ਲੁਧਿਆਣਾ- ਨਾਰਕੋਟਿਕਸ ਕੰਟਰੋਲ ਬਿਊਰੋ (NCB) ਨੂੰ ਵੱਡੀ ਸਫਲਤਾ ਮਿਲੀ ਹੈ। ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਦੇ ਦੁੱਗਰੀ ਇਲਾਕੇ ਵਿੱਚੋਂ ਇੱਕ ਵਿਅਕਤੀ ਨੂੰ ਭਾਰੀ ਮਾਤਰਾ ਵਿੱਚ ਨਸ਼ੀਲੇ ਪਦਾਰਥਾਂ ਸਮੇਤ ਕਾਬੂ ਕੀਤਾ ਗਿਆ ਹੈ। ਮੁਲਜ਼ਮਾਂ ਕੋਲੋਂ 20 ਕਿਲੋ ਹੈਰੋਇਨ, ਅਫੀਮ, ਨਸ਼ੀਲੇ ਪਦਾਰਥ, ਕੁਝ ਗੋਲੀਆਂ ਅਤੇ ਵਿਦੇਸ਼ੀ ਕਰੰਸੀ ਬਰਾਮਦ ਕੀਤੀ ਗਈ ਹੈ। ਪੁਲਸ ਮੁਤਾਬਕ ਬਾਜ਼ਾਰ 'ਚ ਇਸ ਨਸ਼ੇ ਦੀ ਕੀਮਤ 5.5 ਲੱਖ ਰੁਪਏ ਦੱਸੀ ਜਾ ਰਹੀ ਹੈ। ਨਿਊਜ਼ ਏਜੰਸੀ ਏਐਨਆਈ ਮੁਤਾਬਕ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ ਅਤੇ ਉਸ ਨੂੰ 6 ਦਿਨਾਂ ਲਈ ਐਨਸੀਬੀ ਰਿਮਾਂਡ ’ਤੇ ਭੇਜ ਦਿੱਤਾ ਗਿਆ ਹੈ।
ਜ਼ਿਕਰਯੋਗ ਹੈ ਕਿ ਇਨ੍ਹੀਂ ਦਿਨੀਂ ਪੰਜਾਬ 'ਚ ਪੁਲਸ ਨੇ ਨਸ਼ਿਆਂ ਖਿਲਾਫ ਮੁਹਿੰਮ ਵਿੱਢੀ ਹੋਈ ਹੈ। ਮੰਗਲਵਾਰ ਨੂੰ ਅੰਮ੍ਰਿਤਸਰ 'ਚ ਪੁਲਸ ਨੇ 151 ਕਿਲੋ ਹੈਰੋਇਨ ਅਤੇ 11 ਕੁਇੰਟਲ ਭੁੱਕੀ ਜਿਸ ਦੀ ਅੰਤਰਰਾਸ਼ਟਰੀ ਬਾਜ਼ਾਰ 'ਚ ਕੀਮਤ 800 ਕਰੋੜ ਰੁਪਏ ਤੋਂ ਵੱਧ ਹੈ, ਨੂੰ ਇਕ ਭੱਠੀ 'ਚ ਸਾੜ ਕੇ ਨਸ਼ਟ ਕਰ ਦਿੱਤਾ। ਇਨ੍ਹਾਂ ਨਸ਼ੀਲੇ ਪਦਾਰਥਾਂ ਨੂੰ ਆਈਜੀਪੀ ਕਾਊਂਟਰ ਇੰਟੈਲੀਜੈਂਸ ਰਾਕੇਸ਼ ਅਗਰਵਾਲ ਦੀ ਪ੍ਰਧਾਨਗੀ ਹੇਠ ਹਾਈ ਲੈਵਲ ਡਰੱਗ ਡਿਸਪੋਜ਼ਲ ਕਮੇਟੀ ਆਨ ਨਾਰਕੋਟਿਕਸ ਵੱਲੋਂ ਨਸ਼ਟ ਕੀਤਾ ਗਿਆ।
