• Home
 • »
 • News
 • »
 • punjab
 • »
 • LUDHIANA COURT BLAST FIR REGISTERED AGAINST UNKNOWN PERSON SECTION 144 ENFORCED IN THE CITY

Ludhiana Court Blast : ਅਣਪਛਾਤੇ ਵਿਅਕਤੀ ਖਿਲਾਫ ਦਰਜ FIR, ਸ਼ਹਿਰ ਵਿੱਚ ਧਾਰਾ 144 ਲਾਗੂ

ਕੌਮੀ ਸੁਰੱਖਿਆ ਗਾਰਡ (NSG) ਦੀ ਇੱਕ ਟੀਮ ਮਾਮਲੇ ਦੀ ਜਾਂਚ ਲਈ ਲੁਧਿਆਣਾ ਜ਼ਿਲ੍ਹਾ ਅਦਾਲਤ ਕੰਪਲੈਕਸ ਵਿੱਚ ਵਿਸਫੋਟ ਵਾਲੀ ਥਾਂ ਦਾ ਦੌਰਾ ਕੀਤਾ ਹੈ। ਐਨਐਸਜੀ ਦੀ ਇੱਕ ਤੋਂ ਬਾਅਦ ਇੱਕ ਤੀਸਰੀ ਟੀਮ ਮੌਕੇ ਉਤੇ ਪਹੁੰਚੀ ਹੈ। ਹੁਣ ਐੱਨ.ਐੱਸ.ਜੀ. ਦਾ ਬੰਬ  ਨਿਰੋਧਕ ਦਸਤਾ ਆ ਗਿਆ ਹੈ। ਇਸ ਤੋਂ ਪਹਿਲਾਂ ਐਨਐਸਜੀ ਦੀ ਫੋਰੈਂਸਿਕ ਟੀਮ ਵੀ ਪਹੁੰਚ ਚੁੱਕੀ ਹੈ। 

Ludhiana Court Blast : ਅਣਪਛਾਤੇ ਵਿਅਕਤੀ ਖਿਲਾਫ ਦਰਜ FIR, ਸ਼ਹਿਰ ਵਿੱਚ ਧਾਰਾ 144 ਲਾਗੂ

 • Share this:
  ਲੁਧਿਆਣਾ : ਲੁਧਿਆਣਾ ਕੋਰਟ ਕੰਪਲੈਕਸ ਵਿੱਚ ਅੱਜ ਹੋਏ ਇੱਕ ਧਮਾਕੇ ਦੇ ਸਬੰਧ ਵਿੱਚ ਵੀਰਵਾਰ ਨੂੰ ਇੱਕ ਅਣਪਛਾਤੇ ਵਿਅਕਤੀ ਦੇ ਖਿਲਾਫ ਪਹਿਲੀ ਸੂਚਨਾ ਰਿਪੋਰਟ (FIR) ਦਰਜ ਕੀਤੀ ਗਈ ਸੀ, ਜਿਸ ਵਿੱਚ ਘੱਟੋ ਘੱਟ ਇੱਕ ਵਿਅਕਤੀ ਦੀ ਮੌਤ ਹੋ ਗਈ ਸੀ ਅਤੇ ਪੰਜ ਹੋਰ ਜ਼ਖਮੀ ਹੋ ਗਏ ਸਨ। ਸਰਕਾਰ ਨੇ ਸੂਬੇ ਵਿੱਚ ਹਾਈ ਅਲਰਟ ਦਾ ਐਲਾਨ ਕਰ ਦਿੱਤਾ ਹੈ। ਲੁਧਿਆਣਾ ਵਿੱਚ ਧਾਰਾ-144 ਲਾਗੂ ਕਰ ਦਿੱਤੀ ਗਈ ਹੈ।

  ANI ਦੀ ਰਿਪੋਰਟ ਅਨੁਸਾਰ, ਲੁਧਿਆਣਾ ਕੋਰਟ ਕੰਪਲੈਕਸ ਵਿੱਚ ਦਿਨ ਪਹਿਲਾਂ ਹੋਏ ਧਮਾਕੇ ਦੇ ਸਬੰਧ ਵਿੱਚ ਇੱਕ ਅਣਪਛਾਤੇ ਵਿਅਕਤੀ ਦੇ ਖਿਲਾਫ ਐਫਆਈਆਰ ਦਰਜ ਕੀਤੀ ਗਈ ਹੈ। ਕੌਮੀ ਸੁਰੱਖਿਆ ਗਾਰਡ (NSG) ਦੀ ਇੱਕ ਟੀਮ ਮਾਮਲੇ ਦੀ ਜਾਂਚ ਲਈ ਲੁਧਿਆਣਾ ਜ਼ਿਲ੍ਹਾ ਅਦਾਲਤ ਕੰਪਲੈਕਸ ਵਿੱਚ ਵਿਸਫੋਟ ਵਾਲੀ ਥਾਂ ਦਾ ਦੌਰਾ ਕੀਤਾ ਹੈ। ਐਨਐਸਜੀ ਦੀ ਇੱਕ ਤੋਂ ਬਾਅਦ ਇੱਕ ਤੀਸਰੀ ਟੀਮ ਮੌਕੇ ਉਤੇ ਪਹੁੰਚੀ ਹੈ। ਹੁਣ ਐੱਨ.ਐੱਸ.ਜੀ. ਦਾ ਬੰਬ  ਨਿਰੋਧਕ ਦਸਤਾ ਆ ਗਿਆ ਹੈ। ਇਸ ਤੋਂ ਪਹਿਲਾਂ ਐਨਐਸਜੀ ਦੀ ਫੋਰੈਂਸਿਕ ਟੀਮ ਵੀ ਪਹੁੰਚ ਚੁੱਕੀ ਹੈ।

  ਪੰਜਾਬ ਦੇ ਡੀਜੀਪੀ ਸਿਧਾਰਥ ਚਟੋਪਾਧਿਆਏ ਨੇ ਕਿਹਾ ਕਿ ਸੂਬੇ ਦੇ ਸਾਰੇ ਭੀੜ-ਭੜੱਕੇ ਵਾਲੇ ਇਲਾਕਿਆਂ ਨੂੰ ਅਲਰਟ 'ਤੇ ਰੱਖਿਆ ਗਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਲੋਕਾਂ ਨੂੰ ਸਾਵਧਾਨ ਰਹਿਣ ਲਈ ਕਿਹਾ ਹੈ। ਚੀਫ਼ ਜਸਟਿਸ ਐਨਵੀ ਰਮੰਨਾ ਨੇ ਹਾਦਸੇ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜੱਜ ਨੂੰ ਇਸ ਮਾਮਲੇ 'ਤੇ ਨਜ਼ਰ ਰੱਖਣ ਦੇ ਨਿਰਦੇਸ਼ ਦਿੱਤੇ ਹਨ। ਸੂਤਰਾਂ ਤੋਂ ਜਾਣਕਾਰੀ ਮਿਲੀ ਹੈ ਕਿ ਇਸ ਘਟਨਾ ਬਾਰੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪੂਰੀ ਜਾਣਕਾਰੀ ਦੇ ਦਿੱਤੀ ਗਈ ਹੈ। ਇਸ ਦੇ ਨਾਲ ਹੀ ਚੁੱਕੇ ਗਏ ਕਦਮਾਂ ਬਾਰੇ ਵੀ ਦੱਸਿਆ ਹੈ।
  ਪੰਜਾਬ ਦੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਹੁਣ ਤੱਕ ਦੀ ਜਾਂਚ ਵਿੱਚ ਇਹ ਗੱਲ ਸਾਹਮਣੇ ਆਈ ਹੈ ਕਿ ਜਿਸ ਵਿਅਕਤੀ ਦੀ ਲਾਸ਼ ਕੋਲ ਸੀ, ਉਸ ਕੋਲ ਵਿਸਫੋਟਕ ਸੀ, ਹਾਲਾਂਕਿ ਭੁੱਲਰ ਨੇ ਆਤਮਘਾਤੀ ਹਮਲਾਵਰ ਦੇ ਕੋਣ ਬਾਰੇ ਕੁਝ ਨਹੀਂ ਕਿਹਾ। ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ 'ਚ ਇਹ ਗੱਲ ਸਾਹਮਣੇ ਆਈ ਹੈ ਕਿ ਮ੍ਰਿਤਕ ਨੇ ਇਹ ਵਿਸਫੋਟਕ ਘਟਨਾ ਸਥਾਨ 'ਤੇ ਲਾਇਆ ਹੋਇਆ ਸੀ, ਜਿਸ ਦੌਰਾਨ ਇਹ ਧਮਾਕਾ ਹੋ ਗਿਆ।

  ਦੱਸਣਯੋਗ ਹੈ ਕਿ ਲੁਧਿਆਣਾ ਵਿੱਚ ਵੀਰਵਾਰ ਨੂੰ ਜ਼ਿਲ੍ਹਾ ਅਦਾਲਤ ਦੇ ਅਹਾਤੇ ਵਿੱਚ ਹੋਏ ਧਮਾਕੇ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਅਤੇ ਪੰਜ ਹੋਰ ਜ਼ਖ਼ਮੀ ਹੋ ਗਏ। ਪੁਲਸ ਨੇ ਦੱਸਿਆ ਕਿ ਇਹ ਧਮਾਕਾ ਕੋਰਟ ਕੰਪਲੈਕਸ ਦੀ ਦੂਜੀ ਮੰਜ਼ਿਲ 'ਤੇ ਬਣੇ ਟਾਇਲਟ 'ਚ ਹੋਇਆ। ਉਸ ਸਮੇਂ ਜ਼ਿਲ੍ਹਾ ਅਦਾਲਤ ਦੀ ਕਾਰਵਾਈ ਚੱਲ ਰਹੀ ਸੀ। ਧਮਾਕਾ ਇੰਨਾ ਜ਼ਬਰਦਸਤ ਸੀ ਕਿ ਕੈਂਪਸ ਦੀ ਇੱਕ ਕੰਧ ਨੂੰ ਨੁਕਸਾਨ ਪਹੁੰਚਿਆ ਅਤੇ ਇਮਾਰਤ ਵਿੱਚ ਖੜੀਆਂ ਕੁਝ ਗੱਡੀਆਂ ਨੂੰ ਵੀ ਨੁਕਸਾਨ ਪਹੁੰਚਿਆ।
  Published by:Ashish Sharma
  First published: