Home /News /punjab /

Ludhiana : ਹਸਪਤਾਲ ਦੇ ਐਮਰਜੈਂਸੀ ਵਾਰਡ ‘ਚ ਨਾਬਾਲਗ ਲੜਕੇ ਦੀ ਹੱਤਿਆ

Ludhiana : ਹਸਪਤਾਲ ਦੇ ਐਮਰਜੈਂਸੀ ਵਾਰਡ ‘ਚ ਨਾਬਾਲਗ ਲੜਕੇ ਦੀ ਹੱਤਿਆ

 Ludhiana : ਹਸਪਤਾਲ ਦੇ ਐਮਰਜੈਂਸੀ ਵਾਰਡ ‘ਚ ਨਾਬਾਲਗ ਲੜਕੇ ਦੀ ਹੱਤਿਆ

Ludhiana : ਹਸਪਤਾਲ ਦੇ ਐਮਰਜੈਂਸੀ ਵਾਰਡ ‘ਚ ਨਾਬਾਲਗ ਲੜਕੇ ਦੀ ਹੱਤਿਆ

ਐਫਆਈਆਰ ਮੁਤਾਬਕ ਮੁਲਜ਼ਮ ਨੇ ਹਸਪਤਾਲ ਦੇ ਡਾਕਟਰਾਂ, ਨਰਸਾਂ ਅਤੇ ਮਰੀਜ਼ਾਂ ਦੀ ਮੌਜੂਦਗੀ ਵਿੱਚ ਇਸ ਵਾਰਦਾਤ ਨੂੰ ਅੰਜਾਮ ਦਿੱਤਾ। ਹਮਲਾਵਰਾਂ ਨੇ 15 ਸਾਲਾ ਲੜਕੇ 'ਤੇ ਤਲਵਾਰ ਅਤੇ ਕੁਹਾੜੀ ਨਾਲ ਹਮਲਾ ਕਰ ਦਿੱਤਾ। ਮ੍ਰਿਤਕ ਲੜਕੇ ਦੀ ਪਛਾਣ ਸਾਵਨ ਕੁਮਾਰ ਵਜੋਂ ਹੋਈ ਹੈ, ਜੋ ਕਿ ਈਡਬਲਿਊਐਸ ਕਲੋਨੀ, ਲੁਧਿਆਣਾ ਦਾ ਰਹਿਣ ਵਾਲਾ ਸੀ।

ਹੋਰ ਪੜ੍ਹੋ ...
 • Share this:
  ਲੁਧਿਆਣਾ- ਪੰਜਾਬ ਦੇ ਲੁਧਿਆਣਾ ਜ਼ਿਲੇ ਦੇ ਸਿਵਲ ਹਸਪਤਾਲ 'ਚ ਇਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ, ਜਿੱਥੇ ਵੀਰਵਾਰ ਰਾਤ ਹਸਪਤਾਲ ਦੇ ਐਮਰਜੈਂਸੀ ਵਾਰਡ 'ਚ ਦਾਖਲ 15 ਸਾਲਾ ਲੜਕੇ ਦਾ ਕਥਿਤ ਤੌਰ 'ਤੇ ਕਤਲ ਕਰ ਦਿੱਤਾ ਗਿਆ। ਐਫਆਈਆਰ ਮੁਤਾਬਕ ਮੁਲਜ਼ਮ ਨੇ ਹਸਪਤਾਲ ਦੇ ਡਾਕਟਰਾਂ, ਨਰਸਾਂ ਅਤੇ ਮਰੀਜ਼ਾਂ ਦੀ ਮੌਜੂਦਗੀ ਵਿੱਚ ਇਸ ਵਾਰਦਾਤ ਨੂੰ ਅੰਜਾਮ ਦਿੱਤਾ। ਹਮਲਾਵਰਾਂ ਨੇ 15 ਸਾਲਾ ਲੜਕੇ 'ਤੇ ਤਲਵਾਰ ਅਤੇ ਕੁਹਾੜੀ ਨਾਲ ਹਮਲਾ ਕਰ ਦਿੱਤਾ। ਮ੍ਰਿਤਕ ਲੜਕੇ ਦੀ ਪਛਾਣ ਸਾਵਨ ਕੁਮਾਰ ਵਜੋਂ ਹੋਈ ਹੈ, ਜੋ ਕਿ ਈਡਬਲਿਊਐਸ ਕਲੋਨੀ, ਲੁਧਿਆਣਾ ਦਾ ਰਹਿਣ ਵਾਲਾ ਸੀ। ਇੰਡੀਅਨ ਐਕਸਪ੍ਰੈਸ ਦੀ ਰਿਪੋਰਟ ਅਨੁਸਾਰ ਪੁਲਿਸ ਨੇ ਦੱਸਿਆ ਕਿ ਈਡਬਲਯੂਐਸ ਕਲੋਨੀ ਦੇ ਨੌਜਵਾਨਾਂ ਦੇ ਦੋ ਗੁੱਟਾਂ ਵਿੱਚ ਕਈ ਦਿਨਾਂ ਤੋਂ ਲੜਾਈ ਚੱਲ ਰਹੀ ਸੀ ਅਤੇ ਪਹਿਲਾਂ ਵੀ ਮਾਮੂਲੀ ਝਗੜਾ ਹੋਇਆ ਸੀ।

  ਲੁਧਿਆਣਾ ਪੁਲਿਸ ਵੱਲੋਂ ਹਸਪਤਾਲ ਦੀ ਚਾਰਦੀਵਾਰੀ ਵਿੱਚ ਵਿਸ਼ੇਸ਼ ਚੌਕੀ ਹੋਣ ਦੇ ਬਾਵਜੂਦ ਇਹ ਘਟਨਾ ਸਾਹਮਣੇ ਆਈ ਹੈ। ਪੁਲੀਸ ਕਮਿਸ਼ਨਰ ਕੌਸਤੁਭ ਸ਼ਰਮਾ ਨੇ ਦੱਸਿਆ ਕਿ ਹਸਪਤਾਲ ਵਿੱਚ ਤਿੰਨ ਪੁਲੀਸ ਮੁਲਾਜ਼ਮ ਤਾਇਨਾਤ ਹਨ ਪਰ ਬੀਤੀ ਰਾਤ ਕੋਈ ਵੀ ਡਿਊਟੀ ’ਤੇ ਹਾਜ਼ਰ ਨਹੀਂ ਸੀ। ਉਨ੍ਹਾਂ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਇਸ ਸਬੰਧੀ ਕਾਰਵਾਈ ਕੀਤੀ ਜਾਵੇਗੀ। ਮੀਡੀਆ ਰਿਪੋਰਟਾਂ ਮੁਤਾਬਕ ਐਮਰਜੈਂਸੀ ਵਾਰਡ 'ਚ ਨਾਬਾਲਗ 'ਤੇ ਹਮਲੇ ਦੌਰਾਨ ਹਸਪਤਾਲ ਦਾ ਸਾਰਾ ਸਟਾਫ ਮੌਕੇ ਤੋਂ ਫਰਾਰ ਹੋ ਗਿਆ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਡਵੀਜ਼ਨ ਨੰਬਰ ਦੋ ਦੀ ਪੁਲਿਸ ਦੇ ਉੱਚ ਅਧਿਕਾਰੀ ਮੌਕੇ 'ਤੇ ਪਹੁੰਚ ਗਏ ਅਤੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ |

  ਪੁਲੀਸ ਨੇ ਸ਼ਿਕਾਇਤ ਦੇ ਆਧਾਰ ’ਤੇ ਵਿਸ਼ਾਲ, ਸਾਹਿਲ ਉਰਫ਼ ਸੋਰਪੀ, ਅਭਿਸ਼ੇਕ ਉਰਫ਼ ਖੈਚੂ, ਅੰਕੁਰ, ਮਨੂ, ਵਿਕਾਸ, ਸਾਹਿਲ ਅਤੇ ਇੱਕ ਅਣਪਛਾਤੇ ਖ਼ਿਲਾਫ਼ ਕੇਸ ਦਰਜ ਕਰਕੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ। ਮੀਡੀਆ ਰਿਪੋਰਟਾਂ ਮੁਤਾਬਕ ਨਾਬਾਲਗ ਸਾਵਨ ਕੁਮਾਰ ਦੀ ਹੱਤਿਆ ਉਸ ਸਮੇਂ ਕੀਤੀ ਗਈ ਜਦੋਂ ਉਹ ਹਸਪਤਾਲ ਦੇ ਐਮਰਜੈਂਸੀ ਵਾਰਡ ਦੇ ਬਾਹਰ ਖੜ੍ਹਾ ਸੀ ਅਤੇ ਉਸ ਦਾ ਭਰਾ ਸੁਮਿਤ ਅੰਦਰ ਇਲਾਜ ਅਧੀਨ ਸੀ। ਸਾਵਨ ਦੇ ਭਰਾ ਸੁਮਿਤ ਦਾ ਮੁਲਜ਼ਮ ਸਾਹਿਲ ਨਾਲ ਪੁਰਾਣੀ ਦੁਸ਼ਮਣੀ ਨੂੰ ਲੈ ਕੇ ਲੜਾਈ ਚੱਲ ਰਹੀ ਸੀ।
  Published by:Ashish Sharma
  First published:

  Tags: Crime news, Ludhiana, Punjab Police

  ਅਗਲੀ ਖਬਰ