ਸ਼ਿਵਮ ਮਹਾਜਨ, ਲੁਧਿਆਣਾ:
ਵਿਕਾਸ ਕਾਰਜਾਂ ਨੂੰ ਨੇਪਰੇ ਚਾੜ੍ਹਨ ਦੀ ਇੱਕ ਹੋਰ ਕੋਸ਼ਿਸ਼ ਵਿੱਚ ਕੈਬਨਿਟ ਮੰਤਰੀ ਗੁਰਕੀਰਤ ਸਿੰਘ ਨੇ ਆਪਣੇ ਹਲਕੇ ਵਿੱਚ ਵੱਖ-ਵੱਖ ਉੱਦਮਾਂ ਦਾ ਉਦਘਾਟਨ ਕੀਤਾ। ਮੰਤਰੀ ਨੇ ਆਪਣੇ ਦਿਨ ਦੀਆਂ ਗਤੀਵਿਧੀਆਂ ਦੀ ਸ਼ੁਰੂਆਤ ਜਟਾਣਾ ਪਿੰਡ ਤੋਂ ਪੀਰ ਅਸਥਾਨ ਤੱਕ ਸੜਕ ਪ੍ਰਾਜੈਕਟ ਦੇ ਉਦਘਾਟਨ ਨਾਲ ਕੀਤੀ। ਇਸ ਸੜਕ ਦੀ ਲੰਬਾਈ 1 ਕਿਲੋਮੀਟਰ ਹੋਵੇਗੀ ਜੋ ਕਿ ਅੰਦਾਜ਼ਨ 26 ਲੱਖ ਰੁਪਏ ਦੀ ਲਾਗਤ ਨਾਲ ਬਣਾਈ ਜਾਵੇਗੀ।
ਇੱਕ ਵਾਰ ਪੂਰਾ ਹੋਣ 'ਤੇ, ਇਹ ਸੜਕ ਆਸ ਪਾਸ ਦੇ ਪਿੰਡਾਂ ਨੂੰ ਇੱਕ ਬਿਹਤਰ ਸੰਪਰਕ ਪ੍ਰਦਾਨ ਕਰੇਗੀ। ਇਸ ਮੌਕੇ ਪਿੰਡ ਦੀ ਸਰਪੰਚ ਸ਼ਿੰਦਰ ਕੌਰ, ਸਾਬਕਾ ਸਰਪੰਚ ਬਲਜੀਤ ਸਿੰਘ ਸਮੇਤ ਹੋਰ ਵੀ ਹਾਜ਼ਰ ਸਨ।
ਇਕ ਹੋਰ ਪ੍ਰਾਜੈਕਟ ਜਿਸ ਨੂੰ ਕੈਬਨਿਟ ਮੰਤਰੀ ਗੁਰਕੀਰਤ ਸਿੰਘ ਨੇ ਹਰੀ ਝੰਡੀ ਦੇ ਦਿੱਤੀ ਸੀ, ਉਹ ਸੀ ਬੀਜਾ ਪਿੰਡ ਵਿਚ ਛੱਪੜ ਦੀ ਚਾਰਦੀਵਾਰੀ ਦਾ ਨਿਰਮਾਣ। ਖੰਨਾ ਹਲਕੇ ਦੇ ਪਿੰਡਾਂ ਨੂੰ ਬਿਹਤਰ ਬੁਨਿਆਦੀ ਢਾਂਚਾ ਦੇਣ ਦੇ ਉਦੇਸ਼ ਨਾਲ ਕੈਬਨਿਟ ਮੰਤਰੀ ਨੇ ਪਿੰਡ ਮਹਿੰਦੀਪੁਰ ਦੀਆਂ ਗਲੀਆਂ ਵਿੱਚ ਇੰਟਰਲਾਕਿੰਗ ਟਾਈਲਾਂ ਲਗਾਉਣ ਦੀ ਇੱਕ ਹੋਰ ਯੋਜਨਾ ਸ਼ੁਰੂ ਕੀਤੀ।
Published by:Amelia Punjabi
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Assembly Elections 2022, Khanna, Ludhiana, Punjab