ਹਲਵਾਰਾ- ਭਗਵੰਤ ਮਾਨ ਲੁਧਿਆਣਾ ਦੇ ਪਿੰਡ ਸਰਾਭਾ ਵਿਖੇ ਪਹੁੰਚ ਕੇ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ਮੌਕੇ ਸਿਜਦਾ ਕੀਤਾ ਹੈ। ਸੀਐਮ ਨੇ ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ਸ਼ਰਧਾਂਜਲੀ ਦਿੱਤੀ। ਸ਼ਹੀਦ ਕਰਤਾਰ ਸਿੰਘ ਸਰਾਭਾ ਨੇ 19 ਸਾਲ ਦੀ ਉਮਰ ਵਿੱਚ ਫਾਂਸੀ ਨੂੰ ਚੁੰਮਿਆ ਸੀ। ਅੱਜ ਉਨ੍ਹਾਂ ਦਾ 107ਵਾਂ ਸ਼ਹੀਦੀ ਦਿਹਾੜਾ ਹੈ ਅਤੇ ਜੱਦੀ ਪਿੰਡ ਸਰਾਭਾ ਵਿੱਚ ਰਾਜ ਪੱਧਰੀ ਸਮਾਗਮ ਕਰਵਾਇਆ ਹੈ।
ਉਨ੍ਹਾਂ ਨੇ ਟਵੀਟ ਕਰ ਲਿਖਿਆ ਹੈ "ਸੇਵਾ ਦੇਸ਼ ਦੀ ਜਿੰਦੜੀਏ ਬੜੀ ਔਖੀ, ਗੱਲਾਂ ਕਰਨੀਆਂ ਢੇਰ ਸੁਖੱਲੀਆਂ ਨੇ, ਜਿਹਨਾਂ ਦੇਸ਼ ਸੇਵਾ ‘ਚ ਪੈਰ ਪਾਇਆ ਓਹਨਾਂ ਲੱਖ ਮੁਸੀਬਤਾਂ ਝੱਲੀਆਂ ਨੇ… ਇਹ ਤੁੱਕਾਂ ਲਿਖਣ ਵਾਲੇ ਮਹਾਨ ਯੋਧੇ…ਜਿਹਨਾਂ ਛੋਟੀ ਉਮਰੇ ਵਤਨ ਖ਼ਾਤਿਰ ਐਸੇ ਕਾਰਜ ਕੀਤੇ ਜੋ ਉਹਨਾਂ ਨੂੰ ਬਾਲ ਜਰਨੈਲ ਅਖਵਾ ਗਏ…ਸ਼ਹੀਦ ਕਰਤਾਰ ਸਿੰਘ ਸਰਾਭਾ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਸਿਜਦਾ। "
ਸੇਵਾ ਦੇਸ਼ ਦੀ ਜਿੰਦੜੀਏ ਬੜੀ ਔਖੀ
ਗੱਲਾਂ ਕਰਨੀਆਂ ਢੇਰ ਸੁਖੱਲੀਆਂ ਨੇ,
ਜਿਹਨਾਂ ਦੇਸ਼ ਸੇਵਾ ‘ਚ ਪੈਰ ਪਾਇਆ
ਓਹਨਾਂ ਲੱਖ ਮੁਸੀਬਤਾਂ ਝੱਲੀਆਂ ਨੇ…
ਇਹ ਤੁੱਕਾਂ ਲਿਖਣ ਵਾਲੇ ਮਹਾਨ ਯੋਧੇ…ਜਿਹਨਾਂ ਛੋਟੀ ਉਮਰੇ ਵਤਨ ਖ਼ਾਤਿਰ ਐਸੇ ਕਾਰਜ ਕੀਤੇ ਜੋ ਉਹਨਾਂ ਨੂੰ ਬਾਲ ਜਰਨੈਲ ਅਖਵਾ ਗਏ…ਸ਼ਹੀਦ ਕਰਤਾਰ ਸਿੰਘ ਸਰਾਭਾ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਸਿਜਦਾ pic.twitter.com/jftPNqN0cA
— Bhagwant Mann (@BhagwantMann) November 16, 2022
ਸੀਐਮ ਭਗਵੰਤ ਮਾਨ ਨੇ ਸੰਬੋਧਨ ਕਰਦਿਆਂ ਕਿਹਾ ਕਿ ਕਿ ਸ਼ਹੀਦ ਕਰਤਾਰ ਸਿੰਘ ਸਰਾਭਾ ਦੀ ਬਹੁਤ ਵੱਡੀ ਕੁਰਬਾਨੀ ਹੈ ਅਤੇ ਸਾਡੇ ਲਈ ਪ੍ਰੇਰਨਾ ਦਾ ਸਰੋਤ ਹੈ। ਉਨ੍ਹਾਂ ਕਿਹਾ ਕਿ ਮੈਂ ਭਾਰਤ ਸਰਕਾਰ ਤੋਂ ਮੰਗ ਕੀਤੀ ਹੈ ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ਭਾਰਤ ਰਤਨ ਐਵਾਰਡ ਦਿੱਤਾ ਜਾਵੇ।
ਇਸ ਮੌਕੇ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਅਗਲੇ ਦੋ ਮਹੀਨਿਆਂ ਵਿੱਚ ਸੂਬੇ ਵਿੱਚ ਲਗਭਗ 500 ਹੋਰ ਆਮ ਆਦਮੀ ਕਲੀਨਿਕ ਖੋਲ੍ਹੇਗੀ। ਇਸਦੇ ਲਈ, ਪੇਂਡੂ ਅਤੇ ਸ਼ਹਿਰੀ ਪ੍ਰਾਇਮਰੀ ਹੈਲਥ ਸੈਂਟਰਾਂ (PHCs) ਨੂੰ ਆਮ ਆਦਮੀ ਕਲੀਨਿਕਾਂ ਵਿੱਚ ਅਪਗ੍ਰੇਡ ਕੀਤਾ ਜਾਵੇਗਾ। ਇਹ ਕਲੀਨਿਕ 26 ਜਨਵਰੀ 2023 ਨੂੰ ਸ਼ੁਰੂ ਕੀਤੇ ਜਾਣਗੇ। ਸਕੀਮ ਤਹਿਤ ਇਹ ਕਲੀਨਿਕ ਸੂਬੇ ਦੇ ਪਿੰਡਾਂ ਅਤੇ ਕਸਬਿਆਂ ਵਿੱਚ ਸਥਿਤ ਪੀਐਚਸੀਜ਼ ਦੀਆਂ ਪਹਿਲਾਂ ਤੋਂ ਮੌਜੂਦ ਇਮਾਰਤਾਂ ਵਿੱਚ ਖੋਲ੍ਹੇ ਜਾਣਗੇ। ਇੱਥੇ ਇਨ੍ਹਾਂ ਇਮਾਰਤਾਂ ਨੂੰ ਨਵੇਂ ਉਪਕਰਨਾਂ ਅਤੇ ਬੁਨਿਆਦੀ ਢਾਂਚੇ ਨਾਲ ਅਪਗ੍ਰੇਡ ਕੀਤਾ ਜਾਵੇਗਾ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Bhagwant Mann, Ludhiana, Punjab government