Home /News /punjab /

ਲੁਧਿਆਣਾ: ਕਰੋਨਾ ਨਿਯਮਾਂ ਦੀਆਂ ਧੱਜੀਆਂ ਉਡਾਉਣ ਦੇ ਦੋਸ਼ 'ਚ ਫਿਲਮ ਅਦਾਕਾਰ ਜਿੰਮੀ ਸ਼ੇਰਗਿੱਲ ਗ੍ਰਿਫ਼ਤਾਰ

ਲੁਧਿਆਣਾ: ਕਰੋਨਾ ਨਿਯਮਾਂ ਦੀਆਂ ਧੱਜੀਆਂ ਉਡਾਉਣ ਦੇ ਦੋਸ਼ 'ਚ ਫਿਲਮ ਅਦਾਕਾਰ ਜਿੰਮੀ ਸ਼ੇਰਗਿੱਲ ਗ੍ਰਿਫ਼ਤਾਰ

  • Share this:

ਅਦਾਕਾਰ ਜਿੰਮੀ ਸ਼ੇਰਗਿੱਲ (Jimmy Shergill), ਨਿਰਦੇਸ਼ਕ ਇਸ਼ਵਰ ਨਿਵਾਸ ਅਤੇ 35 ਹੋਰ ਲੋਕਾਂ ਨੂੰ ਮੰਗਲਵਾਰ ਰਾਤ ਨੂੰ ਲੁਧਿਆਣਾ ਵਿਚ ਗ੍ਰਿਫਤਾਰ ਕੀਤਾ ਗਿਆ ਹੈ। ਇਨ੍ਹਾਂ ਸਾਰਿਆਂ ਨੂੰ ਕੋਵਿਡ -19 ਕਾਰਨ ਲਗਾਏ ਗਏ ਕਰਫਿਊ ਦੀ ਉਲੰਘਣਾ ਕਰਕੇ ਇੱਕ ਵੈੱਬ ਸੀਰੀਜ਼ ਦੀ ਸ਼ੂਟਿੰਗ ਕਰਨ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ। ਅਭਿਨੇਤਾ ਸਣੇ 4 ਵਿਰੁੱਧ ਕੇਸ ਦਰਜ ਕੀਤਾ ਗਿਆ ਹੈ।

ਪੰਜਾਬੀ ਵੈੱਬ ਸੀਰੀਜ਼ ਦੀ ਟੀਮ ਪਿਛਲੇ 3 ਦਿਨਾਂ ਤੋਂ ਆਰੀਆ ਸਕੂਲ ਵਿਚ ਸ਼ੂਟਿੰਗ ਕਰ ਰਹੀ ਸੀ। ਇਸ ਸਕੂਲ ਦੀ ਇਮਾਰਤ ਨੂੰ ਸੈਸ਼ਨ ਕੋਰਟ ਦਾ ਸੈੱਟ ਬਣਾਇਆ ਗਿਆ ਸੀ। ਸੋਮਵਾਰ ਨੂੰ ਕਿਸੇ ਨੇ ਪੁਲਿਸ ਨੂੰ ਦੱਸਿਆ ਕਿ ਸ਼ੁਟਿੰਗ ਵਾਲੀ ਜਗ੍ਹਾ 'ਤੇ ਮਾਸਕ ਨਹੀਂ ਪਹਿਨੇ ਜਾ ਰਹੇ ਹਨ ਅਤੇ ਸਮਾਜਕ ਦੂਰੀਆਂ ਦੀ ਪਾਲਣਾ ਨਹੀਂ ਕੀਤੀ ਜਾ ਰਹੀ ਹੈ। ਪੁਲਿਸ ਸ਼ੂਟਿੰਗ ਦੇ ਸੈੱਟ 'ਤੇ ਪਹੁੰਚੀ ਅਤੇ ਦੋ ਲੋਕਾਂ ਦੇ ਚਲਾਨ ਕੱਟ ਦਿੱਤੇ।

ਸੋਮਵਾਰ ਨੂੰ ਚਲਾਨ ਕੱਟੇ ਜਾਣ ਤੋਂ ਬਾਅਦ ਵੀ ਵੈੱਬ ਸੀਰੀਜ਼ ਦੀ ਟੀਮ ਨੇ ਫਿਰ ਕੋਰੋਨਾ ਦੇ ਪ੍ਰੋਟੋਕੋਲ ਦੀ ਉਲੰਘਣਾ ਕੀਤੀ। ਲੁਧਿਆਣਾ ਵਿੱਚ ਰਾਤ ਦੇ ਕਰਫਿਊ ਤੋਂ ਬਾਅਦ ਵੀ ਫਿਲਮ ਦੀ ਸ਼ੂਟਿੰਗ ਕੀਤੀ ਜਾ ਰਹੀ ਸੀ। ਪੁਲਿਸ ਨੂੰ ਸੂਚਨਾ ਮਿਲੀ ਕਿ ਕਰਫਿਊ ਤੋਂ ਬਾਅਦ ਵੀ ਰਾਤ ਨੂੰ ਸ਼ੁਟਿੰਗ ਕੀਤੀ ਜਾ ਰਹੀ ਹੈ। ਇੰਨਾ ਹੀ ਨਹੀਂ, ਸੈੱਟ 'ਤੇ ਤਕਰੀਬਨ 150 ਲੋਕ ਮੌਜੂਦ ਸਨ। ਪੁਲਿਨ ਨੇ ਮੌਕੇ 'ਤੇ ਪਹੁੰਚ ਕੇ ਜਿੰਮੀ ਸ਼ੇਰਗਿੱਲ ਸਮੇਤ 4 ਟੀਮ ਮੈਂਬਰਾਂ ਨੂੰ ਗ੍ਰਿਫਤਾਰ ਕੀਤਾ।


ਇਸ ਤੋਂ ਪਹਿਲਾਂ ਮੰਗਲਵਾਰ ਨੂੰ ਫਿਲਮ ਦੀ ਸ਼ੂਟਿੰਗ ਕਰਨ ਦੇ ਦੋਸ਼ ਵਿੱਚ ਉਸ ਦਾ ਚਲਾਨ ਕੀਤਾ ਗਿਆ ਸੀ। ਉਸ ’ਤੇ ਦੋਸ਼ ਹੈ ਕਿ ਸ਼ੂਟਿ਼ੰਗ ਦੌਰਾਨ ਸਮਾਜਿਕ ਦੂਰੀ ਦੇ ਨਾਲ ਨਾਲ ਹੋਰ ਨਿਯਮਾਂ ਦੀਆਂ ਧੱਜੀਆਂ ਉਡਾਈਆਂ ਗਈਆਂ।

Published by:Gurwinder Singh
First published:

Tags: Bollywood actress, Coronavirus, Jimmy, Shergill