ਸ਼ਿਵਮ ਮਹਾਜਨ
ਲੁਧਿਆਣਾ: ਅਗਨੀਪੱਥ ਯੋਜਨਾ ਦੇ ਹੱਕ ਵਿੱਚ ਜਿੱਥੇ ਕੇਂਦਰ ਸਰਕਾਰ ਵੱਲੋਂ ਭਰਤੀਆਂ ਵੀ ਖੋਲ੍ਹ ਦਿੱਤੀਆਂ ਗਈਆਂ ਹਨ, ਉੱਥੇ ਲੁਧਿਆਣਾ ਜ਼ਿਲ੍ਹਾ ਕਾਂਗਰਸ ਕਮਾਨ ਵੱਲੋਂ ਇਸ ਯੋਜਨਾ ਦਾ ਸਖ਼ਤ ਵਿਰੋਧ ਕੀਤਾ ਜਾ ਰਿਹਾ। ਲੁਧਿਆਣਾ ਦੇ ਜਲੰਧਰ ਬਾਈਪਾਸ ਚੌਂਕ ਵਿਖੇ ਸਮੂਹ ਕਾਂਗਰਸ ਕਮਾਨ ਵੱਲੋਂ ਅਗਨੀਪੱਥ ਯੋਜਨਾ ਦੇ ਵਿਰੋਧ ਵਿੱਚ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ।
ਇਹ ਪ੍ਰਦਰਸ਼ਨ ਸ਼ਾਂਤਮਈ ਸੀ ਜਿਸਦੇ ਵਿਚਾਲੇ ਲੁਧਿਆਣਾ ਦੇ ਕਾਂਗਰਸ ਦੇ ਸਾਬਕਾ ਵਿਧਾਇਕ ਵੀ ਸ਼ਾਮਿਲ ਹੋਏ।ਕੇਂਦਰ ਸਰਕਾਰ ਦੇ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ ਅਤੇ ਅਗਨੀਪੱਥ ਯੋਜਨਾ ਦਾ ਵਿਰੋਧ ਕੀਤਾ ਗਿਆ।
ਲੁਧਿਆਣਾ ਦੇ ਸਮੂਹ ਕਾਂਗਰਸ ਪਾਰਟੀ ਦਾ ਕਹਿਣਾ ਸੀ ਕਿ ਕੇਂਦਰ ਸਰਕਾਰ ਦੀ ਨੀਤੀਆਂ ਅਤੇ ਬਿਲ, ਖੇਤੀ ਕਾਨੂੰਨ ਵਾਂਗ ਇਸ ਵਾਰ ਵੀ ਨੌਜਵਾਨਾਂ ਦੇ ਭਵਿੱਖ ਲਈ ਚੰਗੇ ਨਹੀਂ ਹਨ।ਇਸ ਨੀਤੀ ਨੂੰ ਭਾਰਤ ਵਿੱਚ ਲਾਗੂ ਨਹੀਂ ਹੋਣ ਦੇਣਾ ਚਾਹੀਦਾ। ਇਹ ਨੌਜਵਾਨਾਂ ਦੇ ਭਵਿੱਖ ਨਾਲ ਖਿਲਵਾੜ ਹੈ। ਹੋਰ ਕੀ ਕੁਝ ਕਹਿਣਾ ਸੀ ਕਾਂਗਰਸ ਪਾਰਟੀ ਦੇ ਵਰਕਰਾਂ ਅਤੇ ਆਗੂਆਂ ਦਾ ਵੇਖੋ ਇਸ ਵੀਡੀਉ ਜ਼ਰੀਏ...
Published by:rupinderkaursab
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Agnipath, Congress, Ludhiana, Punjab