July 15, 2021, 3:38 PM IST
share image
ਲਵਪ੍ਰੀਤ ਖ਼ੁਦਕੁਸ਼ੀ ਮਾਮਲਾ: ਬੇਅੰਤ ਦੇ ਪਰਿਵਾਰ ਤੋਂ ਪੈਸੇ ਬਟੋਰਨ ਦੀ ਕੋਸ਼ਿਸ਼, ਪੁਲਿਸ ਹਵਾਲੇ ਕੀਤੇ ਦੋ ਸ਼ਖਸ
ਲਵਪ੍ਰੀਤ ਖ਼ੁਦਕੁਸ਼ੀ ਮਾਮਲਾ: ਬੇਅੰਤ ਦੇ ਪਰਿਵਾਰ ਤੋਂ ਪੈਸੇ ਬਟੋਰਨ ਦੀ ਕੋਸ਼ਿਸ਼, ਪੁਲਿਸ ਹਵਾਲੇ ਕੀਤੇ ਦੋ ਸ਼ਖਸ

ਲਵਪ੍ਰੀਤ ਖੁਦਕੁਸ਼ੀ ਮਾਮਲੇ ਦਾ ਪੰਜਾਬੀ ਮਹਿਲਾ ਕਮਿਸ਼ਨ ਦੀ ਚੇਅਰਮੈਨ ਮਨੀਸ਼ਾ ਗੁਲਾਟੀ ਨੇ ਨੋਟਿਸ ਲਿਆ ਹੈ। ਉਨ੍ਹਾਂ ਪੀੜਤ ਪਰਿਵਾਰ ਨੂੰ ਇਨਸਾਫ਼ ਦਾ ਭਰੋਸਾ ਦਿੱਤਾ ਹੈ। ਕੁੜੀ ਦੇ ਪਰਿਵਾਰ ਨੇ ਮਾਮਲੇ ਦਾ ਦੂਜਾ ਪੱਖ ਪੇਸ਼ ਕੀਤਾ ਹੈ। ਲੜਕੀ ਦੇ ਪਰਿਵਾਰ ਦਾ ਕਹਿਣਾ ਹੈ ਕਿ ਸਾਡੀ ਧੀ ਦਾ ਕੋਈ ਕਸੂਰ ਨਹੀਂ ਹੈ।

  • Share this:
  • Facebook share img
  • Twitter share img
  • Linkedin share img
ਬਰਨਾਲਾ- ਲਵਪ੍ਰੀਤ ਦਾ ਖ਼ੁਦਕੁਸ਼ੀ ਮਾਮਲੇ ਵਿੱਚ ਦੋ ਸ਼ਖਸ ਲਵਪ੍ਰੀਤ ਦੀ ਪਤਨੀ ਬੇਅੰਤ ਦੇ ਘਰ ਪਹੁੰਚੇ। ਦੋਹਾਂ ਨੇ ਬੇਅੰਤ ਦੇ ਪਰਿਵਾਰ ਤੋਂ ਪੈਸੇ ਬਟੋਰਨ ਦੀ ਕੋਸ਼ਿਸ਼ ਕੀਤੀ। ਦੋਵੇਂ ਸ਼ਖਸ ਖੁਦ ਨੂੰ ਭਾਰਤੀ ਅੰਬੈਸੀ ਤੋਂ ਦੱਸ ਰਹੇ ਸਨ। ਪਰਿਵਾਰ ਨੇ ਸ਼ੱਕ ਹੋਣ ਤੇ ਦੋਵਾਂ ਨੂੰ ਪੁਲਿਸ ਹਵਾਲੇ ਕੀਤਾ। ਬੇਅੰਤ ਦੇ ਕੈਨੇਡਾ ਤੋਂ ਡਿਪੋਰਟ ਹੋਣ ਦਾ ਹਵਾਲਾ ਦੇ ਰਹੇ ਸਨ। ਇਸ ਮਾਮਲੇ ਦੀ ਪਰਿਵਾਰ ਨੇ ਵੀਡੀਓ ਵੀ ਬਣਾਈ।

