• Home
  • »
  • News
  • »
  • punjab
  • »
  • LUDHIANA COURT BLAST DEPUTY CHIEF MINISTER SUKHJINDER SINGH RANDHAWA ARRIVES AT THE SPOT INQUIRES ABOUT THE CONDITION OF THE INJURED

Ludhiana Court Blast: ਉਪ ਮੁੱਖ ਮੰਤਰੀ ਨੇ ਘਟਨਾ ਸਥਾਨ ਦਾ ਲਿਆ ਜਾਇਜ਼ਾ, ਜ਼ਖ਼ਮੀਆਂ ਦਾ ਪੁੱਛਿਆ ਹਾਲ-ਚਾਲ

ਉੱਪ ਮੁੱਖ ਮੰਤਰੀ ਸੁਖਜਿੰਦਰ ਰੰਧਾਵਾ ਨੇ ਉੱਚ ਅਧਿਕਾਰੀਆਂ ਨਾਲ ਘਟਨਾ ਦਾ ਜਾਇਜ਼ਾ ਲਿਆ। ਰੰਧਾਵਾ ਨੇ ਦੱਸਿਆ ਕਿ ਸਾਡੀ ਫੋਰੈਂਸਿਕ ਟੀਮ ਮੌਕੇ 'ਤੇ ਪਹੁੰਚ ਗਈ ਹੈ। ਪੰਜਾਬ ਇੱਕ ਸਰਹੱਦੀ ਸੂਬਾ ਹੈ, ਇਸ ਲਈ ਅਸੀਂ ਬਾਹਰੀ ਤਾਕਤਾਂ ਦੀ ਸੰਭਾਵਨਾ ਸਮੇਤ ਕਿਸੇ ਵੀ ਚੀਜ਼ ਤੋਂ ਇਨਕਾਰ ਨਹੀਂ ਕਰ ਸਕਦੇ, ਕਿਉਂਕਿ ਉਹ ਕਦੇ ਨਹੀਂ ਚਾਹੁੰਦੇ ਕਿ ਪੰਜਾਬ ਸਥਿਰ ਰਹੇ।

Youtube Video
  • Share this:
    ਲੁਧਿਆਣਾ : ਲੁਧਿਆਣਾ 'ਚ ਵੀਰਵਾਰ ਨੂੰ ਜ਼ਿਲਾ ਅਦਾਲਤ ਦੇ ਅਹਾਤੇ 'ਚ ਹੋਏ ਧਮਾਕੇ 'ਚ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ ਤਿੰਨ ਹੋਰ ਜ਼ਖਮੀ ਹੋ ਗਏ। ਪੁਲਿਸ ਨੇ ਦੱਸਿਆ ਕਿ ਇਹ ਧਮਾਕਾ ਕੋਰਟ ਕੰਪਲੈਕਸ ਦੀ ਦੂਜੀ ਮੰਜ਼ਿਲ 'ਤੇ ਬਣੇ ਟਾਇਲਟ 'ਚ ਹੋਇਆ। ਉਸ ਸਮੇਂ ਜ਼ਿਲ੍ਹਾ ਅਦਾਲਤ ਦੀ ਕਾਰਵਾਈ ਚੱਲ ਰਹੀ ਸੀ। ਧਮਾਕਾ ਇੰਨਾ ਜ਼ਬਰਦਸਤ ਸੀ ਕਿ ਕੈਂਪਸ ਦੀ ਇੱਕ ਕੰਧ ਨੂੰ ਨੁਕਸਾਨ ਪਹੁੰਚਿਆ ਅਤੇ ਇਮਾਰਤ ਵਿੱਚ ਖੜੀਆਂ ਕੁਝ ਗੱਡੀਆਂ ਨੂੰ ਵੀ ਨੁਕਸਾਨ ਪਹੁੰਚਿਆ। ਗ੍ਰਹਿ ਮੰਤਰਾਲੇ ਨੇ ਇਸ ਪੂਰੇ ਮਾਮਲੇ 'ਤੇ ਪੰਜਾਬ ਸਰਕਾਰ ਤੋਂ ਰਿਪੋਰਟ ਮੰਗੀ ਹੈ। ਮੀਡੀਆ ਰਿਪੋਰਟਾਂ ਮੁਤਾਬਕ ਐਨਐਸਜੀ ਅਤੇ ਐਨਆਈਏ ਦੀਆਂ ਟੀਮਾਂ ਮੌਕੇ ਲਈ ਰਵਾਨਾ ਹੋ ਗਈਆਂ ਹਨ। NIA ਅਤੇ NSG ਦੀ ਟੀਮ ਇਸ ਧਮਾਕੇ ਦੀ ਅੱਤਵਾਦੀ ਅਤੇ ਵਿਦੇਸ਼ੀ ਸਾਜ਼ਿਸ਼ ਦੇ ਕੋਣ ਤੋਂ ਜਾਂਚ ਕਰੇਗੀ।



