ਸ਼ਿਵਮ ਮਹਾਜਨ, ਲੁਧਿਆਣਾ:
ਜ਼ਿਲ੍ਹਾ ਲੁਧਿਆਣਾ ਵਿੱਚ ਪਿਛਲੇ ਸੀਜ਼ਨ ਦੇ ਮੁਕਾਬਲੇ ਇਸ ਸਾਲ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ 37 ਫੀਸਦੀ ਕਮੀ ਆਈ ਹੈ। ਅੰਕੜਿਆਂ ਅਨੁਸਾਰ ਜ਼ਿਲ੍ਹੇ ਵਿੱਚ ਇਸ ਵਾਰ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ 37 ਫੀਸਦੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਪਿਛਲੇ ਸਾਲ 15 ਸਤੰਬਰ ਤੋਂ 31 ਅਕਤੂਬਰ ਤੱਕ ਪਰਾਲੀ ਸਾੜਨ ਦੀਆਂ 1316 ਘਟਨਾਵਾਂ ਸਾਹਮਣੇ ਆਈਆਂ ਸਨ ਜੋ ਇਸ ਸਾਲ ਇਸੇ ਸਮੇਂ ਦੌਰਾਨ ਘਟ ਕੇ 826 ਰਹਿ ਗਈਆਂ ਹਨ। ਉਨ੍ਹਾਂ ਨੇ ਪਰਾਲੀ ਸਾੜਨ ਤੋਂ ਗੁਰੇਜ਼ ਕਰਕੇ ਕੀਮਤੀ ਕੁਦਰਤੀ ਸੋਮਿਆਂ ਦੀ ਸਾਂਭ ਸੰਭਾਲ ਵਿੱਚ ਯੋਗਦਾਨ ਪਾਉਣ ਲਈ ਖ਼ਤਰੇ ਵਿਰੁੱਧ ਲੜਾਈ ਵਿੱਚ ਸ਼ਾਮਲ ਹੋਣ ਲਈ ਕਿਸਾਨਾਂ ਦੀ ਸ਼ਲਾਘਾ ਕੀਤੀ।
ਸ਼ਰਮਾ ਨੇ ਝੋਨੇ ਦੀ ਪਰਾਲੀ ਨਾ ਸਾੜਨ ਵਾਲੇ 13 ਕਿਸਾਨਾਂ ਨੂੰ ਸਨਮਾਨਿਤ ਕਰਦਿਆਂ ਕਿਹਾ ਕਿ ਕਿਸਾਨਾਂ ਨੂੰ ਇਸ ਪ੍ਰਥਾ ਵਿੱਚ ਸ਼ਾਮਲ ਨਹੀਂ ਹੋਣਾ ਚਾਹੀਦਾ ਜਿਸ ਨਾਲ ਵਾਤਾਵਰਣ ਨੂੰ ਨਾ ਪੂਰਿਆ ਜਾ ਰਿਹਾ ਨੁਕਸਾਨ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪਹਿਲਾਂ ਹੀ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਦੇ ਪ੍ਰਬੰਧਨ ਲਈ ਅਤਿ-ਆਧੁਨਿਕ ਮਸ਼ੀਨਰੀ ਖਰੀਦਣ ਲਈ ਵੱਡੀਆਂ ਸਬਸਿਡੀਆਂ ਦੇ ਰਹੀ ਹੈ।
ਮੇਲੇ ਕਿਸਾਨਾਂ ਦੀ ਮੁਹਾਰਤ ਨੂੰ ਹੋਰ ਨਿਖਾਰਨ ਲਈ ਬਹੁਤ ਸਹਾਈ ਹੁੰਦੇ ਹਨ। ਉਨ੍ਹਾਂ ਕਿਹਾ ਕਿ ਅਜਿਹੇ ਮੇਲੇ ਕਿਸਾਨਾਂ ਨੂੰ ਖੇਤੀ ਵਿੱਚ ਅੰਤਮ ਤਕਨੀਕ ਦੀ ਵਰਤੋਂ ਬਾਰੇ ਜਾਣੂ ਕਰਵਾਉਣ ਦੇ ਨਾਲ-ਨਾਲ ਫ਼ਸਲੀ ਪ੍ਰਬੰਧਨ ਅਤੇ ਮਿੱਟੀ ਦੀ ਸਿਹਤ ਸਬੰਧੀ ਕਿਸਾਨਾਂ ਨੂੰ ਅਹਿਮ ਸੇਧ ਦੇਣ ਵਿੱਚ ਵੀ ਸਹਾਈ ਹੁੰਦੇ ਹਨ। ਆਪਣੇ ਖੇਤਰਾਂ ਵਿੱਚ ਪਰਾਲੀ ਸਾੜਨ ਵਿਰੋਧੀ ਮੁਹਿੰਮ ਦਾ ਸੁਨੇਹਾ ਫੈਲਾਉਣ ਤਾਂ ਜੋ ਸਾਫ਼ ਸੁਥਰਾ ਵਾਤਾਵਰਨ ਯਕੀਨੀ ਬਣਾਇਆ ਜਾ ਸਕੇ।
ਪਰਾਲੀ ਸਾੜਨ ਤੋਂ ਗੁਰੇਜ਼ ਕਰਨਾ ਹੀ ਪਵਨ ਗੁਰੂ ਪਾਣੀ ਪਿਤਾ ਮਾਤਾ ਧਰਤਿ ਮਹਤ ਦਾ ਸੰਦੇਸ਼ ਦੇਣ ਵਾਲੇ ਸ੍ਰੀ ਗੁਰੂ ਨਾਨਕ ਦੇਵ ਜੀ ਨੂੰ ਨਿਮਰਤਾ ਸਹਿਤ ਸ਼ਰਧਾਂਜਲੀ ਹੋਵੇਗੀ। ਕਿਸਾਨਾਂ ਨੂੰ ਪਰਾਲੀ ਦਾ ਪ੍ਰਬੰਧਨ ਕਰਨ ਲਈ ਪੂਰੀ ਤਨਦੇਹੀ ਨਾਲ ਫਸਲਾਂ ਦੀ ਰਹਿੰਦ-ਖੂੰਹਦ ਪ੍ਰਬੰਧਨ ਨੂੰ ਅਪਣਾਉਣ ਲਈ ਪ੍ਰੇਰਿਤ ਕੀਤਾ ਕਿਉਂਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣਾ ਬਹੁਤ ਖਤਰਨਾਕ ਹੈ। ਉਨ੍ਹਾਂ ਕਿਹਾ ਕਿ ਝੋਨੇ ਨੂੰ ਅੱਗ ਲਗਾਉਣ ਨਾਲ ਮਿੱਟੀ ਦੀ ਸਿਹਤ ਖਰਾਬ ਹੋਣ ਦੇ ਨਾਲ-ਨਾਲ ਵਾਤਾਵਰਣ 'ਤੇ ਵੀ ਮਾੜਾ ਪ੍ਰਭਾਵ ਪੈਂਦਾ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Ludhiana, Paddy straw, Paddy Straw Burning, Punjab, Punjab farmers, Stubble burning