ਸ਼ਿਵਮ ਮਹਾਜਨ
ਲੁਧਿਆਣਾ ਵਿੱਚ ਇੱਕ ਵਾਰ ਫੇਰ ਤੋਂ ਕੋਰੋਨਾ ਨੇ ਆਪਣੀ ਦਸਤਕ ਦੇ ਦਿੱਤੀ ਹੈ ਬੀਤੇ ਦਸ ਦਿਨਾਂ ਤੋਂ ਕੋਰੋਨਾ ਦੇ ਮਾਮਲੇ ਨੇ ਰਫ਼ਤਾਰ ਫੜ ਲਈ ਹੈ। ਜਿੱਥੇ ਪਹਿਲਾਂ ਸਿੰਗਲ ਡਿਜਿਟ ਵਿਚ ਕੋਰੋਨਾ ਦੇ ਮਾਮਲੇ ਆਉਂਦੇ ਸਨ, ਉਥੇ ਹੀ ਹਰ ਰੋਜ਼ ਡਬਲ ਡਿਜਟ ਦੇ ਵਿਚਾਲੇ ਕੋਰੋਨਾ ਦੇ ਨਵੇਂ ਕੇਸ ਆ ਰਹੇ ਹਨ।
ਜਿਸ ਤੋਂ ਬਾਅਦ ਲੁਧਿਆਣਾ ਦੇ ਡੀਸੀ ਸੁਰਭੀ ਮਲਿਕ ਵੱਲੋਂ ਜ਼ਿਲ੍ਹੇ ਦੇ ਵਿਚਾਲੇ ਕੋਵਿਡ ਦੇ ਸਬੰਧੀ ਸਖ਼ਤੀ ਅਤੇ ਮੈਡੀਕਲ ਸੇਵਾਵਾਂ ਦੀ ਕਾਰਗੁਜ਼ਾਰੀ ਨੂੰ ਯਕੀਨੀ ਬਣਾਇਆ ਗਿਆ ਹੈ।
ਉਨ੍ਹਾਂ ਦਾ ਕਹਿਣਾ ਹੈ ਕਿ ਲੁਧਿਆਣਾ ਵਾਸੀ ਆਪਣੀ ਸਿਹਤ ਦੇ ਪ੍ਰਤੀ ਜਾਗਰੂਕਤਾ ਵਰਤਣ ਲਈ ਖੁਦ ਨੂੰ ਸੇਂਨੇਟਾਈਜ਼ ਰੱਖਣ ਹੱਥਾਂ ਨੂੰ ਸਮੇਂ ਸਮੇਂ 'ਤੇ ਸਾਫ ਕਰਨ ,ਮਾਸਕ ਦੀ ਵਰਤੋਂ ਕਰਨ, ਭੀੜ ਭਾੜ ਵਾਲੀ ਥਾਂ ਤੇ ਜਾਣ ਤੋਂ ਗੁਰੇਜ਼ ਕਰਨ ਅਤੇ ਜਿਨ੍ਹਾਂ ਵਸਨੀਕਾਂ ਨੇ ਆਪਣੀ ਦੂਸਰੀ ਕੋਰੋਨਾ ਦੀ ਵੈਕਸੀਨ ਨਹੀਂ ਲਗਵਾਈ, ਉਹ ਲੁਧਿਆਣਾ ਪ੍ਰਸ਼ਾਸਨ ਵੱਲੋਂ ਚਲਾਏ ਜਾ ਰਹੇ ਫ੍ਰੀ ਕੈਂਪ 'ਚ ਜਾ ਕੇ ਜ਼ਰੂਰ ਲਗਵਾਉਣ।
Published by:rupinderkaursab
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Coronavirus, Ludhiana, Punjab