ਲੁਧਿਆਣਾ ਦੇ ਗਿਆਸਪੁਰਾ ਵਿਚ ਆਕਸੀਜਨ ਬਣਾਉਣ ਵਾਲੀ ਫੈਕਟਰੀ ਵਿਚ ਸਵੇਰੇ ਗੈਸ ਲੀਕ ਹੋ ਗਈ, ਜਿਸ ਤੋਂ ਬਾਅਦ ਫੈਕਟਰੀ ਵਿਚ ਕੰਮ ਕਰਨ ਵਾਲੇ ਕਈ ਲੋਕ ਬੇਹੋਸ਼ ਹੋ ਗਏ।
ਇੱਥੋਂ 5 ਵਿਅਕਤੀਆਂ ਸਿਵਲ ਹਸਪਤਾਲ ਇਲਾਜ ਲਈ ਭੇਜਿਆ ਗਿਆ ਹੈ, ਜਿਨ੍ਹਾਂ ਵਿਚੋਂ ਚਾਰ ਬਿਲਕੁਲ ਬੇਹੋਸ਼ੀ ਦੀ ਹਾਲਾਤ ਵਿਚ ਹਨ। ਦੱਸਿਆ ਜਾ ਰਿਹਾ ਹੈ ਕਿ ਫੈਕਟਰੀ ਵਿਚ ਗੈਸ ਨੂੰ ਟੈਂਕਰ ਵਿਚੋਂ ਫੈਕਟਰੀ ਦੇ ਟੈਂਕਰ ਵਿਚ ਤਬਦੀਲ ਕੀਤਾ ਜਾ ਰਿਹਾ ਸੀ, ਜਿਸ ਤੋਂ ਬਾਅਦ ਅਚਾਨਕ ਗੈਸ ਲੀਕ ਹੋ ਗਈ।
ਗੈਸ ਲੀਕ ਹੁੰਦੀਆਂ ਹੀ ਕਈ ਮਜ਼ਦੂਰ ਬੇਹੋਸ਼ ਹੋ ਗਏ। ਆਕਸੀਜਨ ਬਣਾਉਣ ਵਾਲੀ ਫੈਕਟਰੀ ਵਿਚ ਤਬਦੀਲੀ ਸਮੇਂ ਪਾਈਪ ਫਟਣ ਕਰਕੇ ਆਕਸੀਜਨ ਲੀਕ ਦੱਸੀ ਜਾ ਰਹੀ ਹੈ।
ਇਲਾਕੇ ਵਿਚ ਇਸ ਕਾਰਨ ਸਹਿਮ ਦਾ ਮਾਹੌਲ ਬਣ ਗਿਆ। ਗੈਸ ਲੀਕ ਕਰਕੇ ਰਾਹਗੀਰ ਸੜਕ ਤੋਂ ਵਾਪਸ ਮੁੜਦੇ ਵੇਖੇ ਗਏ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।