    ਉੱਪ ਮੁੱਖ ਮੰਤਰੀ ਸੁਖਜਿੰਦਰ ਰੰਧਾਵਾ ਨੇ ਉੱਚ ਅਧਿਕਾਰੀਆਂ ਨਾਲ ਘਟਨਾ ਦਾ ਜਾਇਜ਼ਾ ਲਿਆ। ਰੰਧਾਵਾ ਨੇ ਦੱਸਿਆ ਕਿ ਸਾਡੀ ਫੋਰੈਂਸਿਕ ਟੀਮ ਮੌਕੇ 'ਤੇ ਪਹੁੰਚ ਗਈ ਹੈ। ਪੰਜਾਬ ਇੱਕ ਸਰਹੱਦੀ ਸੂਬਾ ਹੈ, ਇਸ ਲਈ ਅਸੀਂ ਬਾਹਰੀ ਤਾਕਤਾਂ ਦੀ ਸੰਭਾਵਨਾ ਸਮੇਤ ਕਿਸੇ ਵੀ ਚੀਜ਼ ਤੋਂ ਇਨਕਾਰ ਨਹੀਂ ਕਰ ਸਕਦੇ, ਕਿਉਂਕਿ ਉਹ ਕਦੇ ਨਹੀਂ ਚਾਹੁੰਦੇ ਕਿ ਪੰਜਾਬ ਸਥਿਰ ਰਹੇ। ਡਿਪਟੀ ਕਮਿਸ਼ਨਰ ਦੀਆਂ ਹਦਾਇਤਾਂ 'ਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਲੁਧਿਆਣਾ ਨੂੰ ਪੂਰੀ ਤਰ੍ਹਾਂ ਖਾਲੀ ਕਰਵਾ ਲਿਆ ਗਿਆ ਹੈ। ਇਸ ਦੇ ਨਾਲ ਹੀ ਜ਼ਿਲ੍ਹੇ ਦੇ ਸਾਰੇ ਸਰਕਾਰੀ ਦਫ਼ਤਰਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।

    ਦੂਜੇ ਪਾਸੇ ਪੁਲੀਸ ਕਮਿਸ਼ਨਰ ਗੁਰਪ੍ਰੀਤ ਭੁੱਲਰ ਨੇ ਕਿਹਾ ਕਿ ਮ੍ਰਿਤਕ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਜਾਂ ਤਾਂ ਉਹ ਵਿਸਫੋਟਕ ਲੈ ਕੇ ਆਇਆ ਸੀ ਜਾਂ ਉਸਦੇ ਆਸ-ਪਾਸ ਸੀ। ਹੁਣ ਕੁਝ ਵੀ ਕਹਿਣਾ ਜਲਦਬਾਜ਼ੀ ਹੋਵੇਗੀ। ਬਾਕੀ ਚਾਰ ਜ਼ਖ਼ਮੀਆਂ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਵੀਰਵਾਰ ਦੁਪਹਿਰ ਲੁਧਿਆਣਾ ਦੀ ਅਦਾਲਤ ਦੇ ਕੰਪਲੈਕਸ ਵਿੱਚ ਹੋਏ ਬੰਬ ਧਮਾਕੇ ਤੋਂ ਬਾਅਦ ਗ੍ਰਹਿ ਮੰਤਰਾਲੇ ਨੇ ਇਸ ਮਾਮਲੇ ਵਿੱਚ ਪੰਜਾਬ ਸਰਕਾਰ ਤੋਂ ਰਿਪੋਰਟ ਤਲਬ ਕੀਤੀ ਹੈ। ਇਸ ਦੇ ਨਾਲ ਹੀ ਪੰਜਾਬ 'ਚ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ।
    Published by:Ashish Sharma
    First published: