ਲੁਧਿਆਣਾ- ਸਾਡੇ ਦੇਸ਼ ਵਿੱਚ ਭਾਵੇਂ ਦਾਜ ਲੈਣਾ-ਦੇਣਾ ਕਾਨੂੰਨੀ ਜੁਰਮ ਹੈ ਪਰ ਹਰ ਰੋਜ਼ ਅਨੇਕਾਂ ਔਰਤਾਂ ਦਾਜ ਦੀ ਬਲੀ ਚੜ੍ਹ ਰਹੀਆਂ ਹਨ। ਤਾਜਾ ਮਾਮਲੇ ਅਨੁਸਾਰ ਸਥਾਨਕ ਗੁਲਾਬੀ ਬਾਗ ਵਿਖੇ ਇੱਕ ਔਰਤ ਦੀ ਭੇਤਭਰੀ ਹਾਲਤ ਵਿੱਚ ਮੌਤ ਹੋ ਜਾਣ ਤੋਂ ਬਾਅਦ ਟਿੱਬਾ ਪੁਲਿਸ ਨੇ ਕੱਲ੍ਹ ਔਰਤ ਦੇ ਪਤੀ ਪਵਨ ਕੋਹਲੀ, ਸਹੁਰੇ ਜਗਦੀਸ਼ ਕੋਹਲੀ ਅਤੇ ਜੀਜਾ ਸੁਭਾਸ਼ ਕੋਹਲੀ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਮ੍ਰਿਤਕ ਦੇ ਭਰਾ ਸਤਿਅਮ ਕੁਮਾਰ ਨੇ ਪੁਲਸ ਨੂੰ ਦੱਸਿਆ ਕਿ ਉਸ ਦੀ ਭੈਣ ਦਾ ਵਿਆਹ 2018 'ਚ ਪਵਨ ਨਾਲ ਹੋਇਆ ਸੀ, ਵਿਆਹ ਤੋਂ ਤੁਰੰਤ ਬਾਅਦ ਹੀ ਉਸ ਦੇ ਪਤੀ ਅਤੇ ਸਹੁਰੇ ਪਰਿਵਾਰ ਦੇ ਹੋਰ ਮੈਂਬਰਾਂ ਨੇ ਹੋਰ ਦਾਜ ਦੀ ਮੰਗ ਕਰਕੇ ਉਸ ਨੂੰ ਤੰਗ-ਪ੍ਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ।
ਜਗਬਾਣੀ ਦੀ ਖਬਰ ਅਨੁਸਾਰ ਮ੍ਰਿਤਕਾ ਦੇ ਭਾਈ ਨੇ ਦੱਸਿਆ ਕਿ 25 ਜਨਵਰੀ ਨੂੰ ਉਸ ਨੂੰ ਆਪਣੀ ਭੈਣ ਦੇ ਸਹੁਰੇ ਦਾ ਫੋਨ ਆਇਆ, ਜਿਸ ਨੇ ਉਸ ਨੂੰ ਦੱਸਿਆ ਕਿ ਪੂਜਾ ਦੀ ਸਿਹਤ ਵਿਗੜ ਗਈ ਹੈ ਅਤੇ ਉਸ ਨੂੰ ਇੱਥੋਂ ਦੇ ਕ੍ਰਿਸ਼ਚੀਅਨ ਮੈਡੀਕਲ ਕਾਲਜ ਅਤੇ ਹਸਪਤਾਲ ਲਿਜਾਇਆ ਗਿਆ ਹੈ। ਬਾਅਦ ਵਿਚ ਜਦੋਂ ਉਹ ਉਸ ਦੀ ਸਿਹਤ ਦਾ ਹਾਲ-ਚਾਲ ਪੁੱਛਣ ਲਈ ਹਸਪਤਾਲ ਪਹੁੰਚਿਆ ਤਾਂ ਉਸ ਨੂੰ ਇਹ ਜਾਣ ਕੇ ਹੈਰਾਨੀ ਹੋਈ ਕਿ ਉਹ ਪਹਿਲਾਂ ਹੀ ਮਰ ਚੁੱਕੀ ਹੈ, ਉਸ ਨੇ ਕਿਹਾ ਕਿ ਉਸ ਦੀ ਮੌਤ ਉਸ ਦੇ ਸਹੁਰਿਆਂ ਵੱਲੋਂ ਕੀਤੇ ਤਸ਼ੱਦਦ ਕਾਰਨ ਹੋਈ ਹੈ ਅਤੇ ਉਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।ਇਸ ਮਾਮਲੇ ਵਿਚ ਪੁਲਿਸ ਨੇ ਮੁਲਜ਼ਮ ਪਵਨ ਕੋਹਲੀ, ਭਰਾ ਸ਼ਿਵ ਕੋਹਲੀ ਨੂੰ ਕਾਬੂ ਕਰਕੇ ਅਦਾਲਤ ਵਿੱਚ ਪੇਸ਼ ਕੀਤਾ। ਅਦਾਲਤ ਨੇ ਦੋਵਾਂ ਨੂੰ 2 ਦਿਨਾਂ ਦੇ ਪੁਲਿਸ ਰਿਮਾਂਡ ਉਤੇ ਭੇਜ ਦਿੱਤਾ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Crime against women, Crime news, Ludhiana, Punjab Police, Suicide