Home /punjab /

Ludhiana: ਹਲਵਾਰਾ ਹਵਾਈ ਅੱਡਾ ਜਲਦ ਬਣ ਸਕਦਾ ਹੈ ਕਰਤਾਰ ਸਿੰਘ ਸਰਾਭਾ ਹਵਾਈ ਅੱਡਾ

Ludhiana: ਹਲਵਾਰਾ ਹਵਾਈ ਅੱਡਾ ਜਲਦ ਬਣ ਸਕਦਾ ਹੈ ਕਰਤਾਰ ਸਿੰਘ ਸਰਾਭਾ ਹਵਾਈ ਅੱਡਾ

ਸ਼ਹੀਦ ਕਰਤਾਰ ਸਿੰਘ ਸਰਾਭਾ ਦੇ 106ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਉਨ੍ਹਾਂ ਦੇ ਜੱਦੀ ਪਿੰਡ ਵਿ

ਸ਼ਹੀਦ ਕਰਤਾਰ ਸਿੰਘ ਸਰਾਭਾ ਦੇ 106ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਉਨ੍ਹਾਂ ਦੇ ਜੱਦੀ ਪਿੰਡ ਵਿ

ਸ਼ਹੀਦ ਕਰਤਾਰ ਸਿੰਘ ਸਰਾਭਾ ਦੇ 106ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਉਨ੍ਹਾਂ ਦੇ ਜੱਦੀ ਪਿੰਡ ਵਿਖੇ ਪੰਜਾਬ ਸਰਕਾਰ ਦੇਸ਼ ਦੇ ਮਹਾਨ ਕ੍ਰਾਂਤੀਕਾਰੀ ਨੂੰ ਸ਼ਰਧਾਂਜਲੀ ਵਜੋਂ ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂ 'ਤੇ ਰੱਖਣ ਲਈ ਛੇਤੀ ਹੀ ਕੇਂਦਰ ਸਰਕਾਰ ਨੂੰ ਪ੍ਰਸਤਾਵ ਭੇਜੇਗੀ।

ਹੋਰ ਪੜ੍ਹੋ ...
  • Share this:

ਸ਼ਿਵਮ ਮਹਾਜਨ, ਲੁਧਿਆਣਾ:

ਪੰਜਾਬ ਸਰਕਾਰ ਦੇਸ਼ ਦੇ ਮਹਾਨ ਕ੍ਰਾਂਤੀਕਾਰੀ ਨੂੰ ਸ਼ਰਧਾਂਜਲੀ ਵਜੋਂ ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂ 'ਤੇ ਰੱਖਣ ਲਈ ਛੇਤੀ ਹੀ ਕੇਂਦਰ ਸਰਕਾਰ ਨੂੰ ਪ੍ਰਸਤਾਵ ਭੇਜੇਗੀ।ਸ਼ਹੀਦ ਕਰਤਾਰ ਸਿੰਘ ਸਰਾਭਾ ਦੇ 106ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਉਨ੍ਹਾਂ ਦੇ ਜੱਦੀ ਪਿੰਡ ਵਿਖੇ ਕਰਵਾਏ ਗਏ ਰਾਜ ਪੱਧਰੀ ਸਮਾਗਮ ਦੀ ਪ੍ਰਧਾਨਗੀ ਕਰਦਿਆਂ ਕੈਬਨਿਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਸੂਬਾ ਸਰਕਾਰ ਜਲਦ ਹੀ ਕੇਂਦਰ ਸਰਕਾਰ ਨੂੰ ਪ੍ਰਸਤਾਵ ਭੇਜ ਕੇ ਅਪੀਲ ਕਰੇਗੀ।

ਇਹ ਦੇਸ਼ ਦੇ ਸਭ ਤੋਂ ਘੱਟ ਉਮਰ ਦੇ ਸ਼ਹੀਦ ਨੂੰ ਸ਼ਰਧਾਂਜਲੀ ਹੋਵੇਗੀ ਜਿਸ ਨੇ 19 ਸਾਲ ਦੀ ਉਮਰ ਵਿੱਚ ਸ਼ਹੀਦੀ ਪ੍ਰਾਪਤ ਕੀਤੀ।ਨੌਜਵਾਨਾਂ ਨੂੰ ਦੇਸ਼ ਦੇ ਮਹਾਨ ਸ਼ਹੀਦ ਦੇ ਨਕਸ਼ੇ ਕਦਮਾਂ 'ਤੇ ਚੱਲਣ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ ਅਤੇ ਸ਼ਹੀਦਾਂ ਦੀ ਮਹਾਨ ਕੁਰਬਾਨੀ ਲਈ ਸਦਾ ਰਿਣੀ ਰਹਿਣਾ ਚਾਹੀਦਾ ਹੈ । ਸ਼ਹੀਦ ਕਰਤਾਰ ਸਿੰਘ ਸਰਾਭਾ ਵੱਲੋਂ ਦਿੱਤੀ ਗਈ ਕੁਰਬਾਨੀ ਨੌਜਵਾਨਾਂ ਨੂੰ ਦੇਸ਼ ਦੀ ਸੇਵਾ ਲਈ ਪ੍ਰੇਰਿਤ ਕਰਨ ਲਈ ਹਮੇਸ਼ਾ ਇੱਕ ਰੋਸ਼ਨੀ ਦਾ ਕੰਮ ਕਰੇਗੀ।

Published by:Amelia Punjabi
First published:

Tags: Airport, Ludhiana, Martyr, Punjab