Home /News /punjab /

CLU ਕੇਸ ਦੇ ਵਿੱਚ ਲੁਧਿਆਣਾ ਕੋਰਟ 'ਚ ਨਵਜੋਤ ਸਿੰਘ ਸਿੱਧੂ ਨੇ Video Conferencing ਜ਼ਰੀਏ ਭੁਗਤੀ ਪੇਸ਼ੀ

CLU ਕੇਸ ਦੇ ਵਿੱਚ ਲੁਧਿਆਣਾ ਕੋਰਟ 'ਚ ਨਵਜੋਤ ਸਿੰਘ ਸਿੱਧੂ ਨੇ Video Conferencing ਜ਼ਰੀਏ ਭੁਗਤੀ ਪੇਸ਼ੀ

Ludhiana Clu Case : ਨਵਜੋਤ ਸਿੰਘ ਸਿੱਧੂ ਨੇ video conferencing ਜ਼ਰੀਏ ਦਿੱਤੀ ਅਦਾਲਤ 'ਚ ਗਵਾਹੀ

Ludhiana Clu Case : ਨਵਜੋਤ ਸਿੰਘ ਸਿੱਧੂ ਨੇ video conferencing ਜ਼ਰੀਏ ਦਿੱਤੀ ਅਦਾਲਤ 'ਚ ਗਵਾਹੀ

ਸਾਬਕਾ ਡੀਐਸਪੀ ਬਲਵਿੰਦਰ ਸਿੰਘ ਸੇਖੋਂ ਵੱਲੋਂ ਸਾਬਕਾ ਖੁਰਾਕ ਅਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਖ਼ਿਲਾਫ਼ ਦਰਜ ਕਰਵਾਈ ਗਈ ਸ਼ਿਕਾਇਤ ਮਾਮਲੇ ਵਿੱਚ ਸਾਬਕਾ ਸਥਾਨਕ ਸਰਕਾਰਾਂ ਮੰਤਰੀ ਨਵਜੋਤ ਸਿੰਘ ਸਿੱਧੂ ਦੀ ਸ਼ੁੱਕਰਵਾਰ ਨੂੰ ਗਵਾਹੀ ਵੀਡੀਓ ਕਾਨਫਰੰਸਿੰਗ ਰਾਹੀਂ ਕੋਰਟ ਵਿੱਚ ਰਿਕਾਰਡ ਕੀਤੀ ਗਈ।ਦੱਸਿਆ ਜਾ ਰਿਹਾ ਹੈ ਕਿ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਆਪਣੇ ਬਿਆਨ ਵਿੱਚ ਜ਼ਿਆਦਾਤਰ ਗੱਲਾਂ ਤੋਂ ਖੱਦ ਨੂੰ ਅਨਜਾਣ ਦੱਸਦਿਆਂ ਕਿਹਾ ਕਿ ਉਨ੍ਹਾਂ ਦੇ ਮੰਤਰਾਲੇ ਵਿੱਚ ਲੱਖਾਂ ਫਾਈਲਾਂ ਆਉਂਦੀਆਂ ਸਨ। ਇਸ ਦੇ ਨਾਲ ਹੀ ਸਿੱਧੂ ਨੇ ਇਹ ਕਿਹਾ ਕਿ ਇਹ ਬਹੁਤ ਪੁਰਾਣੀ ਗੱਲ ਹੈ ਇਸ ਲਈ ਯਕੀਨ ਨਾਲ ਕੁੱਝ ਨਹੀਂ ਕਿਹਾ ਜਾ ਸਕਦਾ।

ਹੋਰ ਪੜ੍ਹੋ ...
  • Share this:

ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਜੋ ਕਿ ਪਟਿਆਲਾ ਦੀ ਜੇਲ੍ਹ ਵਿੱਚ ਬੰਦ ਹਨ ਉਨ੍ਹਾਂ ਦੀ ਅੱਜ ਸੀਐੱਲਯੂ ਕੇਸ ਦੇ ਮਾਮਲੇ ਵਿੱਚ ਲੁਧਿਆਣਾ ਦੀ ਅਦਾਲਤ ਵਿੱਚ ਪੇਸ਼ੀ ਹੋਈ।ਕਾਫੀ ਮਸ਼ੱਕਤ ਤੋਂ ਬਾਅਦ ਸਾਬਕਾ ਡੀਐਸਪੀ ਬਲਵਿੰਦਰ ਸਿੰਘ ਸੇਖੋਂ ਵੱਲੋਂ ਸਾਬਕਾ ਖੁਰਾਕ ਅਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਖ਼ਿਲਾਫ਼ ਦਰਜ ਕਰਵਾਈ ਗਈ ਸ਼ਿਕਾਇਤ ਮਾਮਲੇ ਵਿੱਚ ਸਾਬਕਾ ਸਥਾਨਕ ਸਰਕਾਰਾਂ ਮੰਤਰੀ ਨਵਜੋਤ ਸਿੰਘ ਸਿੱਧੂ ਦੀ ਸ਼ੁੱਕਰਵਾਰ ਨੂੰ ਗਵਾਹੀ ਵੀਡੀਓ ਕਾਨਫਰੰਸਿੰਗ ਰਾਹੀਂ ਕੋਰਟ ਵਿੱਚ ਰਿਕਾਰਡ ਕੀਤੀ ਗਈ।ਦੱਸਿਆ ਜਾ ਰਿਹਾ ਹੈ ਕਿ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਆਪਣੇ ਬਿਆਨ ਵਿੱਚ ਜ਼ਿਆਦਾਤਰ ਗੱਲਾਂ ਤੋਂ ਖੱਦ ਨੂੰ ਅਨਜਾਣ ਦੱਸਦਿਆਂ ਕਿਹਾ ਕਿ ਉਨ੍ਹਾਂ ਦੇ ਮੰਤਰਾਲੇ ਵਿੱਚ ਲੱਖਾਂ ਫਾਈਲਾਂ ਆਉਂਦੀਆਂ ਸਨ। ਇਸ ਦੇ ਨਾਲ ਹੀ ਸਿੱਧੂ ਨੇ ਇਹ ਕਿਹਾ ਕਿ ਇਹ ਬਹੁਤ ਪੁਰਾਣੀ ਗੱਲ ਹੈ ਇਸ ਲਈ ਯਕੀਨ ਨਾਲ ਕੁੱਝ ਨਹੀਂ ਕਿਹਾ ਜਾ ਸਕਦਾ।

ਤੁਹਾਨੂੰ ਦੱਸ ਦੇਈਏ ਕਿ ਇਸ ਤੋਂ ਪਹਿਲਾਂ ਹੋਈ ਪਿਛਲੀ ਪੇਸ਼ੀ 'ਤੇ ਸ਼ਿਕਾਇਤਕਰਤਾ ਦੇ ਵਕੀਲ ਨੇ ਸੀਜੇਐਮ ਸੁਮਿਤ ਮੱਕੜ ਦੀ ਅਦਾਲਤ ਅੱਗੇ ਬੇਨਤੀ ਕੀਤੀ ਸੀ ਕਿ ਉਹ ਨਹੀਂ ਚਾਹੁੰਦੇ ਕਿ ਨਵਜੋਤ ਸਿੰਘ ਸਿੱਧੂ ਵੀਡੀਓ ਕਾਨਫਰੰਸਿੰਗ ਰਾਹੀਂ ਗਵਾਹੀ ਦੇਣ। ਉਹ ਵੀਡੀਓ ਕਾਨਫਰੰਸਿੰਗ ਰਾਹੀਂ ਗਵਾਹ ਨਵਜੋਤ ਸਿੰਘ ਸਿੱਧੂ ਤੋਂ ਪੁੱਛਗਿੱਛ ਕਰਨ ਦੀ ਇਜਾਜ਼ਤ ਦੇਣ ਵਾਲੇ ਹਾਈ ਕੋਰਟ ਦੇ ਹੁਕਮ ਨੂੰ ਚੁਣੌਤੀ ਦੇਣਾ ਚਾਹੁੰਦੇ ਹਨ। ਇਸ ਤੋਂ ਬਾਅਦ ਅਦਾਲਤ ਨੇ ਮਾਮਲੇ ਦੀ ਸੁਣਵਾਈ 4 ਨਵੰਬਰ ਤੱਕ ਮੁਲਤਵੀ ਕਰ ਦਿੱਤੀ ਸੀ। ਜਿਸ ਤੋਂ ਬਾਅਦ ਅੱਜ ਨਵਜੋਤ ਸਿੰਘ ਸਿੱਧੂ ਨੇ ਅੱਜ ਵੀਡੀਓ ਕਾਨਫਰੰਸਿੰਗ ਜ਼ਰੀਏ ਆਪਣੀ ਪੇਸ਼ੀ ਭੁਗਤੀ।

Published by:Shiv Kumar
First published:

Tags: Bharat Bhushan Ashu, Case, Ludhiana Court, Navjot singh sidhu