Home /News /punjab /

ਲੁਧਿਆਣਾ ਬਲਾਸਟ: ਪੰਜਾਬ ਵਿੱਚ ਹਾਈ ਅਲਰਟ, ਅਦਾਲਤ ਕੰਪਲੈਕਸਾਂ ਦੀ ਵਧਾਈ ਸੁਰੱਖਿਆ

ਲੁਧਿਆਣਾ ਬਲਾਸਟ: ਪੰਜਾਬ ਵਿੱਚ ਹਾਈ ਅਲਰਟ, ਅਦਾਲਤ ਕੰਪਲੈਕਸਾਂ ਦੀ ਵਧਾਈ ਸੁਰੱਖਿਆ

ਲੁਧਿਆਣਾ ਬਲਾਸਟ: ਪੰਜਾਬ ਵਿੱਚ ਹਾਈ ਅਲਰਟ

ਲੁਧਿਆਣਾ ਬਲਾਸਟ: ਪੰਜਾਬ ਵਿੱਚ ਹਾਈ ਅਲਰਟ

ਪੰਜਾਬ ਸਰਕਾਰ ਅਤੇ ਪੁਲੀਸ ਵਿਭਾਗ ਵੱਲੋਂ ਪੰਜਾਬ ਵਿੱਚ ਹਾਈ ਅਲਰਟ ਜਾਰੀ ਕਰ ਦਿੱਤਾ ਹੈ ਤੇ ਜ਼ਿਲ੍ਹਾ ਪੁਲੀਸ ਮੁਖੀਆਂ ਨੂੰ  ਸੁਰੱਖਿਆ ਵਧਾਉਣ ਦੇ ਆਦੇਸ਼ ਦਿੱਤੇ ਹਨ। ਲੁਧਿਆਣਾ ਵਿਖੇ ਹੋਏ ਬੰਬ ਬਲਾਸਟ ਜਿਸ ਵਿੱਚ 2 ਵਿਅਕਤੀਆਂ ਦੀ ਮੌਤ ਹੋਈ ਅਤੇ ਕਈ ਜ਼ਖ਼ਮੀ ਵੀ ਹੋਏ ਹਨ।

  • Share this:

ਬਠਿੰਡਾ : ਲੁਧਿਆਣਾ ਵਿਖੇ ਅੱਜ ਅਦਾਲਤ ਕੰਪਲੈਕਸ ਵਿਚ ਅਚਾਨਕ ਹੋਏ ਜ਼ਬਰਦਸਤ ਬਲਾਸਟ ਨੇ ਪੂਰੇ ਪੰਜਾਬ ਵਿਚ ਦਹਿਸ਼ਤ ਦਾ ਮਾਹੌਲ ਬਣਾ ਕੇ ਰੱਖ ਦਿੱਤਾ ਹੈ ।ਪੰਜਾਬ ਸਰਕਾਰ ਅਤੇ ਪੁਲੀਸ ਵਿਭਾਗ ਵੱਲੋਂ ਪੰਜਾਬ ਵਿੱਚ ਹਾਈ ਅਲਰਟ ਜਾਰੀ ਕਰ ਦਿੱਤਾ ਹੈ ਤੇ ਜ਼ਿਲ੍ਹਾ ਪੁਲੀਸ ਮੁਖੀਆਂ ਨੂੰ  ਸੁਰੱਖਿਆ ਵਧਾਉਣ ਦੇ ਆਦੇਸ਼ ਦਿੱਤੇ ਹਨ। ਲੁਧਿਆਣਾ ਵਿਖੇ ਹੋਏ ਬੰਬ ਬਲਾਸਟ ਜਿਸ ਵਿੱਚ 2 ਵਿਅਕਤੀਆਂ ਦੀ ਮੌਤ ਹੋਈ ਅਤੇ ਕਈ ਜ਼ਖ਼ਮੀ ਵੀ ਹੋਏ ਹਨ।