ਬੀਤੀ ਰਾਤ ਦੋ ਵਿਅਕਤੀ ਉਸ ਦੇ ਪਿੰਡ ਖੁੱਢੀ ਕਲਾਂ ਵਿਖੇ ਆਏ ਸਨ। ਜਿੰਨਾਂ ਨੇ ਪਰਿਵਾਰ ਨੂੰ ਦੱਸਿਆ ਗਿਆ ਕਿ ਉਹ ਭਾਰਤੀ ਦੂਤਾਵਾਸ ਤੋਂ ਆਏ ਹਨ ਅਤੇ ਲਵਪ੍ਰੀਤ ਦੀ ਮੌਤ ਦੇ ਕਾਰਨ ਉਸਨੂੰ ਕੈਨੇਡਾ ਤੋਂ ਦੇਸ਼ ਨਿਕਾਲਾ ਦੇ ਦਿੱਤਾ ਜਾਵੇਗਾ। ਦੋਵੇਂ ਵਿਅਕਤੀਆਂ ਦੇ ਸ਼ੱਕ 'ਤੇ ਪਰਿਵਾਰ ਨੇ ਬੰਨ੍ਹਿਆ ਅਤੇ ਬਾਅਦ ਵਿਚ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ।

ਸੂਤਰਾਂ ਅਨੁਸਾਰ ਦੋਵੇਂ ਵਿਅਕਤੀ ਲੜਕੀ ਬੇਅੰਤ ਦੇ ਪਰਿਵਾਰ ਨੂੰ ਡਰਾ ਧਮਕਾ ਕੇ ਜਬਰੀ ਪੈਸੇ ਬਟੋਰਨਾ ਚਾਹੁੰਦੇ ਸਨ। ਸੂਤਰਾਂ ਅਨੁਸਾਰ ਪੁਲਿਸ ਵੱਲੋਂ ਜਲਦ ਹੀ ਇਨ੍ਹਾਂ ਕਾਬੂ ਕੀਤੇ ਵਿਅਕਤੀਆਂ ਖ਼ਿਲਾਫ਼ ਪਰਚਾ ਦਰਜ ਕੀਤਾ ਜਾ ਰਿਹਾ ਹੈ।
ਲਵਪ੍ਰੀਤ ਖੁਦਕੁਸ਼ੀ ਮਾਮਲੇ 'ਚ Manisha Gulati ਨੇ ਲਿਆ ਨੋਟਿਸਲਵਪ੍ਰੀਤ ਖੁਦਕੁਸ਼ੀ ਮਾਮਲੇ ਦਾ ਪੰਜਾਬੀ ਮਹਿਲਾ ਕਮਿਸ਼ਨ ਦੀ ਚੇਅਰਮੈਨ ਮਨੀਸ਼ਾ ਗੁਲਾਟੀ ਨੇ ਨੋਟਿਸ ਲਿਆ ਹੈ। ਉਨ੍ਹਾਂ ਪੀੜਤ ਪਰਿਵਾਰ ਨੂੰ ਇਨਸਾਫ਼ ਦਾ ਭਰੋਸਾ ਦਿੱਤਾ ਹੈ। ਇਸ ਤੋਂ ਪਹਿਲਾਂ ਲਵਪ੍ਰੀਤ ਦੇ ਪਰਿਵਾਰ ਨੂੰ ਮਿਲਣ ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮੈਡਮ ਮੁਨੀਸ਼ਾ ਗੁਲਾਟੀ ਮਿਲਣ ਪੁੱਜੇ। ਜਿਹਨਾਂ ਨੇ ਲਵਪ੍ਰੀਤ ਦੇ ਪਰਿਵਾਰ ਨੂੰ ਇਨਸਾਫ਼ ਲਈ ਹਰ ਸੰਭਵ ਮੱਦਦ ਦਾ ਭਰੋਸਾ ਦਿੱਤਾ। ਕੁੜੀ ਦੇ ਪਰਿਵਾਰ ਨੇ ਮਾਮਲੇ ਦਾ ਦੂਜਾ ਪੱਖ ਪੇਸ਼ ਕੀਤਾ ਹੈ। ਲੜਕੀ ਦੇ ਪਰਿਵਾਰ ਦਾ ਕਹਿਣਾ ਹੈ ਕਿ ਸਾਡੀ ਧੀ ਦਾ ਕੋਈ ਕਸੂਰ ਨਹੀਂ ਹੈ।
ਇਹ ਵੀ ਪੜ੍ਹੋ : ਲਵਪ੍ਰੀਤ ਖੁਦਕੁਸ਼ੀ ਕੇਸ: ਕੁੜੀ ਦੇ ਮਾਪਿਆਂ ਨੇ ਕੈਨੇਡਾ ਰਹਿੰਦੀ ਧੀ ਨੂੰ ਬਦਨਾਮ ਕਰਨ ਵਾਲਿਆਂ ਵਿਰੁੱਧ ਕਾਰਵਾਈ ਮੰਗੀ