ਦੂਜੇ ਪਾਸੇ ਜੇਕਰ ਪੰਜਾਬ ਵਿੱਚ ਨਸ਼ਾ ਤਸਕਰੀ ਵਿੱਚ ਸ਼ਾਮਲ ਲੋਕਾਂ ਦੀ ਗੱਲ ਕਰੀਏ ਤਾਂ ਹਰ ਇੱਕ ਲੱਖ ਦੀ ਆਬਾਦੀ ਵਿੱਚੋਂ 33 ਲੋਕ ਨਸ਼ਾ ਤਸਕਰੀ ਵਿੱਚ ਸ਼ਾਮਲ ਹਨ। ਉਂਜ, ਪੰਜਾਬ ਤਸਕਰੀ ਦੇ ਮਾਮਲੇ ਵਿੱਚ ਸਿਖਰ ’ਤੇ ਹੋਣ ਦੇ ਬਾਵਜੂਦ ਐਫਆਈਆਰ ਦਰਜ ਕਰਨ ਦੇ ਮਾਮਲੇ ਵਿੱਚ ਦੇਸ਼ ਵਿੱਚ ਤੀਜੇ ਨੰਬਰ ’ਤੇ ਹੈ। ਨੈਸ਼ਨਲ ਕ੍ਰਾਈਮ ਰਿਕਾਰਡ ਬਿਊਰੋ (ਐਨਸੀਆਰਬੀ) ਦੁਆਰਾ ਜਾਰੀ ਕੀਤੇ ਗਏ ਸਾਲ 2021 ਲਈ ਸਾਰੇ ਰਾਜਾਂ ਦੇ ਅਪਰਾਧ ਅੰਕੜਿਆਂ ਤੋਂ ਪਤਾ ਚੱਲਦਾ ਹੈ ਕਿ ਉੱਤਰ ਪ੍ਰਦੇਸ਼ ਐਨਡੀਪੀਐਸ ਐਕਟ ਦੇ ਤਹਿਤ 10,432 ਕੇਸ ਦਰਜ ਕਰਕੇ ਸੂਚੀ ਵਿੱਚ ਸਿਖਰ 'ਤੇ ਹੈ, ਇਸ ਤੋਂ ਬਾਅਦ ਮਹਾਰਾਸ਼ਟਰ 10,078 ਕੇਸਾਂ ਨਾਲ ਜਦੋਂਕਿ ਪੰਜਾਬ 9,972 ਕੇਸ ਦਰਜ ਕੀਤੇ ਗਏ ਹਨ।
ਦੂਜੇ ਪਾਸੇ, ਪੰਜਾਬ ਪੁਲਿਸ ਨੇ ਪਿਛਲੇ ਅਕਤੂਬਰ ਮਹੀਨੇ ਵਿੱਚ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟਾਂਸਿਜ਼ (ਐਨਡੀਪੀਐਸ) ਐਕਟ ਤਹਿਤ 33 ਕਾਰੋਬਾਰੀ ਕੇਸਾਂ ਸਮੇਤ 271 ਐਫਆਈਆਰ ਦਰਜ ਕਰਕੇ 353 ਨਸ਼ਾ ਤਸਕਰਾਂ/ਸਪਲਾਈਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਹਫਤੇ ਦੌਰਾਨ 11.56 ਕਿਲੋ ਹੈਰੋਇਨ, 13.51 ਕਿਲੋ ਅਫੀਮ, 900 ਗ੍ਰਾਮ ਗਾਂਜਾ, 8 ਕੁਇੰਟਲ ਭੁੱਕੀ, 88014 ਲੱਖ ਗੋਲੀਆਂ, ਕੈਪਸੂਲ, ਟੀਕੇ, ਫਾਰਮਾ ਅਫੀਮ ਦੀਆਂ ਸ਼ੀਸ਼ੀਆਂ, 20 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Drug Mafia, Heroin, Ludhiana, Ncb, Punjab Police