ਸ਼ਿਵਮ ਮਹਾਜਨ, ਲੁਧਿਆਣਾ:
ਪੈਨ ਇੰਡੀਆ ਜਾਗਰੂਕਤਾ ਅਤੇ ਆਊਟਰੀਚ ਪ੍ਰੋਗਰਾਮ ਮੁਹਿੰਮ ਦੇ ਤਹਿਤ ਜ਼ਿਲ੍ਹਾ ਲੁਧਿਆਣਾ ਅਧੀਨ ਪੈਂਦੇ ਸ਼ਹਿਰੀ ਅਤੇ ਪੇਂਡੂ ਇਲਾਕਿਆਂ ਵਿੱਚ ਮੁਫਤ ਕਾਨੁੰਨੀ ਸੇਵਾਵਾਂ ਸਕੀਮ, ਲੋਕ ਅਦਾਲਤਾਂ, ਸਥਾਈ ਲੋਕ ਅਦਾਲਤਾਂ (ਜਨ-ਉਪਯੋਗੀ ਸੇਵਾਵਾਂ), ਮੀਡੀਏਸ਼ਨ ਪ੍ਰਣਾਲੀ ਅਤੇ ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ.ਨਗਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਲੋਕ ਭਲਾਈ ਸਕੀਮਾਂ ਦੀ ਜਾਣਕਾਰੀ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚਾਉਣ ਦੇ ਉਦੇਸ਼ ਨੂੰ ਮੁੱਖ ਰੱਖਦੇ ਹੋਏ ਐਡਵੋਕੇਟਸ, ਪੈਰਾ ਲੀਗਲ ਵਲੰਟੀਅਰਜ਼ ਅਤੇ ਲਾਅ ਦੇ ਵਿਦਿਆਰਥੀਆਂ ਦੀਆਂ ਵੱਖ-ਵੱਖ ਟੀਮਾਂ ਦਾ ਗਠਨ ਕੀਤਾ ਗਿਆ। ਇਹਨਾਂ ਟੀਮਾਂ ਵੱਲੋਂ 18 ਪਿੰਡਾਂ ਵਿੱਚ ਲੀਗਲ ਅਵੈਰਨੇਸ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ।
'ਪੈਨ ਇੰਡੀਆ ਜਾਗਰੂਕਤਾ ਅਤੇ ਆਊਟਰੀਚ ਪ੍ਰੋਗਰਾਮ' ਮੁਹਿੰਮ ਤਹਿਤ ਸਮਰਾਲਾ ਵਿਖੇ ਕਾਲਜ ਦੇ ਵਿਦਿਆਰਥੀਆਂ ਲਈ ਇੱਕ ਵਿਸ਼ੇਸ਼ ਸੈਮੀਨਾਰ ਦਾ ਆਯੋਜਨ ਕੀਤਾ। ਜਿਸ ਵਿੱਚ ਲਗਭਗ 250 ਵਿਦਿਆਰਥੀਆਂ ਵੱਲੋਂ ਹਿੱਸਾ ਲਿਆ। ਇਸ ਸੈਮੀਨਾਰ ਵਿੱਚ ਕਾਲਜ ਦੇ ਵਿਦਿਆਰਥੀਆਂ ਨੂੰ ਮੁਫਤ ਕਾਨੂੰਨੀ ਸੇਵਾਵਾਂ ਸਕੀਮ, ਲੋਕ ਅਦਾਲਤਾਂ ਸਥਾਈ ਲੋਕ ਅਦਾਲਤਾਂ (ਜਨ-ਉਪਯੋਗੀ ਸੇਵਾਵਾਂ), ਮੀਡੀਏਸ਼ਨ ਪ੍ਰਣਾਲੀ ਅਤੇ ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ.ਨਗਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਲੋਕ ਭਲਾਈ ਸਕੀਮਾਂ ਦੀ ਜਾਣਕਾਰੀ ਮੁਹੱਈਆ ਕਰਵਾਈ ਗਈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Awareness scheme, Helps, Ludhiana, Punjab