
Ludhiana- ਸਵਾਈਨ ਫਲੂ ਨਾਲ ਭਾਜਪਾ ਆਗੂ ਦੀ ਮੌਤ (file photo)
ਲੁਧਿਆਣਾ- ਦੇਸ਼ ਵਿੱਚ ਹਾਲੇ ਕੋਰੋਨਾ ਦਾ ਖਤਰਾ ਹਾਲੇ ਪੁੁੂਰੀ ਤਰ੍ਹਾਂ ਘੱਟ ਨਹੀਂ ਹੋਇਆ ਕਿ ਪੰਜਾਬ ਦੇ ਲੁਧਿਆਣਾ ਵਿੱਚ ਸਵਾਇਨ ਫਲੂ ਨੇ ਦਸਤਕ ਦੇ ਦਿੱਤੀ ਹੈ। ਬੁੱਧਵਾਰ ਨੂੰ ਲੁਧਿਆਣਾ ਦੇ ਹਸਪਤਾਲ ਵਿੱਚ H1N1 ਵਾਇਰਸ ਨਾਲ 46 ਸਾਲਾ ਵਿਅਕਤੀ ਦੀ ਮੌਤ ਦੇ ਨਾਲ ਸਾਲ ਦੀ ਪਹਿਲੀ ਸਵਾਈਨ ਫਲੂ ਮੌਤ ਦਰਜ ਕੀਤੀ ਗਈ ਹੈ।
ਹਿੰਦੁਸਤਾਨ ਟਾਇਮਸ ਵਿੱਚ ਛਪੀ ਰਿਪੋਰਟ ਅਨੁਸਾਰ ਭਾਜਪਾ ਆਗੂ ਸੰਦੀਪ ਕਪੂਰ ਦੀ ਸਵਾਈਨ ਫਲੂ ਨਾਲ ਮੌਤ ਹੋ ਗਈ ਹੈ। ਦੱਸ ਦੇਈਏ ਕਿ ਭਾਜਪਾ ਨੇਤਾ ਕੁਝ ਦਿਨਾਂ ਤੋਂ ਬਿਮਾਰ ਚੱਲ ਰਹੇ ਸਨ। ਸੰਦੀਪ ਕਪੂਰ ਪਿਛਲੇ 1 ਹਫ਼ਤੇ ਤੋਂ ਡੀਐਮਸੀ ਹਸਪਤਾਲ ਵਿੱਚ ਦਾਖ਼ਲ ਸਨ। 17 ਜੂਨ ਨੂੰ ਜਦੋਂ ਸੰਦੀਪ ਦੇ ਟੈਸਟ ਕੀਤੇ ਗਏ ਤਾਂ ਡਾਕਟਰਾਂ ਨੇ ਉਨ੍ਹਾਂ ਵਿੱਚ ਸਵਾਈਨ ਫਲੂ ਹੋਣ ਦੀ ਪੁਸ਼ਟੀ ਕੀਤੀ ਸੀ।ਉਹ
ਦਯਾਨੰਦ ਮੈਡੀਕਲ ਕਾਲਜ ਅਤੇ ਹਸਪਤਾਲ (DMCH) ਵਿੱਚ ਇਲਾਜ ਅਧੀਨ ਸੀ। ਹਸਪਤਾਲ ਦੇ ਅਧਿਕਾਰੀਆਂ ਨੇ ਦੱਸਿਆ ਕਿ ਉਨ੍ਹਾਂ ਦੀ ਰਾਤ ਕਰੀਬ 11 ਵਜੇ ਉਸ ਦੀ ਮੌਤ ਹੋ ਗਈ।
ਰਾਜ ਦੇ ਮਹਾਂਮਾਰੀ ਵਿਗਿਆਨੀ ਡਾਕਟਰ ਗਗਨਦੀਪ ਗਰੋਵਰ ਨੇ ਭਾਜਪਾ ਆਗੂ ਸੰਦੀਪ ਕਪੂਰ ਦੀ ਮੌਤ ਦੀ ਪੁਸ਼ਟੀ ਕੀਤੀ ਹੈ। ਤੁਹਾਨੂੰ ਦੱਸ ਦੇਈਏ ਕਿ ਸਵਾਈਨ ਫਲੂ ਦੇ ਮਰੀਜ਼ ਨੂੰ ਸਾਹ ਲੈਣ ਵਿੱਚ ਤਕਲੀਫ਼ ਹੋਣ ਲੱਗਦੀ ਹੈ। ਇਹ ਸਭ ਤੋਂ ਵੱਡਾ ਲੱਛਣ ਹੈ। ਜੇਕਰ ਲੋਕਾਂ ਨੂੰ ਸਾਹ ਲੈਣ 'ਚ ਤਕਲੀਫ ਹੁੰਦੀ ਹੈ ਤਾਂ ਡਾਕਟਰ ਦੀ ਸਲਾਹ ਜ਼ਰੂਰ ਲਓ।
Published by:Ashish Sharma
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।