ਕੁਝ ਦਿਨਾਂ ਤੋਂ ਬਰਨਾਲਾ ਜ਼ਿਲੇ ਦੇ ਕਸਬਾ ਧਨੌਲਾ ਦੇ ਕੋਠੇ ਗੋਬਿੰਦਪੁਰਾ ਦੇ ਰਹਿਣ ਵਾਲੇ ਇੱਕ ਨੌਜਵਾਨ ਲਵਪ੍ਰੀਤ ਸਿੰਘ ਦੀ ਮੌਤ ਦਾ ਵਿਸ਼ਾ ਸ਼ੋਸ਼ਲ ਮੀਡੀਆ 'ਤੇ ਕਾਫੀ ਸੁਰਖੀਆਂ 'ਚ ਰਿਹਾ ਹੈ। ਜਿਸ ਵਿਚ ਲੱਖਾਂ ਰੁਪਏ ਖਰਚ ਕੇ ਆਈਲੈਟਸ ਪਾਸ ਕਰਵਾ ਕੇ ਕੈਨੇਡਾ ਭੇਜੀ ਪਤਨੀ ਬੇਅੰਤ ਕੌਰ ਉੱਤੇ ਮ੍ਰਿਤਕ ਪਤੀ ਲਵਪ੍ਰੀਤ ਸਿੰਘ ਦੀ ਤਰਫੋਂ ਧੋਖਾਧੜੀ ਦਾ ਮਾਮਲਾ ਸਾਹਮਣੇ ਆਇਆ ਸੀ। ਲਵਪ੍ਰੀਤ ਦੀ ਖੁਦਕੁਸ਼ੀ ਪਿੱਛੇ ਉਸ ਦੀ ਪਤਨੀ ਅਤੇ ਸਹੁਰੇ ਪਰਿਵਾਰ ਵੱਲੋਂ ਧੋਖਾ ਦਿੱਤੇ ਜਾਣ ਦਾ ਕਾਰਨ ਦੱਸਿਆ ਜਾ ਰਿਹਾ ਹੈ। ਹੁਣ ਇਸ ਮਾਮਲੇ ਵਿੱਚ ਕੈਨੇਡਾ ਰਹਿੰਦੀ ਲੜਕੀ ਦਾ ਪਰਿਵਾਰ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਇਸ ਸਾਰੇ ਮਾਮਲੇ ਵਿੱਚ ਲਵਪ੍ਰੀਤ ਦੇ ਰਿਸ਼ਤੇਦਾਰ ਉਸਦੀ ਲੜਕੀ ਅਤੇ ਸਾਡੇ ਪਰਿਵਾਰ ਨੂੰ ਬਦਨਾਮ ਕਰਨ ਦੀ ਸਾਜਿਸ਼ ਰਚ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਜਿਸ ਦਿਨ ਤੋਂ ਲਵਪ੍ਰੀਤ ਦੀ ਮੌਤ ਹੋਈ ਹੈ, ਉਸਦੀ ਲੜਕੀ ਉਦਾਸੀ ਵਿੱਚ ਹੈ। ਉਨ੍ਹਾਂ ਕਿਹਾ ਕਿ ਸੋਸ਼ਲ ਮੀਡੀਆ ‘ਤੇ ਪੋਸਟ ਕੀਤੀਆਂ ਪੋਸਟਾਂ ‘ਤੇ ਪਾਬੰਦੀ ਲਗਾਈ ਜਾਣੀ ਚਾਹੀਦੀ ਹੈ ਅਤੇ ਉਸਦੀ ਲੜਕੀ ਨੂੰ ਬਦਨਾਮ ਕਰਨ ਵਾਲਿਆਂ ਨੂੰ ਸਜਾ ਦਿੱਤੀ ਜਾਣੀ ਚਾਹੀਦੀ ਹੈ।
Published by: Sukhwinder Singh
First published: July 15, 2021, 3:26 PM IST
ਹੋਰ ਪੜ੍ਹੋ
ਅਗਲੀ ਖ਼ਬਰ