ਲੁਧਿਆਣਾ ਵਿਖੇ ਹੋਏ ਬਲਾਸਟ ਤੋਂ ਬਾਅਦ  ਜ਼ਿਲਾ ਪੁਲਿਸ ਵੱਲੋਂ ਅਦਾਲਤ ਕੰਪਲੈਕਸਾਂ ਦੀ ਸੁਰੱਖਿਆ ਵਧਾ ਦਿੱਤੀ ਹੈ ਤੇ ਆਉਣ ਜਾਣ ਵਾਲੇ ਵਿਅਕਤੀਆਂ ਦੀ ਚੈਕਿੰਗ ਕੀਤੀ ਜਾ ਰਹੀ ਹੈ ।ਸ੍ਰੀ ਹਰਿਮੰਦਰ ਸਾਹਿਬ ਅਤੇ ਕਪੂਰਥਲਾ ਵਿਖੇ ਬੇਅਦਬੀ ਕਰਨ ਦੀਆਂ ਵਾਪਰੀਆਂ ਘਟਨਾਵਾਂ ਤੋਂ ਬਾਅਦ ਹੋਏ ਬਲਾਸਟ ਕਰ ਕੇ ਪੰਜਾਬ ਵਿੱਚ ਅਮਨ ਕਾਨੂੰਨ ਦੀ ਵਿਗੜ ਰਹੀ ਸਥਿਤੀ ਉਤੇ ਵੀ ਸਵਾਲ ਖੜੇ ਹੋ ਰਹੇ ਹਨ। ਜ਼ਿਲ੍ਹਾ ਪੁਲੀਸ ਮੁਖੀ ਅਜੇ ਮਾੂਜਾ ਨੇ ਦੱਸਿਆ ਕਿ ਪੰਜਾਬ ਵਿੱਚ ਹੋਏ ਹਾਈ ਅਲਰਟ ਤਹਿਤ ਜ਼ਿਲ੍ਹਾ ਬਠਿੰਡਾ ਦੀ ਸੁਰੱਖਿਆ ਹੋਰ ਮਜ਼ਬੂਤ ਕਰ ਦਿੱਤੀ ਹੈ ਤੇ ਜ਼ਿਲ੍ਹਾ ਬਠਿੰਡਾ ਨਾਲ ਲੱਗਦੀਆਂ ਸਰਹੱਦਾਂ ਤੇ  ਨਾਕਾਬੰਦੀ ਕਰਕੇ ਆਉਣ ਜਾਣ ਵਾਲੇ ਵਿਅਕਤੀਆਂ ਦੀ ਚੈਕਿੰਗ ਕੀਤੀ ਜਾ ਰਹੀ ਹੈ, ਸਰਵਜਨਕ ਥਾਵਾਂ  ਤੇ ਸੁਰੱਖਿਆ ਘੇਰਾ ਹੋਰ ਮਜ਼ਬੂਤ ਕਰ ਦਿੱਤਾ ਹੈ।ਉ ਨ੍ਹਾਂ ਦੱਸਿਆ ਕਿ ਗੁਰਦੁਆਰਾ ਸਾਹਿਬ ਸਮੇਂ ਧਾਰਮਿਕ ਸਥਾਨਾਂ ਤੇ ਵੀ ਪ੍ਰਬੰਧਕਾਂ ਨਾਲ ਗੱਲਬਾਤ ਕਰ ਕੇ ਸੁਰੱਖਿਆ ਮਜ਼ਬੂਤ ਕੀਤੀ ਜਾ ਰਹੀ ਹੈ ਤੇ ਹਰ ਥਾਂ ਸੀ ਸੀ ਟੀ ਵੀ ਕੈਮਰਿਆਂ ਦੀ ਮਦਦ ਲਈ ਜਾ ਰਹੀ ਹੈ ਤਾਂ ਜੋ ਕੋਈ ਵੀ ਸ਼ਰਾਰਤੀ ਅਨਸਰ  ਅਣਸੁਖਾਵੀਂ ਘਟਨਾ ਨੂੰ ਅੰਜਾਮ ਨਾ ਦੇ ਸਕਣ ।ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਸ਼ੱਕੀ ਵਿਅਕਤੀ ਜਾਂ ਸ਼ੱਕੀ ਵਸਤੂ ਸਬੰਧੀ ਤੁਰੰਤ ਪੁਲਿਸ ਨੂੰ ਸੂਚਿਤ ਕਰਨ ।

Published by:Ashish Sharma
First published:

Tags: Bathinda, Blast, Ludhiana Court